-
ਸਪੋਰਟਸ
ਖੇਡਾਂ ਵਤਨ ਪੰਜਾਬ ਦੀਆਂ-2024 ਜ਼ਿਲ੍ਹਾ ਪੱਧਰੀ ਖੇਡਾਂ ਦੇ ਤੀਸਰੇ ਦਿਨ ਖਿਡਾਰੀਆਂ ਨੇ ਕੀਤਾ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ
ਹੁਸ਼ਿਆਰਪੁਰ, 18 ਸਤੰਬਰ: ਪੰਜਾਬ ਸਰਕਾਰ ਖੇਡ ਵਿਭਾਗ ਵੱਲੋਂ ‘ਖੇਡਾ ਵਤਨ ਪੰਜਾਬ ਦੀਆਂ 2024’ ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦਾ ਤੀਸਰੇ ਦਿਨ ਦੀ ਸ਼ੁਰੂਆਤ ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਵੱਖ—ਵੱਖ ਖੇਡ ਵੈਨਿਊਜ਼ ‘ਤੇ ਕੀਤੀ ਗਈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਖੇਡ ਅਫਸਰ ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰ ਖੇਡਾਂ ਵਿਚ ਵੱਖ—ਵੱਖ ਖੇਡਾਂ ਵਿਚ ਵੱਖ—ਵੱਖ ਉਮਰ ਵਰਗ ਜਿਵਂਂ ਕਿ ਅੰਡਰ—14 ਸਾਲ ਤੋਂ ਲੈ ਕੇ 70 ਤੋਂ ਵੱਧ ਦੇ ਖਿਡਾਰੀਆਂ ਨੇ ਭਾਗ ਲਿਆ।ਇਹ ਖੇਡਾਂ ਮਿਤੀ 16 ਸਤੰਬਰ 0024 ਤੋਂ 22 ਸਤੰਬਰ 2024 ਤੱਕ ਵੱਖ—ਵੱਖ ਖੇਡ ਸਥਾਨਾਂ ‘ਤੇ ਚੱਲਣਗੀਆਂ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡਾਂ ਵਿਚ ਵੱਖ—ਵੱਖ ਉਮਰ ਵਰਗ ਅਤੇ ਵੱਖ—ਵੱਖ ਭਾਰ ਵਰਗ ਦੇ ਖਿਡਰੀਆਂ ਨੇ ਪ੍ਰਦਰਸ਼ਨ ਕੀਤਾ ਜਿਵੇਂ ਕਿ ਖੇਡ ਬਾਸਕਟਬਾਲ ਦੇ ਅੱਜ ਫਾਈਨਲ ਮੁਕਾਬਲੇ ਕਰਵਾਏ ਗਏ, ਜਿਨ੍ਹਾਂ ਵਿਚੋਂ ਅੰਡਰ—14 ਲੜਕਿਆਂ ਦੀ ਟੀਮਾਂ ਵਿਚੋਂ ਪੁਰਹੀਰਾਂ ਦੀ ਟੀਮ ਨੇ ਸੋਨੇ ਦਾ ਤਗਮਾ, ਟਾਂਡਾ ਦੀ ਟੀਮ ਨੇ ਚਾਂਦੀ ਅਤੇ ਢੋਲਣਵਾਲ ਦੀ ਟੀਮ ਨੇ ਤਾਂਬੇ ਦਾ ਤਗਮਾ ਜਿਤਿਆ।ਇਸੇ ਤਰ੍ਹਾਂ ਅੰਡਰ—17 ਦੀ ਟੀਮ ਫਾਈਨ ਮੁਕਾਬਲੇ ਵਿਚੋਂ ਟੀਮ ਪੁਰਹੀਰਾਂ ਨੇ ਪਹਿਲੇ, ਟਾਂਡਾ ਦੂਜੇ ਅਤੇ ਮੁਕੇਰੀਆਂ ਦੀ ਟੀਮ ਤੀਜੇ ਸਥਾਨ ਤੇ ਰਹੀ ਅਤੇ ਇਸੇ ਤਰ੍ਹਾਂ ਅੰਡਰ—21 ਲੜਕਿਆਂ ਦੀਆਂ ਟੀਮਾਂ ਵਿਚੋਂ ਵੀ ਪੁਰਹੀਰਾਂ ਦੀ ਟੀਮ ਨੇ ਪਹਿਲਾ, ਲਾਜਵੰਤੀ ਬਾਲਰਜ਼ ਦੀ ਟੀਮ ਨੇ ਦੂਜਾ ਅਤੇ ਗੜ੍ਹਦੀਵਾਲਾ ਗਰਿਫਨ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਧੁੰਮਾਂ ਪਾਈਆਂ । ਇਸੇ ਤਰ੍ਹਾਂ ਅੱਜ ਬਾਸਕਟਬਾਲ ਦੇ ਫਾਈਨਲ ਮੁਕਾਬਲੇ ਸਫਲਤਾ ਪੂਰਵਕ ਹੋ ਨਿਬੜੇ ਅਤੇ ਖਿਡਾਰੀਆਂ ਨੇ ਖੇਡਾਂ ਦਾ ਪੂਰਾ ਆਨੰਦ ਮਾਣਿਆ। ਉਨ੍ਹਾਂ ਦੱਸਿਆ ਕਿ ਇਸੇ ਤਰ੍ਹਾਂ ਖੇਡ ਫੁੱਟਬਾਲ ਦੇ ਮੁਕਾਬਲੇ ਫੁੱਟਬਾਲ ਅਕੈਡਮੀ ਮਾਹਿਲਪੁਰ ਵਿਖੇ ਚੱਲ ਰਹੇ ਹਨ। ਫੁੱਟਬਾਲ ਦੀਆਂ ਟੀਮਾਂ ਵਿਚ ਅੰਡਰ—14 ਲੜਕਿਆਂ ਦੀਆਂ ਟੀਮਾਂ ਵਿਚੋਂ ਫੁੱਟਬਾਲ ਅਕੈਡਮੀ ਮਜ਼ਾਰਾ ਡੀਂਗਰੀਆਂ ਦੀ ਟੀਮ ਨੇ ਪਹਿਲਾ ਸਥਾਨ, ਫੁੱਟਬਾਲ ਅਕੈਡਮੀ ਮਾਹਿਲਪੁਰ ਦੀ ਟੀਮ ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਅੰਡਰ—21 ਲੜਕਿਆਂ ਦੀ ਟੀਮਾਂ ਵਿਚੋਂ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਖਾਲਸਾ ਕਾਲਜ ਮਾਹਿਲਪੁਰ ਦੀ ਟੀਮ ਪਹਿਲੇ, ਐਸ.ਏ.ਐਸ. ਖਾਲਸਾ ਸਕੂਲ ਦੀ ਫੁੱਟਬਾਲ ਅਕੈਡਮੀ ਪਾਲਦੀ ਨੇ ਦੂਜਾ ਅਤੇ ਹਿਜ਼ ਐਕਸੀਲੈਂਸ ਕਲੱਬ, ਹੁਸ਼ਿਆਰਪੁਰ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਉਨ੍ਹਾਂ ਦੱਸਿਆ ਕਿ ਫੁੱਟਬਾਲ ਦੀਆਂ ਟੀਮਾਂ ਵਿਚੋਂ ਅੰਡਰ—21 ਲੜਕੀਆਂ ਦੀਆਂ ਟੀਮਾਂ ਵਿਚੋਂ ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ,ਹੁਸ਼ਿਆਰਪੁਰ ਦੀ ਟੀਮ ਨੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਦੀ ਟੀਮ ਨੂੰ ਹਰਾ ਕੇ ਪਹਿਲਾ ਸਥਾਨ ਪ੍ਰਾਪਤ ਕੀਤਾ ਇਸੇ ਤਰ੍ਹਾਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਅੱਜੋਵਾਲ ਦੀ ਟੀਮ ਦੂਜੇ ਸਥਾਨ ‘ਤੇ ਰਹੀ। ਇਸੇ ਤਰ੍ਹਾਂ ਫੁੱਟਬਾਲ ਦੇ ਬਾਕੀ ਦੇ ਫਾਈਨਲ ਅਤੇ ਫਸਵੇਂ ਮੁਕਾਬਲੇ ਭੱਲਕੇ ਹੋਣਗੇ।ਜ਼ਿਲ੍ਹਾ ਹੁਸ਼ਿਆਰਪੁਰ ਨੂੰ ਪੰਜਾਬ ਭਰ ਵਿਚ ਫੁੱਟਬਾਲ ਦੀ ਨਰਸਰੀ ਵੀ ਕਿਹਾ ਜਾਂਦਾ ਹੈ।ਇਸ ਕਰਕੇ ਫੁੱਟਬਾਲ ਅਕੈਡਮੀ ਮਾਹਿਲਪੁਰ ਵਿਚੋਂ ਬਹੁਤ ਸਾਰੀਆਂ ਉੱਗੀਆਂ ਸ਼ਖਸ਼ੀਅਤਾਂ ਨੇ ਜ਼ਿਲ੍ਹਾ ਹੁਸ਼ਿਆਰਪੁਰ ਦਾ ਨਾਮ ਚਮਕਾਇਆ ਹੈ। ਅਥਲੈਟਿਕਸ ਦੇ ਮੁਕਾਬਲੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਕਾਲਜ਼ ਟਾਂਡਾ ਵਿਖੇ ਕਰਵਾਏ ਜਾ ਰਹੇ ਹਨ, ਜਿਨ੍ਹਾਂ ਵਿਚ ਅੰਡਰ—17 ਲੜਕਿਆਂ ਨੇ 1500 ਮੀਟਰ ਦੌੜ ਵਿਚੋਂ ਹਰਵਿੰਦਰ ਸਿੰਘ ਨੇ ਪਹਿਲਾ ਸਥਾਨ, ਅਮਰ ਕੁਮਾਰ ਪਾਲ ਨੇ ਦੂਜਾ ਅਤੇ ਰਾਮ ਨਰਾਇਣ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ ਲੜਕੀਆਂ ਵਿਚੋਂ 1500 ਮੀਟਰ ਦੌੜ ਵਿਚ ਅਨਨਿਆ ਨੇ ਪਹਿਲਾ, ਬਲਜੀਤ ਕੌਰ ਨੇ ਦੂਜਾ ਅਤੇ ਤਨਵੀਰ ਕੌਰ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਆਪਣੇ ਮਾਪਿਆਂ ਦਾ ਰੌਸ਼ਨ ਕੀਤਾ।ਇਸੇ ਤਰ੍ਹਾਂ ਅੰਡਰ—17 ਲੜਕਿਆਂ ਨੇ ਅਥਲੈਟਿਕਸ ਦੇ ਈਵੈਂਟ ਜੈਵਲਿਨ ਥਰੋਅ ਵਿਚ ਕੁਨਾਲ ਭਾਟੀਆ ਨੇ ਪਹਿਲਾ, ਲਵਲੀ ਨੇ ਦੂਜਾ ਅਤੇ ਪੁਨੀਤ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਜੈਵਲਿਨ ਥਰੋਅ ਵਿਚ ਲੜਕੀਆਂ ਵਿਚ ਰਾਜਵੀਰ ਦਿਆਲ ਨੇ ਪਹਿਲਾ, ਸੁਖਵਿੰਦਰ ਕੌਰ ਨੇ ਦੂਜਾ ਅਤੇ ਜੈਸਲੀਨ ਕਾਲਕਟ ਨੇ ਤੀਜਾ ਸਥਾਨ ਪ੍ਰਾਪਤ ਕਰਕੇ ਧੁੰਮਾਂ ਪਾਈਆਂ। ਅੰਡਰ—21 ਲੜਕਿਆਂ ਨੇ 200 ਮੀਟਰ ਦੌੜ ਵਿਚ ਅਰਸ਼ਦੀਪ ਸਿੰਘ ਨੇ ਪਹਿਲਾ ਸਥਾਨ, ਹਰਜੋਤ ਸਿੰਘ ਨੇ ਦੂਜਾ ਅਤੇ ਅਕਾਸ਼ ਸਾਹਨੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਲੜਕੀਆਂ ਨੇ 200 ਮੀਟਰ ਦੌੜ ਵਿਚੋਂ ਹਰਪ੍ਰੀਤ ਕੌਰ ਨੇ ਪਹਿਲਾ, ਦੀਪੂ ਰਾਣੀ ਨੇ ਦੂਜਾ ਅਤੇ ਮਹਿਕਪ੍ਰੀਤ ਸੈਣੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਬਾਕੀ ਦੇ ਅਥਲੈਟਿਕਸ ਦੇ ਫਾਈਨਲ ਮੁਕਾਬਲੇ ਭਲਕੇ ਹੋਣਗੇ।
Read More » -
Hoshairpur
ਬੇਟੀਆ ਨਾਲ ਚੱਲਦਾ ਹੈ ਸਮਾਜ, ਬੇਟੀਆਂ ਪ੍ਰਤੀ ਸੋਚ ਬਦਲਣ ਦੀ ਜ਼ਰੂਰਤ: ਡਾ: ਰਾਜ ਕੁਮਾਰ ਚੱਬੇਵਾਲ
ਹੁਸ਼ਿਆਰਪੁਰ, 18 ਸਤੰਬਰ: ਜ਼ਿਲ੍ਹਾ ਪ੍ਰੋਗਰਾਮ ਅਫ਼ਸਰ ਹਰਦੀਪ ਕੌਰ ਦੀ ਅਗਵਾਈ ਵਿਚ ਸੀ.ਡੀ.ਪੀ.ਓ ਹੁਸ਼ਿਆਰਪੁਰ-2 ਦਇਆ ਰਾਣੀ ਵੱਲੋਂ ਪਿੰਡ ਜਿਆਣ ਦੇ ਕਮਿਊਨਿਟੀ ਹਾਲ ਵਿੱਚ ਬੇਟੀ ਬਚਾਓ, ਬੇਟੀ ਪੜ੍ਹਾਓ ਸਕੀਮ ਤਹਿਤ ਨਵਜੰਮੀਆਂ ਬੱਚੀਆਂ ਦਾ ਜਨਮ ਦਿਨ ਮਨਾਇਆ ਗਿਆ।ਇਸ ਮੌਕੇ ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ ਸੰਜੀਵ ਕੁਮਾਰ ਵੀ ਮੌਜੂਦ ਸਨ। ਮੁੱਖ ਮਹਿਮਾਨ ਨੇ 10 ਨਵਜੰਮੀਆਂ ਬੱਚੀਆਂ ਦੇ ਨਾਂ ’ਤੇ ਪਲੇਅ ਗਰਾਊਂਡ ਜਿਆਣ ਵਿਚ ਪੌਦੇ ਲਗਾਏ ਅਤੇ ਇਸ ਤੋਂ ਇਲਾਵਾ ਇਨ੍ਹਾਂ ਬੱਚੀਆਂ ਦੇ ਨਾਮ ਦਾ ਕੇਕ ਵੀ ਕੱਟਿਆ ਗਿਆ। ਲੋਕ ਸਭਾ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਇਹ ਸਾਰਾ ਸਮਾਜ ਸਾਡੀਆਂ ਧੀਆਂ ਨਾਲ ਹੀ ਚੱਲਦਾ ਹੈ।ਉਨ੍ਹਾਂ ਕਿਹਾ ਕਿ ਜਿੱਥੇ ਸਾਨੂੰ ਆਪਣੀਆਂ ਧੀਆਂ ਨੂੰ ਬਚਾਉਣ ਅਤੇ ਸਿੱਖਿਅਤ ਕਰਨ ਦੀ ਲੋੜ ਹੈ, ਉੱਥੇ ਹੀ ਮਰਦ ਸਮਾਜ ਨੂੰ ਵੀ ਆਪਣੀ ਮਾਨਸਿਕ ਸੋਚ ਬਦਲਣ ਦੀ ਲੋੜ ਹੈ ਤਾਂ ਜੋ ਸਾਡੀਆਂ ਬੇਟੀਆਂ ਸਮਾਜ ਵਿੱਚ ਸੁਰੱਖਿਅਤ ਰਹਿ ਸਕਣ। ਲੋਕ ਸਭਾ ਮੈਂਬਰ ਨੇ ਕਿਹਾ ਕਿ ਔਰਤਾਂ ਕਿਸੇ ਵੀ ਖੇਤਰ ਵਿੱਚ ਕਿਸੇ ਤੋਂ ਘੱਟ ਨਹੀਂ ਹਨ। ਉਨ੍ਹਾਂ ਕਿਹਾ ਕਿ ਵਿਭਾਗ ਨੇ ਬੇਟੀਆਂ ਦੇ ਨਾਮ ‘ਤੇ ਪੌਦੇ ਲਗਾ ਕੇ ਅਤੇ ਵੱਖ-ਵੱਖ ਖੇਤਰਾਂ ਵਿਚ ਨਾਮਣਾ ਖੱਟਣ ਵਾਲੀਆ ਬੇਟੀਆ ਨੂੰ ਸਨਮਾਨਿਤ ਕਰਕੇ ਬਹੁਤ ਹੀ ਸ਼ਲਾਘਾਯੋਗ ਕੰਮ ਕੀਤਾ ਹੈ |ਇਸ ਦੌਰਾਨ ਪੋਸ਼ਣ ਮਹੀਨੇ ਦੇ ਮੱਦੇਨਜ਼ਰ ਘੱਟ ਖਰਚੇ ‘ਤੇ ਤਿਆਰ ਪੌਸ਼ਟਿਕ ਗੁਣਵੱਤਾ ਵਾਲੇ ਪਕਵਾਨਾਂ ਦਾ ਸਟਾਲ ਵੀ ਲਗਾਇਆ ਗਿਆ। ਇਸ ਮੌਕੇ ਸੀ.ਡੀ.ਪੀ.ਓ ਭੂੰਗਾ ਜਸਵਿੰਦਰ ਕੌਰ, ਸੀ.ਡੀ.ਪੀ.ਓ ਹੁਸ਼ਿਆਰਪੁਰ-1 ਰਵਿੰਦਰ ਕੌਰ, ਐਸ.ਐਮ.ਓ ਮਨਪ੍ਰੀਤ ਸਿੰਘ ਬੈਂਸ, ਸਾਬਕਾ ਸਰਪੰਚ ਪਰਮਜੀਤ ਕੌਰ, ਰਵਿੰਦਰ ਕੌਰ, ਅਰਸ਼ਦੀਪ ਕੌਰ ਆਦਿ ਹਾਜ਼ਰ ਸਨ।
Read More » -
Hoshairpur
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਲਈ ਵੋਟ ਰਜਿਸਟ੍ਰੇਸ਼ਨ ਦੀ ਮਿਤੀ ਵਿੱਚ ਵਾਧਾ
ਹੁਸ਼ਿਆਰਪੁਰ, 18 ਸਤੰਬਰ: ਚੀਫ਼ ਕਮਿਸ਼ਨਰ ਗੁਰਦੁਆਰਾ ਚੋਣਾਂ, ਚੰਡੀਗੜ੍ਹ ਦੀਆਂ ਹਦਾਇਤਾਂ ਅਨੁਸਾਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਬੋਰਡ ਦੀਆਂ ਚੋਣਾਂ ਲਈ ਜ਼ਿਲ੍ਹਾ…
Read More » -
Hoshairpur
नगर निगम द्वारा चलाई जा रही ’’स्वच्छता ही सेवा’’ मुहिम में सरकारी कॉलेज के स्टाफ तथा विद्यार्थियों ने लिया भाग
होशियारपुर : भारत सरकार द्वारा चलाई जा रही ’’स्वच्छता ही सेवा’’ मुहिम के अंतर्गत नगर निगम होशियारपुर के कमिश्नर के…
Read More » -
Hoshairpur
ਕੈਬਨਿਟ ਮੰਤਰੀ ਜਿੰਪਾ ਨੇ ਵਾਰਡ ਨੰਬਰ 33 ਦੇ ਮੁਹੱਲਾ ਪ੍ਰੇਮਗੜ੍ਹ ’ਚ ਗਲੀ ਨਿਰਮਾਣ ਕਾਰਜ਼ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 18 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 33 ਦੇ ਮੁਹੱਲਾ ਪ੍ਰੇਮਗੜ੍ਹ ਵਿਖੇ 17 ਲੱਖ…
Read More » -
Hoshairpur
ਸ਼ਹਿਰ ਦੇ ਹਰ ਵਾਰਡ ਨੂੰ ਬਿਹਤਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣਾ ਮੁੱਖ ਤਰਜੀਹ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 18 ਸਤੰਬਰ : ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵਾਰਡ ਨੰਬਰ 27 ਵਿਚ 15 ਲੱਖ ਰੁਪਏ…
Read More » -
Hoshairpur
पानी की टंकी पर चढ़ कर प्रदर्शन करेंगे बसपा कार्यकर्ता
होशियारपुर: बहुजन समाज पार्टी द्वारा डी.सी. दफ्तर के बाहर दूसरे दिन भी चिट्टे के खिलाफ धरना जारी रहा। इस धरने…
Read More » -
Hoshairpur
ਕੈਬਨਿਟ ਮੰਤਰੀ ਜਿੰਪਾ ਨੇ ਜੇ.ਸੀ.ਟੀ ਚੌਹਾਲ ’ਚ 29 ਲੱਖ ਰੁਪਏ ਦੇ ਵਿਕਾਸ ਕਾਰਜਾਂ ਦੀ ਕੀਤੀ ਸ਼ੁਰੂਆਤ
ਹੁਸ਼ਿਆਰਪੁਰ, 17 ਸਤੰਬਰ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਹ਼ਸਿਆਰਪੁਰ ਜ਼ਿਲ੍ਹੇ ਦੇ ਪਿੰਡ ਜੇ.ਸੀ.ਟੀ ਚੌਹਾਲ ਵਿਚ 29 ਲੱਖ…
Read More » -
Hoshairpur
ਡਾ. ਕੁਲਦੀਪ ਵਾਲੀਆ ਨੇ ਸਾਂਝੀ ਰਸੋਈ ਨੂੰ 5100 ਰੁਪਏ ਦਾਨ ਵਜੋਂ ਦਿੱਤੇ
ਹੁਸ਼ਿਆਰਪੁਰ, 16 ਸਤੰਬਰ: ਜਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਕੋਮਲ…
Read More » -
Amritsar
ਨਾਟਕਕਾਰ ਗੁਰਸ਼ਰਨ ਸਿੰਘ ਦੇ 95ਵੇਂ ਜਨਮ ਦਿਵਸ ਮੌਕੇ ਵਿਰਸਾ ਵਿਹਾਰ ’ਚ ਹੋਇਆ ਸੈਮੀਨਾਰ ਅਤੇ ਨਾਟਕ ਸਮਾਗਮ
ਅੰਮ੍ਰਿਤਸਰ, 16 ਸਤੰਬਰ 2024 : ਭਾਅ ਜੀ ਗੁਰਸ਼ਰਨ ਸਿੰਘ ਵਿਰਾਸਤ ਸੰਭਾਲ ਕਮੇਟੀ ਅਤੇ ਮੰਚ–ਰੰਗਮੰਚ ਅੰਮ੍ਰਿਤਸਰ ਵੱਲੋਂ ਪ੍ਰਸਿੱਧ ਲੋਕ ਪੱਖੀ ਇਨਕਲਾਬੀ…
Read More »