Hoshairpur

ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ 7 ਰੋਜ਼ਾ ਸਲਾਨਾ ਸ਼ਹੀਦੀ ਸਮਾਗਮ ਆਯੋਜਿਤ 

ਹੁਸ਼ਿਆਰਪੁਰ 14 ਜੂਨ ( ਤਰਸੇਮ ਦੀਵਾਨਾ ) : ਜੂਨ 1984 ਵਿੱਚ ਵਾਪਰੇ ਤੀਸਰੇ ਘਲੂਘਾਰੇ ਦੇ ਮਹਾਨ ਸ਼ਹੀਦ ਸਿੰਘਾਂ ਦੀ ਪਵਿੱਤਰ ਯਾਦ ਨੂੰ ਸਮਰਪਿਤ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਵਿਖੇ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਰਮਦਾਸਪੁਰ ਦੀ ਅਗਵਾਈ ਹੇਠ ਸਲਾਨਾ 7 ਰੋਜ਼ਾ ਸ਼ਹੀਦੀ ਸਮਾਗਮ ਜੁੱਗੋ ਜੁੱਗ ਅਟੱਲ ਧੰਨ ਧੰਨ ਸਾਹਿਬ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਾਵਨ ਛੱਤਰ ਛਾਇਆ ਹੇਠ ਸੰਪਨ ਹੋ ਗਏ |

ਇਸ ਮੌਕੇ ਪੰਥ ਦੀ ਮਹਾਨ ਸ਼ਖ਼ਸੀਅਤ ਜਥੇਦਾਰ ਭਾਈ ਰਣਜੀਤ ਸਿੰਘ ਸਾਬਕਾ ਜਥੇਦਾਰ ਸ਼੍ਰੀ ਅਕਾਲ ਤਖਤ ਸਾਹਿਬ,ਭਾਈ ਦਲਜੀਤ ਸਿੰਘ ਬਿੱਟੂ,ਪ੍ਰੋਫੈਸਰ ਕਮਲਜੀਤ ਸਿੰਘ ਸ੍ਰੀ ਗੁਰੂ ਅੰਗਦ ਦੇਵ ਕਾਲਜ ਖਡੂਰ ਸਾਹਿਬ ਅਤੇ ਪੰਥ ਦੀਆਂ ਹੋਰ ਮਹਾਨ ਸਖਸ਼ੀਅਤਾਂ ਨੇ ਵਿਸ਼ੇਸ਼ ਸ਼ਿਰਕਤ ਕੀਤੀ ਅਤੇ ਸੰਗਤਾਂ ਨਾਲ ਪੰਥਕ ਵਿਚਾਰਾਂ ਦੀ ਸਾਂਝ ਪਾਈ। ਇਸ ਸਮਾਗਮ ਦੌਰਾਨ ਪੰਥ ਦੇ ਮਹਾਨ ਵਿਦਵਾਨ ਪ੍ਰੋਫੈਸਰ ਹਰਿੰਦਰ ਸਿੰਘ ਮਹਿਬੂਬ ਦੀ ਲਿਖੀ ਹੋਈ ਕਿਤਾਬ “ਪੰਥ ਦਾ ਵਾਲੀ” ਰਿਲੀਜ਼ ਕੀਤੀ ਗਈ।

ਸਮਾਗਮ ਦੌਰਾਨ ਭਾਈ ਜਸਵੰਤ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਮਨਿੰਦਰ ਸਿੰਘ ਹਜ਼ੂਰੀ ਰਾਗੀ ਸੱਚਖੰਡ ਸ੍ਰੀ ਦਰਬਾਰ ਸਾਹਿਬ ਸ੍ਰੀ ਅੰਮ੍ਰਿਤਸਰ ਸਾਹਿਬ,ਭਾਈ ਜਗਤਾਰ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਕਮਲਜੀਤ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਭਾਈ ਸਰੂਪ ਸਿੰਘ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ, ਪ੍ਰੋਫੈਸਰ ਕਮਲਜੀਤ ਸਿੰਘ ਸ੍ਰੀ ਖਡੂਰ ਸਾਹਿਬ, ਭਾਈ ਗੁਰਚਰਨ ਸਿੰਘ ਰਸੀਆ,ਢਾਡੀ ਭਾਈ ਗੁਰਦਿਆਲ ਸਿੰਘ ਲਖਪੁਰ, ਢਾਡੀ ਭਾਈ ਜਵਾਲਾ ਸਿੰਘ ਪਤੰਗਾ, ਢਾਡੀ ਭਾਈ ਜਸਪਾਲ ਸਿੰਘ ਤਾਂਨ, ਭਾਈ ਮਨਜੀਤ ਸਿੰਘ ਪਠਾਨਕੋਟ, ਢਾਡੀ ਭਾਈ ਭੁਪਿੰਦਰ ਸਿੰਘ ਪਾਰਸਮਣੀ, ਭਾਈ ਹਰਭਜਨ ਸਿੰਘ ਸੋਤਲਾ ,ਗਿਆਨੀ ਪਲਵਿੰਦਰ ਪਾਲ ਸਿੰਘ ਬੁਟਰ, ਢਾਡੀ ਭਾਈ ਸੁਖਦੇਵ ਸਿੰਘ ਬੂਹ, ਢਾਡੀ ਭਾਈ ਸੁਖਬੀਰ ਸਿੰਘ ਚੌਹਾਨ, ਢਾਡੀ ਪ੍ਰੇਮ ਸਿੰਘ ਪਦਮ, ਢਾਡੀ ਭਾਈ ਸੁਖਵਿੰਦਰ ਸਿੰਘ ਮੰਡਾਲੀ, ਭਾਈ ਕੁਲਵਿੰਦਰ ਸਿੰਘ ਕੰਗ ਮਾਈ, ਢਾਡੀ ਜਤਿੰਦਰ ਸਿੰਘ ਨੂਰਪੁਰੀ, ਭਾਈ ਵਰਿੰਦਰ ਸਿੰਘ ਖੱਖ, ਭਾਈ ਗੁਰਮੀਤ ਸਿੰਘ ਜਨੇਰ ਟਕਸਾਲ, ਢਾਡੀ ਭਾਈ ਕਰਮ ਸਿੰਘ ਨੂਰਪੁਰੀ, ਭਾਈ ਪ੍ਰਿਤਪਾਲ ਸਿੰਘ ਦਸੂਹਾ ਭਾਈ ਭੁਪਿੰਦਰ ਸਿੰਘ ਸੋਹਲਪੁਰ, ਭਾਈ ਅਮੋਲਕ ਸਿੰਘ ਪ੍ਰੀਤਮਪੁਰਾ, ਢਾਡੀ ਗਿਆਨੀ ਸੁਲੱਖਣ ਸਿੰਘ ਚੌਧਰਪੁਰ,ਕਵੀਸ਼ਰ ਗਿਆਨੀ ਸੁਲੱਖਣ ਸਿੰਘ ਰਿਆੜ, ਭਾਈ ਅਮੋਲਕ ਸਿੰਘ ਪ੍ਰੀਤਮਪੁਰਾ, ਭਾਈ ਮਨਜੀਤ ਸਿੰਘ ਟਾਂਡਾ, ਭਾਈ ਨਵਪ੍ਰੀਤ ਸਿੰਘ ਹਰਸੀ ਪਿੰਡ, ਬੀਬੀ ਗੁਰਦੀਸ਼ ਕੌਰ ਹੁਸ਼ਿਆਰਪੁਰ ਆਦਿ ਜਥਿਆਂ ਨੇ ਸ਼ਬਦ ਕੀਰਤਨ, ਢਾਡੀ ਕਲਾ ਅਤੇ ਗੁਰ ਇਤਿਹਾਸ ਨਾਲ ਸੰਗਤਾਂ ਨੂੰ ਨਿਹਾਲ ਕੀਤਾ|

ਇਸ ਮੌਕੇ ਗੁਰਦੁਆਰਾ ਗੁਰ ਸ਼ਬਦ ਪ੍ਰਕਾਸ਼ ਰਮਦਾਸਪੁਰ ਦੇ ਮੁੱਖ ਬੁਲਾਰੇ ਭਾਈ ਜਸਵਿੰਦਰ ਸਿੰਘ ਧੁੱਗਾ ਨੇ ਸ਼ਹੀਦਾਂ ਨੂੰ ਸੰਤ ਬਾਬਾ ਹਰਚਰਨ ਸਿੰਘ ਖ਼ਾਲਸਾ ਵੱਲੋਂ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਸ਼ਹੀਦ ਕੌਮ ਦਾ ਅਨਮੋਲ ਸਰਮਾਇਆ ਹੁੰਦੇ ਹਨ ਅਤੇ ਆਪਣੇ ਮਹਾਨ ਸ਼ਹੀਦਾਂ ਦੀ ਯਾਦ ਵਿੱਚ ਅਜਿਹੇ ਸਮਾਗਮ ਕਰਵਾਉਣਾ ਸਿੱਖ ਕੌਮ ਦੀ ਨੈਤਿਕ ਜ਼ਿੰਮੇਵਾਰੀ ਬਣਦੀ ਹੈ। ਇਸ ਮੌਕੇ ਸੰਗਤਾਂ ‘ਚ ਡਾਕਟਰ ਹਰਮਿੰਦਰ ਸਿੰਘ ਸਹਿਜ, ਜਸਵਿੰਦਰ ਸਿੰਘ ਸੈਫ਼, ਭਾਈ ਮਨਜੀਤ ਸਿੰਘ ਟਾਂਡਾ,ਆਤਮਾ ਸਿੰਘ ਧੂਤ, ਪ੍ਰਭਦੀਪ ਸਿੰਘ, ਦਲਜੀਤ ਸਿੰਘ, ਅਮਰਜੀਤ ਸਿੰਘ, ਓਂਕਾਰ ਸਿੰਘ ਢੱਟ, ਸਤਿੰਦਰ ਸਿੰਘ, ਹਰਜਿੰਦਰ ਸਿੰਘ, ਪ੍ਰਭਪ੍ਰੀਤ ਸਿੰਘ, ਜਸਪ੍ਰੀਤ ਸਿੰਘ, ਬਲਵਿੰਦਰ ਸਿੰਘ, ਦਿਲਜੀਤ ਸਿੰਘ ਸਹੋਤਾ, ਇੰਦਰਜੀਤ ਸਿੰਘ, ਮਨਜੋਤ ਸਿੰਘ, ਓਂਕਾਰ ਸਿੰਘ ਆਦਿ ਸੰਗਤਾਂ ਵੱਡੀ ਗਿਣਤੀ ਵਿਚ ਹਾਜ਼ਰ ਸਨ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page