Hoshairpur

ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਵਿਖੇ ਨਸ਼ਿਆਂ ਖ਼ਿਲਾਫ਼ ਕਰਵਾਇਆ ਗਿਆ ਜਾਗਰੂਕਤਾ ਸੈਮੀਨਾਰ

ਹੁਸ਼ਿਆਰਪੁਰ, 28 ਦਸੰਬਰ ( ਹਰਪਾਲ ਲਾਡਾ ): ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਹੁਕਮਾਂ ਅਨੁਸਾਰ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਰਾਜਿੰਦਰ ਅਗਰਵਾਲ ਦੇ ਦਿਸ਼ਾ-ਨਿਰਦੇਸ਼ਾਂ ‘ਤੇ ਚੀਫ ਜੁਡੀਸ਼ੀਅਲ ਮੈਜਿਸਟ੍ਰੈਟ-ਕਮ-ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਹੁਸ਼ਿਆਰਪੁਰ ਨੀਰਜ ਗੋਇਲ ਵੱਲੋਂ ਨਸ਼ਿਆਂ ਖ਼ਿਲਾਫ਼ ਮੁਹਿੰਮ ਤਹਿਤ ਅੱਜ ਜ਼ਿਲ੍ਹਾ ਨਸ਼ਾ ਮੁਕਤੀ ਮੁੜ ਵਸੇਬਾ ਕੇੰਦਰ ਹੁਸ਼ਿਆਰਪੁਰ ਵਿਖ਼ੇ ਕੇੰਦਰ ਦੇ ਕਾਊਂਸਲਰ ਪ੍ਰਸ਼ਾਂਤ ਆਦੀਆ ਦੀ ਹਾਜ਼ਰੀ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਤੋਂ ਚੀਫ ਲੀਗਲ ਏਡ ਡਿਫੈਂਸ ਕਾਊਂਸਲ ਐਡਵੋਕੇਟ ਵਿਸ਼ਾਲ ਕੁਮਾਰ ਨੰਦਾ ਅਤੇ ਡਿਪਟੀ ਲੀਗਲ ਏਡ ਡਿਫੈਂਸ ਕਾਊਂਸਲ ਐਡਵੋਕੇਟ ਸੰਦੀਪ ਭਾਰਦਵਾਜ ਵੱਲੋਂ ਜਾਗਰੂਕਤਾ ਸੈਮੀਨਾਰ ਕੀਤਾ ਗਿਆ।

ਇਸ ਮੌਕੇ ਉਨ੍ਹਾਂ ਮਰੀਜ਼ਾਂ ਨੂੰ ਮੁਫ਼ਤ ਕਾਨੂੰਨੀ ਸਹਾਇਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਟੋਲ ਫ੍ਰੀ ਨੰਬਰ 15100 ਬਾਰੇ ਵੀਂ ਦੱਸਿਆ। ਇਸ ਤੋਂ ਇਲਾਵਾ ਉਹਨਾਂ ਮਰੀਜ਼ਾਂ ਦੀਆਂ ਮੁਸ਼ਕਿਲਾਂ ਵੀ ਸੁਣੀਆਂ ਅਤੇ ਉਹਨਾਂ ਦੇ ਸ਼ੰਕਿਆਂ ਦਾ ਨਿਵਾਰਨ ਕੀਤਾ। ਇਸ ਦੌਰਾਨ ਨਸ਼ਿਆਂ ਖ਼ਿਲਾਫ਼ ਪ੍ਰਣ ਵੀ ਲਿਆ ਗਿਆ। ਇਸ ਮੌਕੇ ਗੁਰਸਿਮਰਨ ਸਿੰਘ ਸਟਾਫ਼ ਨਰਸ ਤੇ ਮਰੀਜ਼ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page