Hoshairpur

ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ‘ਚ ਨਸ਼ਿਆਂ ਖ਼ਿਲਾਫ਼ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ

ਹੁਸ਼ਿਆਰਪੁਰ, 9 ਦਸੰਬਰ ( ਹਰਪਾਲ ਲਾਡਾ ): ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਰਜਿੰਦਰ ਅਗਰਵਾਲ ਅਤੇ ਸੀ.ਜੇ.ਐਮ-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਨੀਰਜ ਗੋਇਲ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਨਸ਼ਾ ਮੁਕਤੀ ਤੇ ਮੁੜ ਵਸੇਬਾ ਕੇਂਦਰ ਹੁਸ਼ਿਆਰਪੁਰ ਵਿਖੇ ਅੱਜ ਨਸ਼ਿਆਂ ਦੀ ਰੋਕਥਾਮ ਸਬੰਧੀ ਕਾਨੂੰਨੀ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ।

ਇਹ ਪ੍ਰੋਗਰਾਮ ਨਾਲਸਾ ਦੀ ਪਹਿਲ ‘ਡਰੱਗ ਜਾਗਰੂਕਤਾ ਅਤੇ ਤੰਦਰੁਸਤੀ – ਨੈਵੀਗੇਸ਼ਨ ਫਾਰ ਏ ਡਰੱਗ ਫ੍ਰੀ ਇੰਡੀਆ ਸਕੀਮ-2025’ ਦੇ ਤਹਿਤ ਕਰਵਾਇਆ ਗਿਆ। ਇਸ ਪ੍ਰੋਗਰਾਮ ਦਾ ਉਦੇਸ਼ ਨਸ਼ਾ ਮੁਕਤ ਸਮਾਜ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਲੋਕਾਂ ਨੂੰ ਨਸ਼ੇ ਦੀ ਸਮੱਸਿਆ, ਇਸ ਨਾਲ ਸਬੰਧਤ ਕਾਨੂੰਨਾਂ ਅਤੇ ਉਪਲਬੱਧ ਸਹਾਇਤਾ ਸੇਵਾਵਾਂ ਬਾਰੇ ਜਾਗਰੂਕ ਕਰਨਾ ਸੀ।

ਇਸ ਮੌਕੇ ਚੀਫ਼ ਲੀਗਲ ਏਡ ਡਿਫੈਂਸ ਕੌਂਸਲ ਵਿਸ਼ਾਲ ਕੁਮਾਰ ਅਤੇ ਡਿਪਟੀ ਚੀਫ਼ ਲੀਗਲ ਏਡ ਡਿਫੈਂਸ ਕੌਂਸਲ ਸੰਦੀਪ ਭਾਰਦਵਾਜ ਨੇ ਆਪਣੇ ਵਿਚਾਰ ਸਾਂਝੇ ਕੀਤੇ। ਉਨ੍ਹਾਂ ਨਸ਼ਾ ਛੁਡਾਊ ਕੇਂਦਰ ਵਿੱਚ ਇਲਾਜ ਕਰਵਾ ਰਹੇ ਵਿਅਕਤੀਆਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ, ਕਾਨੂੰਨੀ ਪਹਿਲੂਆਂ ਅਤੇ ਪੁਨਰਵਾਸ ਅਧਿਕਾਰਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ, ਉਨ੍ਹਾਂ ਨੇ ਨਸ਼ਾ ਛੁਡਾਊ, ਸਲਾਹ ਸੇਵਾਵਾਂ ਅਤੇ ਸਮਾਜ ਵਿੱਚ ਮੁੜ ਜੁੜਨ ਦੇ ਤਰੀਕਿਆਂ ਵਿੱਚ ਕਾਨੂੰਨੀ ਸਹਾਇਤਾ ਦੀ ਭੂਮਿਕਾ ਬਾਰੇ ਮਾਰਗਦਰਸ਼ਨ ਪ੍ਰਦਾਨ ਕੀਤਾ।

ਪ੍ਰੋਗਰਾਮ ਰਾਹੀਂ ਮੌਜੂਦ ਵਿਅਕਤੀਆਂ ਨੂੰ ਨਸ਼ਿਆਂ ਤੋਂ ਦੂਰ ਰਹਿਣ, ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਅਤੇ ਉਪਲਬੱਧ ਕਾਨੂੰਨੀ ਸਹਾਇਤਾ ਸੇਵਾਵਾਂ ਦਾ ਲਾਭ ਉਠਾਉਣ ਲਈ ਪ੍ਰੇਰਿਤ ਕੀਤਾ ਗਿਆ। ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਨੇ ਕਿਹਾ ਕਿ ਅਜਿਹੀਆਂ ਜਾਗਰੂਕਤਾ ਗਤੀਵਿਧੀਆਂ ਭਵਿੱਖ ਵਿੱਚ ਵੀ ਆਯੋਜਿਤ ਕੀਤੀਆਂ ਜਾਂਦੀਆਂ ਰਹਿਣਗੀਆਂ, ਤਾਂ ਜੋ ਜ਼ਿਲ੍ਹੇ ਵਿੱਚ ਨਸ਼ਾ ਮੁਕਤ ਵਾਤਾਵਰਨ ਬਣਾਇਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button

You cannot copy content of this page