Hoshairpur

ਅੱਤੋਵਾਲ ਸੁਸਾਇਟੀ ਵੱਲੋਂ 7ਵਾਂ ਮਹਾਨ ਕੀਰਤਨ ਦਰਬਾਰ ਸ਼ਰਧਾਪੂਰਵਕ ਕਰਵਾਇਆ ਗਿਆ

ਹੁਸ਼ਿਆਰਪੁਰ ( ਹਰਪਾਲ ਲਾਡਾ ): ਪਿਛਲੇ ਦਿਨੀਂ ਸ਼੍ਰੀ ਗੁਰੂ ਨਾਨਕ ਦੇਵ ਜੀ ਪਬਲਿਕ ਵੈਲਫੇਅਰ ਸੁਸਾਇਟੀ ਅੱਤੋਵਾਲ ਵੱਲੋਂ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੂਰਵ ਅਤੇ ਧੰਨ ਧੰਨ ਪੂਰਨ ਬ੍ਰਹਮਗਿਆਨੀ ਸੱਚਖੰਡ ਵਾਸੀ ਸੰਤ ਬਾਬਾ ਸਤਪਾਲ ਸਿੰਘ ਜੀ ਸਾਹਰੀ ਵਾਲਿਆਂ ਦੀ ਯਾਦ ਨੂੰ ਸਮਰਪਿਤ 7ਵਾਂ ਮਹਾਨ ਕੀਰਤਨ ਦਰਬਾਰ ਸ਼ਰਧਾਪੂਰਵਕ ਕਰਵਾਇਆ ਗਿਆ।

ਸੁਸਾਇਟੀ ਦੇ ਮੀਤ ਪ੍ਰਧਾਨ ਰਜਿੰਦਰ ਸਿੰਘ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਸੰਤ ਬਾਬਾ ਸਤਪਾਲ ਸਿੰਘ ਜੀ ਸਾਹਰੀ ਵਾਲਿਆ ਦੇ ਚਰਣਸੇਵਕ ਚੰਦਨ ਕਮਲ ਸਿੰਘ ਦੀ ਅਗਵਾਈ ਹੇਠ ਹੋਏ ਇਸ ਮਹਾਨ ਕੀਰਤਨ ਦਰਬਾਰ ਅਤੇ ਸੰਤ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਪਹੁੰਚਕੇ ਸੰਗਤਾਂ ਨੇ ਕੀਰਤਨ ਦਾ ਆਨੰਦ ਲਿਆ। ਸਮਾਗਮ ਵਿੱਚ ਜਿੱਥੇ ਸ਼ਰਧਾਲੂ ਸੰਗਤਾਂ ਨੇ ਹਾਜ਼ਰੀ ਭਰੀ ਉਥੇ ਹੀ ਇਲਾਕੇ ਦੇ ਵੱਖ-ਵੱਖ ਅਸਥਾਨਾਂ ਤੋਂ ਪਹੁੰਚੇ ਸੰਤ ਮਹਾਂਪੁਰਖ ਵੀ ਸ਼੍ਰੀ ਗੁਰੂ ਗ੍ਰੰਥ ਸਾਹਿਬ ਜੀ ਅੱਗੇ ਨਤਮਸਤਕ ਹੋਏ।

ਸਮਾਗਮ ਵਿੱਚ ਸੰਤ ਬਾਬਾ ਸਰਵਣ ਸਿੰਘ ਜੀ, ਸੰਤ ਬਾਬਾ ਜਨਕ ਸਿੰਘ ਜੀ ਜੱਬੜ ਵਾਲੇ, ਮਹੰਤ ਪ੍ਰਿਤਪਾਲ ਸਿੰਘ ਜੀ ਮਿੱਠੇ ਟਿਵਾਣੇ ਵਾਲੇ, ਸੰਤ ਬਾਬਾ ਬਲਵੰਤ ਸਿੰਘ ਅੱਤੋਵਾਲ ਵਾਲੇ, ਮਹੰਤ ਜਯਰਾਮ ਦਾਸ ਜੀ ਠਾਕੁਰ ਦਵਾਰਾ ਸਾਹਰੀ ਵਾਲੇ, ਸੰਤ ਬਾਬਾ ਪ੍ਰਭਜੋਤ ਸਿੰਘ ਜੀ ਜੱਫਲਾਂ ਵਾਲੇ, ਸੰਤ ਬਾਬਾ ਕਰਮਜੀਤ ਸਿੰਘ ਜੀ ਡਗਾਣੇ ਵਾਲੇ, ਸੰਤ ਬਾਬਾ ਹਰਪ੍ਰੀਤ ਸਿੰਘ ਜੀ ਸ਼ੇਰਪੁਰ ਖਾਮ ਵਾਲੇ, ਸੰਤ ਬਾਬਾ ਸੁਰਜੀਤ ਸਿੰਘ ਜੀ ਆਦਮਵਾਲ ਵਾਲੇ, ਸੰਤ ਬਾਬਾ ਕਰਮਜੀਤ ਸਿੰਘ ਪਧਿਆਣੇ ਵਾਲੇ, ਸੰਤ ਬਾਬਾ ਸੁਰਜੀਤ ਸਿੰਗ ਜੀ ਆਦਮਵਾਲ ਵਾਲੇ, ਸੰਤ ਬਾਬਾ ਰਣਜੀਤ ਸਿੰਘ ਜੀ ਮਹਾਪੁਰਖਾਂ ਨੇ ਪਹੁੰਚ ਕੇ ਸੰਗਤਾਂ ਦੇ ਦਰਸ਼ਨ ਕੀਤੇ ਅਤੇ ਉਹਨਾਂ ਨੂੰ ਅਸ਼ੀਰਵਾਦ ਦਿੱਤਾ।

ਇਸ ਸਮਾਗਮ ਵਿੱਚ ਪੰਥ ਪ੍ਰਸਿੱਧ ਕੀਰਤਨੀ ਜੱਥੇ ਮੀਰੀ ਪੀਰੀ ਖਾਲਸਾ ਜਗਾਧਰੀ ਵਾਲੇ, ਭਾਈ ਜੋਗਿੰਦਰ ਸਿੰਘ ਜੀ ਰਿਆੜ, ਬਾਬਾ ਪਿਆਰਾ ਸਿੰਘ ਜੀ ਸਿਰਥਲੇ ਵਾਲੇ, ਬਾਬਾ ਮਨਵੀਰ ਸਿੰਘ ਜੀ ਭੁੱਚੋ ਸਾਹਿਬ ਵਾਲੇ, ਬਾਬਾ ਹਰਜੀਤ ਸਿੰਘ ਜੀ ਮੰਡੀ ਗੋਬਿੰਦਗੜ ਵਾਲਿਆਂ ਨੇ ਆਪਣੇ ਰਸ ਭਰੇ ਕੀਰਤਨ ਨਾਲ ਸੰਗਤਾਂ ਨੂੰ ਨਿਹਾਲ ਕੀਤਾ। ਸਟੇਜ ਸਕੱਤਰ ਦੀ ਸੇਵਾ ਭਾਈ ਮਲਕੀਤ ਸਿੰਘ ਖਾਨਪੁਰ ਥਿਆੜਾ ਜੀ ਵੱਲੋਂ ਬੜੇ ਸੁਚੱਜੇ ਢੰਗ ਨਾਲ ਨਿਭਾਈ ਗਈ। ਇਸ ਮੌਕੇ ਸੁਸਾਇਟੀ ਵੱਲੋਂ ਸਾਰੇ ਸੇਵਾਦਾਰਾਂ ਦਾ ਧੰਨਵਾਦ ਕੀਤਾ ਗਿਆ ਅਤੇ ਚੰਦਨ ਕਮਲ ਸਿੰਘ ਵੱਲੋਂ ਸਰੋਪਾ ਅਤੇ ਸਨਮਾਨ ਚਿੰਨ੍ਹ ਨਾਲ ਸਾਰੇ ਸੇਵਾਦਾਰਾਂ ਨੂੰ ਨਵਾਜਿਆ ਗਿਆ। ਇਸ ਪੂਰੇ ਸਮਾਗਮ ਦੌਰਾਨ ਗੁਰੂ ਦਾ ਲੰਗਰ ਅਤੁੱਟ ਵਰਤਾਇਆ ਗਿਆ।

Related Articles

Leave a Reply

Your email address will not be published. Required fields are marked *

Back to top button

You cannot copy content of this page