Hoshairpur

ਸਿੰਗਲ ਯੂਜ਼ ਪਲਾਸਟਿਕ ਤੇ ਕੂੜੇ ਦੀ ਲਿਟਰਿੰਗ ਕਰਨ ਵਾਲਿਆਂ ਵਿਰੁੱਧ ਸਖ਼ਤ ਹੋਇਆ ਨਗਰ ਨਿਗਮ

ਹੁਸ਼ਿਆਰਪੁਰ, 23 ਦਸੰਬਰ ( ਹਰਪਾਲ ਲਾਡਾ ): ਸਰਕਾਰ ਵੱਲੋਂ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਅਤੇ ਵਿਕਰੀ ਉੱਪਰ ਪੂਰਨ ਤੌਰ ‘ਤੇ ਰੋਕ ਲਗਾਈ ਗਈ ਹੈ, ਜਿਸ ਨਾਲ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ।

ਇਸ ਤਹਿਤ ਨਗਰ ਨਿਗਮ ਵੱਲੋਂ ਇਕ ਅਹਿਮ ਕਾਰਵਾਈ ਕਰਦੇ ਹੋਏ ਕਮਿਸ਼ਨਰ ਨਗਰ ਨਿਗਮ ਜਯੋਤੀ ਬਾਲਾ ਮੱਟੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੈਨੇਟਰੀ ਇੰਸਪੈਕਟਰ ਨਗਰ ਨਿਗਮ ਹੁਸ਼ਿਆਰਪੁਰ ਕਰਨਜੋਤ ਆਦੀਆ, ਸੈਨੇਟਰੀ ਸੁਪਰਵਾਈਜ਼ਰ ਹੀਰਾ ਲਾਲ, ਸੈਨੇਟਰੀ ਸੁਪਰਵਾਈਜ਼ਰ ਸੰਜੀਵ ਕੁਮਾਰ ਅਤੇ ਸੈਨੇਟਰੀ ਸੁਪਰਵਾਈਜ਼ਰ ਲੇਖ ਰਾਜ ਸਮੇਤ ਆਪਣੀ ਪੈਟਰੋਲਿੰਗ ਟੀਮ ਨਾਲ ਸ਼ਹਿਰ ਦੇ ਮੁੱਖ ਬਾਜ਼ਾਰਾਂ ਅਤੇ ਮੁੱਖ ਇਲਾਕਿਆਂ ਵਿੱਚ ਸਵੇਰੇ ਸਿੰਗਲ ਯੂਜ਼ ਪਲਾਸਟਿਕ ਦੀ ਵਿਕਰੀ ਤੇ ਵਰਤੋਂ ਅਤੇ ਲਿਟਰਿੰਗ (ਕੂੜਾ ਖਿਲਾਰਨ ਵਾਲੇ) ਵਿਰੁੱਧ ਚੈਕਿੰਗ ਕੀਤੀ ਗਈ।

ਇਸ ਤਹਿਤ ਅਧਿਕਾਰੀਆਂ ਵੱਲੋਂ ਕਾਰਵਾਈ ਕਰਦੇ ਹੋਏ ਸ਼ਹਿਰ ਵਿੱਚ ਕੁੱਲ 8 ਚਲਾਨ ਜਾਰੀ ਕੀਤੇ ਗਏ ਅਤੇ ਮੌਕੇ ‘ਤੇ ਹੀ ਸਿੰਗਲ ਯੂਜ਼ ਪਲਾਸਟਿਕ ਸਬੰਧੀ ਸਾਮਾਨ ਜ਼ਬਤ ਕਰ ਲਿਆ ਗਿਆ। ਇਸ ਦੇ ਨਾਲ ਹੀ ਕਮਿਸ਼ਨਰ ਨਗਰ ਨਿਗਮ ਜੀ ਵੱਲੋਂ ਸਮੂਹ ਸ਼ਹਿਰਵਾਸੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਸਿੰਗਲ ਯੂਜ਼ ਪਲਾਸਟਿਕ ਦੀ ਵਰਤੋਂ ਤੇ ਪੂਰਨ ਤੌਰ ‘ਤੇ ਪਾਬੰਦੀ ਲਗਾਈ ਜਾਵੇ, ਤਾਂ ਜੋ ਸ਼ਹਿਰ ਹੁਸ਼ਿਆਰਪੁਰ ਨੂੰ ਹਰਿਆ-ਭਰਿਆ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ।

Related Articles

Leave a Reply

Your email address will not be published. Required fields are marked *

Back to top button

You cannot copy content of this page