ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਬਿਨਾਂ ਮਨਜ਼ੂਰੀ ਲਏ ਯਾਦਗਾਰੀ ਗੇਟਾਂ ਦੀ ਉਸਾਰੀ ’ਤੇ ਪਾਬੰਦੀ ਦੇ ਹੁਕਮ


ਸ਼ਹੀਦ ਭਗਤ ਸਿੰਘ ਨਗਰ, 1 ਦਸੰਬਰ ( ਹਰਪਾਲ ਲਾਡਾ ): ਜ਼ਿਲ੍ਹਾ ਮੈਜਿਸਟਰੇਟ ਅੰਕੁਰਜੀਤ ਸਿੰਘ ਨੇ ਭਾਰਤੀ ਨਾਗਰਿਕ ਸੁਰੱਖਿਆ ਸਹਿੰਤਾ-2023 ਦੀ ਧਾਰਾ 163 ਤਹਿਤ ਹੁਕਮ ਜਾਰੀ ਕਰਦਿਆਂ ਜ਼ਿਲੇ ਵਿਚ ਕਿਸੇ ਵੀ ਵਿਅਕਤੀ/ਸੰਸਥਾ ਸਰਕਾਰੀ/ਪੰਚਾਇਤੀ ਜਗਾ ’ਤੇ ਕੋਈ ਗੇਟ ਨਹੀਂ ਉਸਾਰੇਗਾ। ਅਜਿਹੀ ਕਿਸੇ ਵੀ ਉਸਾਰੀ ਤੋਂ ਪਹਿਲਾਂ ਸਬੰਧਤ ਵਿਭਾਗ ਤੋਂ ਪ੍ਰਵਾਨਗੀ ਲੈਣ ਉਪਰੰਤ ਮਨਜ਼ੂਰੀ ਜ਼ਿਲਾ ਮੈਜਿਸਟ੍ਰੇਟ ਦਫ਼ਤਰ ਤੋਂ ਲਈ ਜਾਵੇਗੀ।
ਜ਼ਿਲਾ ਮੈਜਿਸਟ੍ਰੇਟ ਨੇ ਜਾਰੀ ਹੁਕਮਾਂ ਵਿਚ ਕਿਹਾ ਕਿ ਇਹ ਧਿਆਨ ਵਿਚ ਆਇਆ ਹੈ ਕਿ ਪਿੰਡਾਂ ਵਿਚ ਲੋਕ ਆਪਣੇ ਕਿਸੇ ਨਜ਼ਦੀਕੀ ਰਿਸ਼ਤੇਦਾਰ ਦੀ ਯਾਦ ਵਿਚ ਯਾਦਗਾਰੀ ਗੇਟ ਸਰਕਾਰੀ/ਪੰਚਾਇਤ ਦੀ ਜਗ੍ਹਾ ’ਤੇ ਬਿਨਾਂ ਕਿਸੇ ਦੀ ਮਨਜ਼ੂਰੀ ਲਏ ਅਤੇ ਬਿਨਾਂ ਕਿਸੇ ਸਮਰੱਥ ਵਿਭਾਗ ਤੋਂ ਪਾਸ ਕਰਵਾਏ ਆਪਣੀ ਮਨ-ਮਰਜ਼ੀ ਨਾਲ ਬਣਾ ਲੈਂਦੇ ਹਨ। ਇਸ ਤਰਾਂ ਨਾਲ ਜਿਥੇ ਸਰਕਾਰੀ ਜਗਾ ’ਤੇ ਨਜਾਇਜ਼ ਕਬਜ਼ਾ ਕਰ ਲਿਆ ਜਾਂਦਾ ਹੈ।

ਉਥੇ ਇਸ ਤਰਾਂ ਬਣਾਏ ਗਏ ਗੇਟਾਂ ਦੇ ਡਿਗਣ ਦਾ ਖ਼ਤਰਾ ਵੀ ਹਰ ਵੇਲੇ ਬਣਿਆ ਰਹਿੰਦਾ ਹੈ, ਜਿਸ ਨਾਲ ਜਾਨੀ/ਮਾਲੀ ਨੁਕਸਾਨ ਹੋਣ ਦਾ ਵੀ ਡਰ ਬਣਿਆ ਰਹਿੰਦਾ ਹੈ। ਇਸ ਲਈ ਜ਼ਿਲ੍ਹੇ ਵਿੱਚ ਇਸ ਤਰਾਂ ਦੇ ਗੇਟ ਉਸਾਰਨ ’ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ ਜੋ 1ਦਸੰਬਰ ਤੋਂ 31 ਜਨਵਰੀ 2026 ਤੱਕ ਲਾਗੂ ਰਹਿਣਗੇ।



