DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714
  • Hoshairpur

    ਡਾ: ਰਾਜਕੁਮਾਰ ਚੱਬੇਵਾਲ ਅਤੇ ਡਾ: ਇਸ਼ਾਂਕ ਚੱਬੇਵਾਲ ਨੇ ਸ੍ਰੀ ਹਰਿਮੰਦਰ ਸਾਹਿਬ ਅਤੇ ਦੁਰਗਿਆਣਾ ਮੰਦਿਰ ਵਿਖੇ ਮੱਥਾ ਟੇਕਿਆ, ਸੇਵਾ ਅਤੇ ਸਮਰਪਣ ਦਾ ਪ੍ਰਣ ਲਿਆ

    ਹੁਸ਼ਿਆਰਪੁਰ : ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਮੌਜੂਦਾ ਸੰਸਦ ਮੈਂਬਰ ਡਾ: ਰਾਜ ਕੁਮਾਰ ਚੱਬੇਵਾਲ ਨੇ ਪਾਰਟੀ ਦੇ…

    Read More »
  • Hoshairpur

    ਮੇਰੀ ਤਰਜੀਹ ਸੂਚੀ ਵਿੱਚ ਹਮੇਸ਼ਾ ਮੇਰੇ ਲੋਕ ਸਿਖਰ ‘ਤੇ ਹੁੰਦੇ ਹਨ : ਡਾ ਰਾਜ ਕੁਮਾਰ ਚੱਬੇਵਾਲ 

    ਹੁਸ਼ਿਆਰਪੁਰ : ਮੈਂ ਹਮੇਸ਼ਾ ਆਪਣੇ ਲੋਕਾਂ ਨਾਲ ਲਗਾਤਾਰ ਸੰਪਰਕ ਵਿੱਚ ਰਹਿਣਾ, ਉਹਨਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਹੱਲ ਕਰਨ ਲਈ, ਉਹਨਾਂ ਲਈ…

    Read More »
  • Hoshairpur

    ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਨੇ ਕੀਤਾ ਸੀਐਚਸੀ ਮੰਡ ਮੰਡੇਰ ਅਤੇ ਆਮ ਆਦਮੀ ਕਲੀਨਿਕ ਮਨਹੋਤਾ ਦਾ ਅਚਨਚੇਤ ਦੌਰਾ 

    ਹੁਸ਼ਿਆਰਪੁਰ 19 ਅਕਤੂਬਰ 2024 : ਸਿਵਲ ਸਰਜਨ ਹੁਸ਼ਿਆਰਪੁਰ ਡਾ.ਪਵਨ ਕੁਮਾਰ ਸ਼ਗੋਤਰਾ ਵੱਲੋਂ ਸੀਐਚਸੀ ਮੰਡ ਮੰਡੇਰ ਅਤੇ ਆਮ ਆਦਮੀ ਕਲੀਨਿਕ ਮਨਹੋਤਾ…

    Read More »
  • Hoshairpur

    ਚੱਬੇਵਾਲ ਦਾ ਸਰਬਪੱਖੀ ਵਿਕਾਸ ਮੇਰੀ ਪਹਿਲ – ਡਾ: ਰਾਜ ਕੁਮਾਰ ਚੱਬੇਵਾਲ

    ਹੁਸ਼ਿਆਰਪੁਰ, 18 ਅਕਤੂਬਰ: ਸੰਸਦ ਮੈਂਬਰ ਡਾ: ਰਾਜਕੁਮਾਰ ਚੱਬੇਵਾਲ ਨੇ ਹੁਸ਼ਿਆਰਪੁਰ ਚੰਡੀਗੜ੍ਹ ਬਾਈਪਾਸ ਤੋਂ ਸ਼ੁਰੂ ਹੋ ਕੇ ਪਿੰਡ ਅਟੱਲਗੜ੍ਹ, ਸਲੇਮਪੁਰ, ਫਲਾਹੀ, ਮਹਿਮੋਵਾਲ, ਹਰਮੋਏ, ਤਾਜੋਵਾਲ, ਹੁੱਕਰਾ ਤੱਕ ਜਾਰੀ…

    Read More »
  • Hoshairpur

    ਡਿਪਟੀ ਕਮਿਸ਼ਨਰ ਨੇ ਪਟਾਕਿਆਂ ਦੀ ਵਿਕਰੀ ਲਈ 57 ਆਰਜ਼ੀ ਲਾਈਸੈਂਸ ਕੀਤੇ ਜਾਰੀ

    ਹੁਸ਼ਿਆਰਪੁਰ, 18 ਅਕਤੂਬਰ: ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਇਸ ਸਾਲ ਦਿਵਾਲੀ ਦੇ ਤਿਓਹਾਰ ਦੌਰਾਨ ਰਿਟੇਲ ਵਿਚ ਪਟਾਕੇ ਵੇਚਣ ਸਬੰਧੀ ਡਰਾਅ…

    Read More »
  • Hoshairpur

    ਸਿਵਲ ਸਰਜਨ  ਡਾ ਪਵਨ ਕੁਮਾਰ ਸ਼ਗੋਤਰਾ ਵਲੋਂ ਜ਼ਿਲੇ ਅੰਦਰ ਚੱਲ ਰਹੇ  ਸਿਹਤ ਪ੍ਰੋਗਰਾਮਾਂ ਦੀ ਸਮੀਖਿਆ ਲਈ ਕੀਤੀ ਗਈ ਮੀਟਿੰਗ

    ਹੁਸ਼ਿਆਰਪੁਰ 18 ਅਕਤੂਬਰ 2024 : ਸਿਵਲ ਸਰਜਨ ਡਾ. ਪਵਨ ਕੁਮਾਰ ਸ਼ਗੋਤਰਾ ਦੀ ਯੋਗ ਪ੍ਰਧਾਨਗੀ ਹੇਠ ਅੱਜ ਦਫਤਰ ਸਿਵਲ ਸਰਜਨ ਵਿਖੇ…

    Read More »
  • Hoshairpur

    ਭਾਰਤ ‘ਚਹਰਸਾਲਬ੍ਰੇਨਸਟ੍ਰੋਕਦੇ 15 ਤੋਂ 20 ਲੱਖਮਾਮਲੇਸਾਹਮਣੇਆਉਂਦੇਹਨ: ਡਾਵਿਨੀਤਸੱਗਰ

    ਹੁਸ਼ਿਆਰਪੁਰ, 18 ਅਕਤੂਬਰ : “ਬ੍ਰੇਨ ਸਟ੍ਰੋਕ ਦੁਨੀਆ ਭਰ ਵਿੱਚ ਇੱਕ ਨਵੀਂ ਮਹਾਂਮਾਰੀ ਵਜੋਂ ਉੱਭਰ ਰਿਹਾ ਹੈ, ਭਾਰਤ ਭਰ ਵਿੱਚ ਹਰ ਸਾਲ 1.5 ਤੋਂ 2 ਮਿਲੀਅਨ ਨਵੇਂ ਬ੍ਰੇਨ ਸਟ੍ਰੋਕ ਦੇ ਮਾਮਲੇ ਸਾਹਮਣੇ ਆ ਰਹੇ ਹਨ। “ਅਸਲ ਗਿਣਤੀ ਵਧੇਰੇ ਹੋਣੀ ਲਾਜ਼ਮੀ ਹੈ, ਕਿਉਂਕਿ ਇਨ੍ਹਾਂ ਵਿੱਚੋਂ ਬਹੁਤ ਸਾਰੇ ਮਰੀਜ਼ ਕਦੇ ਵੀ ਸਿਹਤ ਦੇਖਭਾਲ ਸਹੂਲਤਾਂ ਤੱਕ ਪਹੁੰਚ ਨਹੀਂ ਕਰਦੇ। ਭਾਰਤ ਵਿੱਚ ਹਰ ਰੋਜ਼ ਲਗਭਗ 3000-4000 ਬ੍ਰੇਨ ਸਟਰੋਕ ਹੁੰਦੇ ਹਨ ਅਤੇ ਸਿਰਫ 2٪ ਤੋਂ 3٪ ਮਰੀਜ਼ਾਂ ਨੂੰ ਇਲਾਜ ਮਿਲਦਾ ਹੈ।“ ਡਾਇਰੈਕਟਰ ਨਿਊਰੋਸਰਜਰੀ ਅਤੇ ਨਿਊਰੋ ਇੰਟਰਵੈਨਸ਼ਨ ਲਿਵਾਸਾ ਹਸਪਤਾਲ ਡਾ ਵਿਨੀਤ ਸੱਗਰ ਨੇ ਦੱਸਿਆ ਕਿ ਵਿਸ਼ਵ ਪੱਧਰ ‘ਤੇ, ਪ੍ਰਤੀ 100,000 ਆਬਾਦੀ ‘ਤੇ ਬ੍ਰੇਨ ਸਟ੍ਰੋਕ ਦੀ ਦਰ 60-100 ਹੈ, ਜਦੋਂ ਕਿ ਭਾਰਤ ਵਿੱਚ ਇਹ ਪ੍ਰਤੀ ਸਾਲ 145-145 ਮਾਮਲਿਆਂ ਦੇ ਨੇੜੇ ਹੈ। ਵਿਸ਼ਵ ਪੱਧਰ ‘ਤੇ, ਦਿਮਾਗ ਦੇ ਦੌਰੇ ਦੇ ਕੁੱਲ ਮਰੀਜ਼ਾਂ ਵਿੱਚੋਂ 60 ਪ੍ਰਤੀਸ਼ਤ ਭਾਰਤ ਵਿੱਚ ਹਨ। ਡਾ ਸੱਗਰ ਨੇ ਅੱਗੇ ਦੱਸਿਆ ਕਿ ਭਾਰਤ ਵਿੱਚ ਵੱਧ ਰਹੀਆਂ ਘਟਨਾਵਾਂ ਦਾ ਕਾਰਨ ਬਿਮਾਰੀ ਅਤੇ ਰੋਕਥਾਮ ਦੇ ਤਰੀਕਿਆਂ ਬਾਰੇ ਜਾਗਰੂਕਤਾ ਦੀ ਘਾਟ ਹੈ। ਦਿਮਾਗ ਦੇ ਦੌਰੇ ਏਡਜ਼, ਤਪਦਿਕ ਅਤੇ ਮਲੇਰੀਆ ਦੇ ਸਾਂਝੇ ਕਾਰਨਾਂ ਨਾਲੋਂ ਹਰ ਸਾਲ ਵਧੇਰੇ ਮੌਤਾਂ ਲਈ ਜ਼ਿੰਮੇਵਾਰ ਹਨ, ਅਤੇ ਫਿਰ ਵੀ ਇਹ ਇੱਕ ਚੁੱਪ ਮਹਾਂਮਾਰੀ ਬਣੀ ਹੋਈ ਹੈ। ਸਲਾਹਕਾਰ ਨਿਊਰੋਲੋਜੀ ਡਾ ਪ੍ਰਦੀਪ ਸ਼ਰਮਾ ਨੇ ਕਿਹਾ ਕਿ ਨਵੀਂ ਤਕਨੀਕ ਮਕੈਨੀਕਲ ਥ੍ਰੋਮਬੈਕਟੋਮੀ ਸਦਕਾ ਚੁਣੇ ਹੋਏ ਕੇਸਾਂ ਵਿੱਚ ਬ੍ਰੇਨ ਸਟ੍ਰੋਕ ਦੇ ਮਰੀਜ਼ਾਂ ਦਾ 24 ਘੰਟੇ ਤੱਕ ਇਲਾਜ ਕੀਤਾ ਜਾ ਸਕਦਾ ਹੈ। ਇਸ ਤਕਨੀਕ ‘ਚ ਦਿਮਾਗ ਨੂੰ ਖੋਲ੍ਹੇ ਬਿਨਾਂ ਸਟੈਂਟ ਦੀ ਮਦਦ ਨਾਲ ਥੱਕੇ ਨੂੰ ਜਾਂ ਤਾਂ ਐਸਪੀਰੇਟ ਕੀਤਾ ਜਾਂਦਾ ਹੈ ਜਾਂ ਦਿਮਾਗ ਤੋਂ ਬਾਹਰ ਕੱਢਿਆ ਜਾਂਦਾ ਹੈ। ਪ੍ਰਦੀਪ ਸ਼ਰਮਾ ਨੇ ਕਿਹਾ, “ਬ੍ਰੇਨ ਸਟ੍ਰੋਕ ਦੀ ਮਹੱਤਵਪੂਰਣ ਗੱਲ ਇਹ ਹੈ ਕਿ ਸਮਾਂ ਬਹੁਤ ਮਹੱਤਵਪੂਰਨ ਹੈ। ਦਿਮਾਗ ਦੇ ਦੌਰੇ ਤੋਂ ਬਾਅਦ ਹਰ ਮਿੰਟ 1.90 ਮਿਲੀਅਨ ਦਿਮਾਗ ਦੇ ਸੈੱਲ ਮਰ ਜਾਂਦੇ ਹਨ। ਇਸ ਲਈ, ਮਰੀਜ਼ਾਂ ਨੂੰ ਜਿੰਨੀ ਜਲਦੀ ਹੋ ਸਕੇ ਨਜ਼ਦੀਕੀ ਇਲਾਜ ਕੇਂਦਰ ਵਿੱਚ ਲਿਜਾਇਆ ਜਾਣਾ ਚਾਹੀਦਾ ਹੈ.  ਕਿਸੇ ਹਸਪਤਾਲ ਵਿੱਚ ਵਿਆਪਕ ਦਿਮਾਗ ਦੇ ਦੌਰੇ ਦੀ ਦੇਖਭਾਲ ਲਈ, ਐਮਰਜੈਂਸੀ ਡਾਕਟਰਾਂ, ਨਿਊਰੋਲੋਜਿਸਟਾਂ, ਇੰਟਰਵੈਨਸ਼ਨਲ ਨਿਊਰੋ-ਰੇਡੀਓਲੋਜਿਸਟਾਂ, ਨਿਊਰੋਸਰਜਨਾਂ, ਐਨੇਸਥੀਟਿਸਟਾਂ ਅਤੇ ਕ੍ਰਿਟੀਕਲ ਕੇਅਰ ਡਾਕਟਰਾਂ ਦੀ ਇੱਕ ਬਹੁ-ਅਨੁਸ਼ਾਸਨੀ ਟੀਮ ਲਾਜ਼ਮੀ ਹੈ। ਬ੍ਰੇਨ ਸਟ੍ਰੋਕ  ਨੂੰ ਰੋਕਣ ਲਈ 10 ਸਿਹਤ ਸੁਝਾਅ: 1. ਬਲੱਡ ਪ੍ਰੈਸ਼ਰ ਨੂੰ ਬਣਾਈ ਰੱਖੋ 2. ਅਨੁਕੂਲ ਭਾਰ ਬਣਾਈ ਰੱਖੋ 3. ਵਧੇਰੇ ਕਸਰਤ ਕਰੋ 4. ਬੇਬੀ ਐਸਪਰੀਨ ਲਓ 5. ਡਾਇਬਿਟੀਜ਼ ਨੂੰ ਕੰਟਰੋਲ ਕਰੋ 6. ਸਿਗਰਟ ਨਾ ਪੀਓ 7. ਦਿਮਾਗ ਦੇ ਦੌਰੇ ਤੋਂ ਸੁਚੇਤ ਰਹੋ 8. ਸਿਹਤਮੰਦ BMI ਅਤੇ ਹਿਪ-ਟੂ-ਕਮਰ ਅਨੁਪਾਤ ਬਣਾਈ ਰੱਖੋ

    Read More »
  • ਪੋਲੀਟੀਕਲ

    विधान सभा क्षेत्र चब्बेवाल में चुनाव आचार संहिता लागू: कोमल मित्तल

    होशियारपुर, 16 अक्टूबरः  भारतीय निर्वाचन आयोग की ओर से चब्बेवाल विधान सभा उप चुनाव के लिए तिथियों की घोषणा के साथ ही…

    Read More »
  • Hoshairpur

    ਭਾਸ਼ਾ ਵਿਭਾਗ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 18 ਨੂੰ

    ਹੁਸ਼ਿਆਰਪੁਰ, 16 ਅਕਤੂਬਰ: ਡਾਇਰੈਕਟਰ ਭਾਸ਼ਾ ਵਿਭਾਗ ਪੰਜਾਬ ਜਸਵੰਤ ਸਿੰਘ ਜ਼ਫ਼ਰ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਜ਼ਿਲ੍ਹਾ ਭਾਸ਼ਾ ਦਫ਼ਤਰ ਹੁਸ਼ਿਆਰਪੁਰ ਵੱਲੋਂ ਜ਼ਿਲ੍ਹਾ ਪੱਧਰੀ ਕੁਇਜ਼ ਮੁਕਾਬਲੇ 18 ਅਕਤੂਬਰ, 2024 ਨੂੰ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ  ਸਕੂਲ (ਲੜਕੀਆਂ) ਰੇਲਵੇ ਮੰਡੀ ਹੁਸ਼ਿਆਰਪੁਰ ਵਿਖੇ ਸਵੇਰੇ 9:30 ਵਜੇ ਕਰਵਾਏ ਜਾ ਰਹੇ। ਇਨ੍ਹਾਂ ਕੁਇਜ਼ ਮੁਕਾਬਲਿਆਂ ਸਬੰਧੀ ਵਿਸਤਾਰ ਨਾਲ ਗੱਲ ਕਰਦਿਆਂ ਜ਼ਿਲ੍ਹਾ ਭਾਸ਼ਾ ਅਫ਼ਸਰ ਡਾ. ਜਸਵੰਤ ਰਾਏ ਨੇ ਦੱਸਿਆ ਕਿ ਵਿਦਿਆਰਥੀਆਂ ਵਿੱਚ ਪੰਜਾਬੀ ਭਾਸ਼ਾ, ਸਾਹਿਤ ਅਤੇ ਸਭਿਆਚਾਰ ਵਿੱਚ ਰੁਚੀ ਵਿਕਸਤ ਕਰਨ ਲਈ ਭਾਸ਼ਾ ਵਿਭਾਗ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਹਰ ਜ਼ਿਲ੍ਹਾ ਪੱਧਰ ‘ਤੇ ਇਹ ਮੁਕਾਬਲੇ ਇੱਕੋ ਦਿਨ ਇੱਕੋ ਸਮੇਂ ‘ਤੇ ਕਰਵਾਏ ਜਾ ਰਹੇ ਹਨ। ਇਨ੍ਹਾਂ ਮੁਕਾਬਲਿਆਂ ਵਿੱਚ ਓਹੀ ਵਿਦਿਆਰਥੀ ਭਾਗ ਲੈ ਸਕਦੇ ਹਨ, ਜਿਨ੍ਹਾਂ ਦੀ ਪਹਿਲਾਂ ਰਜਿਟ੍ਰੇਸ਼ਨ ਹੋ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕੁਇਜ਼ ਮੁਕਾਬਲੇ ਤਿੰਨ ਵਰਗਾਂ ਵਿੱਚ ਕਰਵਾਏ ਜਾਣੇ ਹਨ।ਪਹਿਲਾ ਵਰਗ ਛੇਵੀਂ ਜਮਾਤ ਤੋਂ ਅੱਠਵੀਂ ਤੱਕ, ਦੂਜਾ ਵਰਗ ਨੌਵੀਂ ਜਮਾਤ ਤੋਂ ਬਾਰਵੀਂ ਜਮਾਤ ਤੱਕ ਅਤੇ ਤੀਜਾ ਵਰਗ ਗ੍ਰੇਜੂਏਸ਼ਨ ਵਾਲੇ ਵਿਦਿਆਰਥੀਆਂ ਦਾ ਹੋਵੇਗਾ।ਕੁਇਜ਼ ਮੁਕਾਬਲੇ ਲਈ ਲਿਖਤੀ ਪੇਪਰ ਹੋਣਾ ਹੈ।ਸੌ ਨੰਬਰ ਦੇ ਪੇਪਰ ਲਈ ਸੌ ਸਵਾਲ ਹੋਣਗੇ। ਨੇਗੈਟਿਵ ਮਾਰਕਿੰਗ ਤਹਿਤ ਚਾਰ ਸਵਾਲ ਗ਼ਲਤ ਹੋਣ ਦੀ ਸੂਰਤ ਵਿੱਚ ਇੱਕ ਅੰਕ ਕੱਟਿਆ ਜਾਵੇਗਾ।ਹਰ ਵਰਗ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਕ੍ਰਮਵਾਰ 1 ਹਜ਼ਾਰ ਰੁਪਏ, 750 ਰੁਪਏ ਅਤੇ  ਅਤੇ 500 ਰੁਪਏ ਨਕਦ ਜਾਂ ਭਾਸ਼ਾ ਵਿਭਾਗ ਦੀਆਂ ਕਿਤਾਬਾਂ ਦੇ ਸੈੱਟਾਂ ਅਤੇ ਪ੍ਰਮਾਣ ਪੱਤਰਾਂ ਨਾਲ ਸਨਮਾਨਿਤ ਕੀਤਾ ਜਾਵੇਗਾ।ਆਪਣੇ ਆਪਣੇ ਵਰਗ ਵਿੱਚੋਂ ਪਹਿਲਾ ਸਥਾਨ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਰਾਜ ਪੱਧਰ ‘ਤੇ ਹੋਣ ਵਾਲੇ ਮੁਕਾਬਲੇ ਵਿੱਚ ਵੀ ਭਾਗ ਲੈਣਗੇ। ਪਾੜ੍ਹਿਆਂ ਵਿੱਚ ਆਪਣੀ ਮਾਂ ਬੋਲੀ ਪ੍ਰਤੀ ਮੋਹ ਪੈਦਾ ਕਰਨ ਲਈ ਇਸ ਤਰ੍ਹਾਂ ਦੇ ਮੁਕਾਬਲੇ ਬਹੁਤ ਉਪਯੋਗੀ ਸਿੱਧ ਹੁੰਦੇ ਹਨ।ਇਸ ਮੌਕੇ ਭਾਸ਼ਾ ਵਿਭਾਗ ਦੇ ਕ੍ਰਮਚਾਰੀ ਲਵਪ੍ਰੀਤ, ਲਾਲ ਸਿੰਘ ਅਤੇ ਪੁਸ਼ਪਾ ਰਾਣੀ ਵੀ ਹਾਜ਼ਰ ਸਨ।

    Read More »
  • Hoshairpur

    ਪੀਏਯੂ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਸਿਖਲਾਈ ਦਾ ਆਯੋਜਨ

    ਹੁਸ਼ਿਆਰਪੁਰ, 16 ਅਕਤੂਬਰ: ਪਿਛਲੇ ਸਾਲਾਂ ਦੀ ਤਰ੍ਹਾਂ ਪੀ.ਏ.ਯੂਕ੍ਰਿਸ਼ੀ ਵਿਗਿਆਨ ਕੇਂਦਰ, ਬਾਹੋਵਾਲ, ਹੁਸ਼ਿਆਰਪੁਰ ਵੱਲੋਂ ਕਿਸਾਨਾਂ ਲਈ ਪਰਾਲੀ ਪ੍ਰਬੰਧਨ ਸਬੰਧੀ ਜ਼ਿਲ੍ਹੇ ਦੇ ਵੱਖ-ਵੱਖ ਬਲਾਕਾਂ ਦੇ ਪਿੰਡਾਂ ਵਿੱਚ ਵੱਖ-ਵੱਖ ਪਸਾਰ ਤੇ ਸਿਖਲਾਈ ਗਤੀਵਿਧੀਆਂ ਦਾ ਆਯੋਜਨ ਕੀਤਾ ਜਾ ਰਿਹਾ ਹੈ।ਇਸੇ ਲੜੀ ਤਹਿਤ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਮਾਹਿਲਪੁਰ ਬਲਾਕ ਦੇ ਪਰਾਲੀ ਪ੍ਰਬੰਧਨ ਲਈ ਅਪਣਾਏ ਪਿੰਡ ਠੀਂਡਾ ਅਤੇ ਕੇ.ਵੀ.ਕੇ ਕੈਂਪਸ ਵਿਖੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਬਤ ਪੰਜ ਦਿਨਾਂ ਸਿਖਲਾਈ ਦਾ ਆਯੋਜਨ 7 ਤੋਂ 14 ਅਕਤੂਬਰ, 2024 ਤੱਕ ਕੀਤਾ ਗਿਆ।           ਇਸ ਸਿਖਲਾਈ ਦੀ ਸ਼ੁਰੂਆਤ ਵਿੱਚ ਸਹਿਯੋਗੀ ਨਿਰਦੇਸ਼ਕ (ਸਿਖਲਾਈ), ਕ੍ਰਿਸ਼ੀ ਵਿਗਿਆਨ ਕੇਂਦਰ, ਹੁਸ਼ਿਆਰਪੁਰ ਡਾ. ਮਨਿੰਦਰ ਸਿੰਘ ਬੌਂਸ ਨੇ ਪਹੁੰਚੇ ਕਿਸਾਨਾਂ ਨੂੰ ਜੀ ਆਇਆਂ ਕਿਹਾ ਅਤੇ ਝੋਨੇ ਦੀ ਪਰਾਲੀ ਨੂੰ ਅੱਗ ਲਾਉਣ ਨਾਲ ਹੋਣ ਵਾਲੇ ਨੁਕਸਾਨ ਬਾਰੇ ਜਾਗਰੂਕ ਕਰਦੇ ਹੋਏ ਅੱਗ ਲਗਾਉਣ ਦੇ ਰੁਝਾਨ ਨੂੰ ਘਟਾਉਣ ਲਈ ਲਾਮਬੰਦ ਵੀ ਕੀਤਾ। ਉਨ੍ਹਾਂ ਪਰਾਲੀ ਪ੍ਰਬੰਧਨ ਦੇ ਵੱਖ-ਵੱਖ ਤਕਨੀਕਾਂ ਬਾਬਤ ਚਾਨਣਾ ਪਾਇਆ ਅਤੇ ਕੇ.ਵੀ.ਕੇ ਵੱਲੋਂ ਪਰਾਲੀ ਪ੍ਰਬੰਧਨ ਲਈ ਕੀਤੀਆਂ ਜਾ ਰਹੀਆਂ ਗਤੀਵਿਧੀਆਂ ਬਾਰੇ ਵੀ ਜਾਗਰੂਕ ਕੀਤਾ। ਉਨ੍ਹਾਂ ਦੱਸਿਆ ਕਿ ਇਸ ਪਿੰਡ ਨੂੰ ਪਹਿਲ ਦੇ ਤੌਰ ‘ਤੇ ਕੇ.ਵੀ.ਕੇ ਵਿਖੇ ਮੌਜੂਦ ਪਰਾਲੀ ਪ੍ਰਬੰਧਨ ਮਸ਼ੀਨਰੀ ਉਪਲਬੱਧ ਕਰਵਾਈ ਜਾਵੇਗੀ।           ਸਹਾਇਕ ਪ੍ਰੋਫੈਸਰ (ਖੇਤੀਬਾੜੀ ਇੰਜੀਨਿਅਰਿੰਗ), ਕ੍ਰਿਸ਼ੀ ਵਿਗਿਆਨ ਕੇਂਦਰ ਡਾ. ਅਜੈਬ ਸਿੰਘ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਰੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ ਅਤੇ ਝੋਨੇ ਦੀ ਪਰਾਲੀ ਪ੍ਰਬੰਧਨ ਸਬੰਧੀ ਮਸ਼ੀਨਰੀ  ਸੁਪਰ ਐਸ.ਐਮ.ਐਸ, ਸਰਫੇਸ ਸੀਡਰ, ਸਮਾਰਟ ਸੀਡਰ, ਸੁਪਰ ਸੀਡਰ, ਹੈਪੀ ਸੀਡਰ, ਉਲਟਾਵਾਂ ਹੱਲ, ਮਲਚਰ, ਜੀਰੋ ਡਰਿੱਲ, ਬੇਲਰ, ਆਦਿ ਦੀ ਉੱਤਮ ਕਾਰਜਕੁਸ਼ਲਤਾ ਸਬੰਧੀ ਪਹਿਲੂਆਂ ਬਾਰੇ ਵੀ ਜਾਣੂੰ ਕਰਵਾਇਆ। ਉਨ੍ਹਾਂ ਇਸ ਗੱਲ ‘ਤੇ ਵੀ ਜੋਰ ਦਿੱਤਾ ਕਿ ਕਿਸਾਨ ਪਰਾਲੀ ਪ੍ਰਬੰਧਨ ਸਬੰਧਤ ਮਸ਼ੀਨਰੀ ਦੀ ਵਰਤੋਂ ਸਾਂਝੇ ਤੌਰ ‘ਤੇ ਕਰਨ, ਤਾਂ ਜੋ ਇਸ ਦਾ ਪੂਰਾ ਲਾਭ ਲਿਆ ਜਾ ਸਕੇ। ਉਨ੍ਹਾਂ ਪਰਾਲੀ ਵਿੱਚ ਮੌਜੂਦ ਵੱਖ-ਵੱਖ ਤੱਤਾਂ ਦੀ ਮਹਤੱਤਾ, ਝੋਨੇ ਦੀ ਪਰਾਲੀ ਦੀ ਬਾਇਓ ਗੈਸ ਪਲਾਂਟ, ਖੁੰਬ ਉਤਪਾਦਨ ਤੇ ਗੱਤਾ ਉਦਯੋਗ ਵਿੱਚ ਅਤੇ ਊੁਰਜਾ, ਖਾਦ ਤੇ ਪਸ਼ੂ ਖੁਰਾਕ ਵਜੋਂ ਵਰਤੋਂ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ।           ਇਸ ਮੌਕੇ ਪਿੰਡ ਠੀਂਡਾ ਦੇ ਅਗਾਂਹਵਧੂ ਕਿਸਾਨਾਂ ਉਂਕਾਰ ਸਿੰਘ ਅਤੇ ਮੇਵਾ ਸਿੰਘ ਨੇ ਝੋਨੇ ਦੀ ਪਰਾਲੀ ਪ੍ਰਬੰਧਨ ਬਾਬਤ ਆਪਣੇ ਵਿਚਾਰ ਤੇ ਤਜਰਬੇ ਕਿਸਾਨਾਂ ਨਾਲ ਸਾਂਝੇ ਕੀਤੇ।           ਕਿਸਾਨਾਂ ਦੀ ਸਹੂਲਤ ਲਈ ਖੇਤੀ ਸਾਹਿੱਤ ਵੀ ਉਪਲਬੱਧ ਕਰਵਾਇਆ ਗਿਆ ਅਤੇ ਕਿਸਾਨਾਂ ਨੇ ਮਾਹਿਰਾਂ ਨਾਲ ਪਰਾਲੀ ਪ੍ਰਬੰਧਨ ਸਬੰਧੀ ਆਪਣੇ ਖਦਸ਼ਿਆਂ ਬਾਬਤ ਵਿਚਾਰ–ਚਰਚਾ ਵੀ ਕੀਤੀ।

    Read More »
Back to top button

You cannot copy content of this page