Hoshairpur

ਸ੍ਰੀ ਗੁਰੂ ਨਾਨਕ ਚਰਨਸਰ ਗੁਰਦੁਆਰਾ ਸਾਹਿਬ ਵਿਖੇ ਕਰਵਾਈ ਗਈ ਨੌਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਸ਼ਾਨੋ ਸ਼ੌਕਤ ਨਾਲ ਸਮਾਪਤ

ਹੁਸ਼ਿਆਰਪੁਰ 27 ਜੁਲਾਈ ( ਤਰਸੇਮ ਦੀਵਾਨਾ ): ਗਤਕਾ ਫੈਡਰੇਸ਼ਨ ਆਫ ਇੰਡੀਆ ਦੀ ਯੋਗ ਅਗਵਾਈ ਹੇਠ ਪੰਜਾਬ ਗਤਕਾ ਐਸੋਸੀਏਸ਼ਨ (ਮਾਨਤਾ ਪ੍ਰਾਪਤ ਪੰਜਾਬ ਸਟੇਟ ਸਪੋਰਟਸ ਕੌਂਸਲ ਅਤੇ ਪੰਜਾਬ ਓਲੰਪਿਕ ਐਸੋਸੀਏਸ਼ਨ) ਵੱਲੋਂ ਗੁਰੂ ਅਮਰਦਾਸ ਜੀ ਦੇ 450 ਸਾਲਾਂ ਜੋਤੀ ਜੋਤ ਦਿਵਸ ਅਤੇ ਗੁਰੂ ਰਾਮਦਾਸ ਜੀ ਦੇ 450 ਸਾਲਾ ਗੁਰਗੱਦੀ ਦਿਵਸ ਨੂੰ ਸਮਰਪਿਤ ਨੌਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ  22 ਜੁਲਾਈ ਨੂੰ ਗੁਰਦੁਆਰਾ ਦੁੱਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨ ਸਰ ਭੀਖੋਵਾਲ ਵਿਖੇ ਗਤਕਾ ਐਸੋਸੀਏਸ਼ਨ ਜ਼ਿਲ੍ਹਾ ਹੁਸ਼ਿਆਰਪੁਰ ਨੇ ਅਤੇ ਬਾਬਾ ਜੋਰਾਵਰ ਸਿੰਘ ਬਾਬਾ ਫਤਿਹ ਸਿੰਘ ਗਤਕਾ ਸਪੋਰਟਸ ਕਲੱਬ ਹੁਸ਼ਿਆਰਪੁਰ ਦੇ ਸਹਿਯੋਗ ਨਾਲ  ਭਗਤ ਬਾਬਾ ਸੰਤੋਖ ਸਿੰਘ ਅਤੇ ਅਵਤਾਰ ਸਿੰਘਭੀਖੋਵਾਲ  ਪ੍ਰਬੰਧਕ ਗੁਰਦੁਆਰਾ ਦੁਖ ਨਿਵਾਰਨ ਸ੍ਰੀ ਗੁਰੂ ਨਾਨਕ ਚਰਨਸਰ ਭੀਖੋਵਾਲ, ਦੇਵ ਵਿਸ਼ੇਸ਼ ਸਹਿਯੋਗ ਯਤਨਾ ਸਦਕਾ ਆਯੋਜਿਤ ਕੀਤੀ ਗਈ ਸੀ। 

ਜਿਸ ਦੀ ਜਾਣਕਾਰੀ ਦਿੰਦੇ ਹੋਏ  ਵਿਜੇ ਪ੍ਰਤਾਪ ਸਿੰਘ ਪ੍ਰਧਾਨ ਗਤਕਾ ਐਸੋਸੀਏਸ਼ਨ ਜ਼ਿਲਾ ਹੁਸ਼ਿਆਰਪੁਰ ਨੇ ਦੱਸਿਆ ਕਿ ਨੌਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੇ ਲੜਕੀਆਂ ਦੇ ਗਰੁੱਪ ਦੀ ਬੜੇ ਵਧੀਆ ਅੰਦਾਜ਼ ਨਾਲ ਇਨਾਮ ਵੰਡ ਸਮਾਰੋਹ ਹੋਈਆ । ਉਹਨਾਂ ਦੱਸਿਆ ਕਿ ਮੁਕਾਬਲਿਆਂ ਦੀ ਸਨਮਾਨ ਵੰਡ ਸਮੇਂ ਡਾਕਟਰ ਰਵਜੋਤ ਐਮਐਲਏ ਹਲਕਾ ਸ਼ਾਮ 84 ਨੇ ਜਿੱਥੇ ਬਤੋਰ ਮੁੱਖ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ ਹੈ ਉੱਥੇ ਹੀ ਨਰਿੰਦਰ ਸਿੰਘ ਡੀਐਸਪੀ ਅਤੇ ਬਲਜਿੰਦਰ ਸਿੰਘ ਤੂਰ  ਜਨਰਲ ਸਕੱਤਰ ਗਤਕਾ ਫੈਡਰੇਸ਼ਨ ਆਫ ਇੰਡੀਆ ਨੇ ਬਤੌਰ ਵਿਸ਼ੇਸ਼ ਮਹਿਮਾਨ ਵਜੋਂ ਸ਼ਮੂਲੀਅਤ ਕੀਤੀ । 

ਉਹਨਾਂ ਦੱਸਿਆ ਗੁਰਪ੍ਰੀਤ ਸਿੰਘ ਡੀ ਐਸਓ ਹੁਸ਼ਿਆਰਪੁਰ ਪ੍ਰੀਤ ਕੋਹਲੀ ਸਹਾਇਕ ਖੇਡ ਅਫਸਰ ਹੁਸ਼ਿਆਰਪੁਰ, ਪਰਮਿੰਦਰ ਸਿੰਘ ਖਾਲਸਾ ਪ੍ਰਧਾਨ ਮਕੇਰੀਆਂ ਸਰਕਲ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ, ਸੰਤੋਖ ਸਿੰਘ ਡਾਲੋਵਾਲ ਇਸ ਚੈਂਪੀਅਨਸ਼ਿਪ ਨੂੰ ਸੰਚਾਰੂ ਢੰਗ ਨਾਲ ਨੇਪਰੇ ਚਾੜਨ ਲਈ ਸ਼ਿਰਕਤ ਕੀਤੀ ਅਤੇ ਉਹਨਾਂ ਦੱਸਿਆ ਪੰਜਾਬ ਗਤਕਾ ਐਸੋਸੀਏਸ਼ਨ ਦੇ ਰੈਫਰੀ ਕੌਂਸਲ ਨੇ ਬਹੁਤ ਖੂਬੀ ਨਾਲ ਆਪਣੀ ਡਿਊਟੀ  ਨਿਭਾਈ ਅਤੇ ਜਿੱਥੇ ਨੌਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਵਿੱਚ 20 ਵੱਖ-ਵੱਖ ਜ਼ਿਲ੍ਹਿਆਂ ਨੇ ਭਾਗ ਲਿਆ ਹੈ ਅਤੇ ਵੱਖ ਵੱਖ ਈਵੈਂਟਾ ਵਿੱਚ ਮੈਡਲ ਹਾਸਿਲ ਕੀਤੇ ਹਨ।

ਉੱਥੇ ਹੀ ਆਵਰਾਲ ਲੜਕੀਆਂ ਦੇ ਮੁਕਾਬਲਿਆਂ ਵਿੱਚੋ ਪਹਿਲਾ ਜ਼ਿਲ੍ਹਾ ਲੁਧਿਆਣਾ ਅਤੇ ਦੂਸਰਾ ਸਥਾਨ ਜ਼ਿਲ੍ਹਾ ਬਠਿੰਡਾ  ਅਤੇ ਤੀਸਰਾ ਸਥਾਨ ਮਲੇਰ ਕੋਟਲਾ ਜਿਲੇ ਨੇ ਹਾਸਿਲ ਕੀਤਾ। ਇਸ ਮੌਕੇ ਹਾਜ਼ਰ ਮੈਂਬਰ ਸੱਚਨਾਮ ਸਿੰਘ, ਹਰਦੀਪ ਸਿੰਘ, ਜਸ਼ਨਦੀਪ ਸਿੰਘ, ਬਲਰਾਜ ਸਿੰਘ, ਗੁਰਪ੍ਰੀਤ ਸਿੰਘ, ਇਕਬਾਲ ਸਿੰਘ,ਕਮਲ ਸਿੰਘ , ਸੰਦੀਪ ਸਿੰਘਲਾ, ਸ਼ੁਭਮ ਸਹੋਤਾ, ਰਘਬੀਰ ਸਿੰਘ, ਮਨਵਿੰਦਰ ਸਿੰਘ ਟੈਕਨੀਕਲ ਇੰਚਾਰਜ, ਮਨਵਿੰਦਰ ਸਿੰਘ, ਰਾਜਵੀਰ ਸਿੰਘ, ਰਾਜਵੀਰ ਕੌਰ ਸੁਖਦੀਪ ਸਿੰਘ ਇੰਦਰ ਕੌਰ ਹਰਮਨਜੋਤ ਸਿੰਘ, ਹਰਪ੍ਰੀਤ ਸਿੰਘ, ਪਰਮਿੰਦਰ ਸਿੰਘ ਹੁਸ਼ਿਆਰਪੁਰ, ਗੁਰਮੀਤ ਸਿੰਘ ਚੀਮਾ, ਸਮਨਦੀਪ ਕੌਰ ਆਦਿ ਹਾਜ਼ਰ ਸਨ। 

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page