ਪੰਜਾਬ

ਜ਼ਿਲ੍ਹੇ ’ਚ 14 ਮਾਰਚ ਨੂੰ ਲੱਗੇਗੀ ਕੌਮੀ ਲੋਕ ਅਦਾਲਤ: ਜ਼ਿਲ੍ਹਾ ਤੇ ਸੈਸ਼ਨ ਜੱਜ

ਸ਼ਹੀਦ ਭਗਤ ਸਿੰਘ ਨਗਰ, 15 ਫਰਵਰੀ ( ਹਰਪਾਲ ਲਾਡਾ ): ਜ਼ਿਲ੍ਹਾ ਅਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲ੍ਹੇ ਵਿੱਚ 14 ਮਾਰਚ 2026 ਨੂੰ ਕੌਮੀ ਲੋਕ ਅਦਾਲਤ ਲਗਾਈ ਜਾ ਰਹੀ ਹੈ।

ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਅੱਗੇ ਦੱਸਿਆ ਕਿ ਕੌਮੀ ਲੋਕ ਅਦਾਲਤ ਦੌਰਾਨ ਸਾਰੇ ਤਰ੍ਹਾਂ ਦੇ ਸਿਵਲ ਅਤੇ ਕੰਪਾਊਂਡੇਬਲ ਕ੍ਰਿਮੀਨਲ ਕੇਸ ਜਿਨ੍ਹਾਂ ਵਿੱਚ ਕ੍ਰਿਮੀਨਲ ਕੰਪਾਊਂਡੇਸਲ ਜੁਰਮ, ਧਾਰਾ 138 ਅਧੀਨ ਐਨ.ਆਈ. ਕੇਸ, ਪੈਸੇ ਵਸੂਲੀ, ਵਾਹਨ ਦੁਰਘਟਨਾ ਕਲੇਮ ਕੇਸ, ਕਿਰਤ ਸਬੰਧੀ ਕੇਸ, ਬਿਜਲੀ ਅਤੇ ਪਾਣੀ ਸਬੰਧੀ ਕੇਸ, ਵਿਆਹੁਤਾ ਸਬੰਧੀ ਕੇਸ(ਸਿਵਾਏ ਤਲਾਕ ਦੇ), ਜਮੀਨ ਐਕੁਆਇਰ ਸਬੰਧੀ ਕੇਸ, ਸਰਵਿਸ ਮੈਟਰ ਸਮੇਤ ਪੈਨਸ਼ਨ ਸਬੰਧੀ ਕੇਸ,ਹਾਈਕੋਰਟ ਅਤੇ ਜ਼ਿਲ੍ਹਾ ਅਦਾਲਤਾਂ ਪਾਸ ਬਕਾਇਆ ਪਏ ਮਾਲੀਆ ਕੇਸ ਅਤੇ ਹੋਰ ਸਿਵਲ ਕੇਸ ਤੋਂ ਇਲਾਵਾ ਜੋ ਵੀ ਐਕਟ/ਨਿਯਮਾਂ ਅਨੁਸਾਰ ਵਿਚਾਰੇ ਜਾ ਸਕਦੇ ਹਨ ਨੂੰ ਸੁਣਿਆ ਜਾਵੇਗਾ।

ਉਨ੍ਹਾਂ ਦੱਸਿਆ ਕਿ ਲੋਕ ਅਦਾਲਤਾਂ ਦਾ ਮਕਸਦ ਲੋਕਾਂ ਨੂੰ ਜਲਦੀ ਨਿਆਂ ਦੁਆਉਣਾ ਹੁੰਦਾ ਹੈ ਅਤੇ ਇਸ ਵਿੱਚ ਫੈਸਲੇ ਦੋਵਾਂ ਧਿਰਾਂ ਦੀ ਆਪਸੀ ਰਜ਼ਾਮੰਦੀ ਨਾਲ ਕਰਵਾਏ ਜਾਂਦੇ ਹਨ। ਉਨ੍ਹਾਂ ਕਿਹਾ ਕਿ ਲੋਕ ਅਦਾਲਤਾਂ ਵਿੱਚ ਆਪਸੀ ਰਜ਼ਾਮੰਦੀ ਨਾਲ ਫੈਸਲੇ ਕਰਵਾਉਣ ਨਾਲ ਜਿਥੇ ਭਾਈਚਾਰਕ ਸਾਂਝ ਮਜ਼ਬੂਤ ਹੁੰਦੀ ਹੈ, ਉਥੇ ਹੀ ਲੋਕਾਂ ਦੇ ਕੀਮਤੀ ਸਮੇਂ ਅਤੇ ਪੈਸੇ ਦੀ ਵੀ ਬੱਚਤ ਹੁੰਦੀ ਹੈ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਲੋਕ ਅਦਾਲਤਾਂ ਰਾਹੀਂ ਫੈਸਲੇ ਕਰਵਾਉਣ ਦਾ ਵੱਧ ਤੋਂ ਵੱਧ ਲਾਭ ਉਠਾਉਣ।

Related Articles

Leave a Reply

Your email address will not be published. Required fields are marked *

Back to top button

You cannot copy content of this page