ਜਿਲ੍ਹੇ ‘ਚ ਯੂਰੀਆ ਖਾਦ ਦੀ ਸਪਲਾਈ ‘ਚ ਕੋਈ ਘਾਟ ਨਹੀਂ: ਮੁੱਖ ਖੇਤੀਬਾੜੀ ਅਫਸਰ


ਨਵਾਂਸ਼ਹਿਰ, 08 ਦਸੰਬਰ ( ਹਰਪਾਲ ਲਾਡਾ ): ਮੁੱਖ ਖੇਤੀਬਾੜੀ ਅਫਸਰ ਡਾ ਰਾਕੇਸ਼ ਕੁਮਾਰ ਸ਼ਰਮਾ ਨੇ ਅੱਜ ਕਿਹਾ ਕਿ ਹਾੜੀ ਸੀਜਨ ਦੌਰਾਨ ਜ਼ਿਲੇ ਵਿੱਚ ਕਣਕ ਦੀ ਫਸਲ ਲਈ ਯੂਰੀਆ ਖਾਦ ਦੀ ਸਪਲਾਈ ਦੀ ਕੋਈ ਵੀ ਘਾਟ ਨਹੀਂ ਹੈ।
ਮੁੱਖ ਖੇਤੀਬਾੜੀ ਅਫਸਰ ਨੇ ਕਿਹਾ ਕਿ ਜ਼ਿਲੇ ਦੇ ਸਮੂਹ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਹੈ ਕਿ ਕਿਸਾਨਾਂ ਨੂੰ ਯੂਰੀਆ ਖਾਦ ਦੇ ਨਾਲ ਕੋਈ ਵੀ ਹੋਰ ਇੰਨਪੁਟਸ ਦੀ ਟੈਗਿੰਗ ਨਾ ਕੀਤੀ ਜਾਵੇ। ਉਹਨਾਂ ਕਿਹਾ ਕਿ ਜ਼ਿਲਾ ਅਤੇ ਬਲਾਕ ਪੱਧਰ ‘ਤੇ ਗਠਿਤ ਕੀਤੀਆਂ ਖੇਤੀਬਾੜੀ ਅਧਿਕਾਰੀਆਂ ਦੀਆਂ ਟੀਮਾਂ ਵਲੋਂ ਖਾਦ ਵਿਕਰੇਤਾਂਵਾਂ ਦੀ ਲਗਾਤਰ ਚੈਕਿੰਗ ਕਰਕੇ ਯੂਰੀਆ ਖਾਦ ਦੀ ਨਿਰਵਿਘਨ ਸਪਲਾਈ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਚੈਕਿੰਗ ਦੌਰਾਨ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਕੋਈ ਵੀ ਡੀਲਰ ਟੈਗਿੰਗ ਨਾ ਕਰੇ ਅਤੇ ਅਜਿਹਾ ਕਰਨ ਵਾਲਿਆਂ ਵਿਰੁਧ ਐਕਟ ਮੁਤਾਬਿਕ ਬਣਦੀ ਕਾਰਵਾਈ ਕੀਤੀ ਜਾਵੇਗੀ।



