Hoshairpur

ਮਨੀਸ਼ ਚੰਦਰ ਸੂਦ ਨੇ ਪਰਿਵਾਰ ਸਮੇਤ ਸਾਂਝੀ ਰਸੋਈ ‘ਚ ਪਾਇਆ 5,100 ਰੁਪਏ ਦਾ ਯੋਗਦਾਨ

ਹੁਸ਼ਿਆਰਪੁਰ ( ਹਰਪਾਲ ਲਾਡਾ ) : ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਵੱਲੋਂ ਮੁਹੱਲਾ ਈਸ਼ ਨਗਰ, ਹੁਸ਼ਿਆਰਪੁਰ ਵਿਖੇ ਚਲਾਇਆ ਜਾ ਰਿਹਾ ‘ਸਾਂਝੀ ਰਸੋਈ’ ਪ੍ਰੋਜੈਕਟ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਅਗਵਾਈ ਹੇਠ ਬਹੁਤ ਹੀ ਸਫਲਤਾ ਪੂਰਵਕ ਚੱਲ ਰਿਹਾ ਹੈ, ਜਿਸ ਦਾ ਰੋਜਾਨਾ 450 ਤੋਂ 500 ਗ਼ਰੀਬ ਅਤੇ ਲੋੜਵੰਦ ਵਿਅਕਤੀ ਲਾਭ ਪ੍ਰਾਪਤ ਕਰ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਕੱਤਰ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਮੰਗੇਸ਼ ਸੂਦ ਨੇ ਦੱਸਿਆ ਕਿ ਇਸ ਪ੍ਰੋਜੈਕਟ ਦੀ ਸਫਲਤਾ ਲਈ ਮਨੀਸ਼ ਚੰਦਰ ਸੂਦ ਪੁੱਤਰ ਡਾ. ਏ.ਸੀ. ਸੂਦ ਅਤੇ ਕੁਮਕੁਮ ਸੂਦ ਵੱਲੋਂ ਸਾਂਝੀ ਰਸੋਈ ਵਿੱਚ 5,100 ਰੁਪਏ ਦੀ ਰਾਸ਼ੀ ਦਾਨ ਵਜੋਂ ਦਿੱਤੀ ਗਈ। ਇਸ ਮੌਕੇ ਰੈੱਡ ਕਰਾਸ ਮੈਂਬਰਜ਼ ਅਤੇ ਸਟਾਫ ਵੀ ਮੌਜੂਦ ਸੀ।

ਇਸ ਮੌਕੇ ਮੰਗੇਸ ਸੂਦ ਨੇ ਇਹ ਵੀ ਦੱਸਿਆ ਕਿ ਜ਼ਿਲ੍ਹਾ ਰੈੱਡ ਕਰਾਸ ਵੱਲੋਂ ਚਲਾਇਆ ਜਾ ਰਿਹਾ ਇਹ ਪ੍ਰੋਜੈਕਟ ਜ਼ਿਲ੍ਹੇ ਦੇ ਦਾਨੀ ਸੱਜਣਾਂ/ਸਮਾਜ ਸੇਵਕਾਂ ਵੱਲੋਂ ਦਾਨ ਵਜੋਂ ਮੁਹੱਈਆ ਕੀਤੇ ਜਾ ਰਹੇ ਫੰਡਾਂ ਦੁਆਰਾ ਹੀ ਚਲਾਇਆ ਜਾ ਰਿਹਾ ਹੈ। ਜਿਨ੍ਹਾਂ ਵੱਲੋਂ ਜਿੱਥੇ ਬੁੱਕ-ਏ-ਡੇਅ ਸਕੀਮ ਅਧੀਨ ਆਪਣੇ ਪਰਿਵਾਰਕ ਮੈਂਬਰਾਂ ਦੇ ਜਨਮ ਦਿਨ, ਵਿਆਹ/ਸ਼ਾਦੀ ਵਰ੍ਹੇਗੰਢ ਅਤੇ ਯਾਦਾਂ ਨਾਲ ਸਬੰਧਤ ਦਿਨ ਸਾਂਝੀ ਰਸੋਈ, ਹੁਸ਼ਿਆਰਪੁਰ ਵਿਖੇ ਮਨਾਉਣ ਸਬੰਧੀ ਲਗਾਤਾਰ ਵਿੱਤੀ ਸਹਾਇਤਾ ਮੁਹੱਈਆ ਕਰਨ ਦੇ ਨਾਲ ਰਾਸ਼ਨ ਸਮੱਗਰੀ ਦੀ ਸਹਾਇਤਾ ਵੀ ਮੁੱਹਈਆ ਕਰਵਾਈ ਜਾਂਦੀ ਹੈ।

Related Articles

Leave a Reply

Your email address will not be published. Required fields are marked *

Back to top button

You cannot copy content of this page