Hoshairpur

2 ਹਫਤੇ ਦਾ ਡੇਅਰੀ ਸਿਖਲਾਈ ਕੋਰਸ  11 ਜੂਨ ਤੋਂ

 ਹੁਸ਼ਿਆਰਪੁਰ, 7 ਜੂਨ: ਡੇਅਰੀ ਵਿਕਾਸ ਵਿਭਾਗ, ਪੰਜਾਬ ਵਲੋਂ 11 ਜੂਨ 2024 ਤੋਂ 2 ਹਫਤੇ ਦਾ ਡੇਅਰੀ ਸਿਖਲਾਈ ਕੋਰਸ ਡੇਅਰੀ ਸਿਖਲਾਈ ਕੇਂਦਰ, ਫਗਵਾੜਾ ਵਿਖੇ ਸ਼ੁਰੂ ਕੀਤਾ ਜਾ ਰਿਹਾ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ-ਰਖਾਅ, ਖਾਧ ਖੁਰਾਕ, ਨਸਲ ਸੁਧਾਰ,ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸ ਕੋਰਸ ਲਈ ਯੋਗਤਾ ਸਿਖਿਆਰਥੀ ਪੇਂਡੂ ਖੇਤਰ ਨਾਲ ਸੰਬੰਧ ਰੱਖਦਾ ਹੋਵੇ, ਘੱਟ ਤੋਂ ਘੱਟ ਪੰਜਵੀਂ ਜਮਾਤ ਪਾਸ ਹੋਵੇ ਅਤੇ ਉਸ ਦੀ ਉਮਰ 18 ਤੋਂ 55 ਸਾਲ ਤੱਕ ਹੋਵੇ। ਸਿਖਲਾਈ ਕੋਰਸ ਦੀ ਫੀਸ 1000 ਰੁਪਏ ਜਨਰਲ ਸ਼ੇ੍ਰਣੀ ਲਈ ਅਤੇ 750 ਰੁਪਏ ਅਨੁਸੂਚਿਤ ਜਾਤੀ ਦੇ ਸਿਖਆਰਥੀਆਂ ਲਈ ਹੋਵੇਗੀ। ਸਿਖਲਾਈ ਲੈਣ ਦੇ ਚਾਹਵਾਨ ਆਪਣੇ ਦਸਤਾਵੇਜ ਜਿਵੇਂ ਕਿ ਪੜ੍ਹਾਈ ਦਾ ਸਰਟੀਫਿਕੇਟ, ਆਧਾਰ ਕਾਰਡ, ਵੋਟਰ ਕਾਰਡ, ਜਾਤੀ ਦਾ ਸਰਟੀਫਿਕੇਟ ਅਤੇ 2 ਪਾਸਪੋਰਟ ਸਾਈਜ ਫੋਟੋਆਂ ਨਾਲ ਲੈ ਕੇ 10 ਜੂਨ 2024 ਤੱਕ ਦਫਤਰ ਡਿਪਟੀ ਡਾਇਰੈਕਟਰ ਡੇਅਰੀ, ਮਿੰਨੀ ਸਰਤਰੇਤ, ਚੌਥੀ ਮੰਜਲ, ਕਮਰਾ ਨੰਬਰ 439 ਵਿਖੇ ਦਫਤਰੀ ਕੰਮ ਕਾਜ ਦੇ ਸਮੇਂ ਦੌਰਾਨ ਸੰਪਰਕ ਕਰ ਸਕਦੇ ਹਨ।

ਸਿਖਲਾਈ ਪ੍ਰਾਪਤ ਕਰਨ ਉਪਰੰਤ ਸਿਖਿਆਰਥੀ 2 ਤੋਂ 10 ਦੁਧਾਰੂ ਪਸ਼ੂਆਂ ਦਾ ਕਰਜਾ ਲੈ ਸਕਣਗੇ ਅਤੇ ਸਰਕਾਰ ਵਲੋ ਜਨਰਲ ਜਾਤੀ ਲਈ 25 ਫੀਸਦੀ ਅਤੇ ਅਨੁਸੂਚਿਤ ਜਾਤੀ ਲਈ 33 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਟੈਲੀਫੋਨ ਨੰਬਰ 01882-220025 ਤੇ ਸੰਪਰਕ ਕੀਤਾ ਜਾ ਸਕਦਾ ਹੈ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page