Hoshairpur

ਮੀਂਹ ਨਾਲ ਨੁਕਸਾਨੇ ਗਏ 1708 ਘਰਾਂ ਵਾਲੇ ਪਰਿਵਾਰਾਂ ਨੂੰ 10.68 ਕਰੋੜ ਦੀ ਰਾਹਤ ਰਾਸ਼ੀ ਪ੍ਰਦਾਨ ਕੀਤੀ: ਡਾ.ਰਾਜ ਕੁਮਾਰ ਚੱਬੇਵਾਲ

ਹੁਸ਼ਿਆਰਪੁਰ ( ਹਰਪਾਲ ਲਾਡਾ ): ਭਾਰੀ ਮੀਂਹਾਂ ਕਾਰਨ ਜਿਲ੍ਹੇ ਵਿੱਚ ਜਿਨ੍ਹਾਂ 1708 ਲੋਕਾਂ ਦੇ ਘਰਾਂ ਦਾ ਨੁਕਸਾਨ ਹੋਇਆ ਸੀ ਨੂੰ ਸਰਕਾਰ ਵੱਲੋਂ ਜਾਰੀ 10.68 ਕਰੋੜ ਰੁਪਏ ਦੀ ਰਾਹਤ ਰਾਸ਼ੀ ਦੇ ਚੈੱਕ ਆਪ ਦੇ ਲੋਕ ਸਭਾ ਹੁਸ਼ਿਆਰਪੁਰ ਤੋਂ ਸੰਸਦ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਅਤੇ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਵੱਲੋਂ ਆਪਣੇ ਗ੍ਰਹਿ ਵਿਖੇ ਵੰਡੇ ਗਏ, ਜਿਕਰਯੋਗ ਹੈ ਕਿ ਪ੍ਰਭਾਵਿਤ ਪਰਿਵਾਰਾਂ ਨੂੰ ਸਰਕਾਰ ਵੱਲੋਂ 40 ਹਜਾਰ ਤੋਂ ਲੈ ਕੇ 1 ਲੱਖ 20 ਹਜਾਰ ਤੱਕ ਦੀ ਇਹ ਰਾਸ਼ਤ ਰਾਸ਼ੀ ਪ੍ਰਦਾਨ ਕੀਤੀ ਗਈ ਹੈ।

ਇਸ ਮੌਕੇ ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪ੍ਰਭਾਵਿਤ ਪਰਿਵਾਰਾਂ ਨਾਲ ਜੋ ਵਾਅਦਾ ਕੀਤਾ ਗਿਆ ਉਸ ਨੂੰ ਪੂਰਾ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਭਾਵੇਂ ਕੁਦਰਤੀ ਆਫਤ ਅੱਗੇ ਕਿਸੇ ਦਾ ਜੋਰ ਨਹੀਂ ਹੁੰਦਾ ਲੇਕਿਨ ਆਮ ਆਦਮੀ ਪਾਰਟੀ ਦੀ ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਇਸੇ ਲਈ ਹਰ ਥਾਂ ਲੋਕਾਂ ਦੇ ਦੁੱਖ-ਸੁੱਖ ਦੀ ਭਾਈਵਾਲ ਹੈ। ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਅੱਜ ਤੱਕ ਜਿਹੜਾ ਵੀ ਵਾਅਦਾ ਕੀਤਾ ਗਿਆ ਹੈ ਉਸ ਨੂੰ ਸਮੇਂ ਸਿਰ ਪੂਰਾ ਕੀਤਾ ਗਿਆ ਹੈ ਜਦੋਂ ਕਿ ਦੂਜੀਆਂ ਸਿਆਸੀ ਧਿਰਾਂ ਵਾਅਦੇ ਕਰਨ ਵਿੱਚ ਤਾਂ ਯਕੀਨ ਰੱਖਦੀਆਂ ਹਨ ਲੇਕਿਨ ਕਦੇ ਵੀ ਉਨ੍ਹਾਂ ਨੂੰ ਪੂਰਾ ਨਹੀਂ ਕਰਦੀਆਂ।

ਉਨ੍ਹਾਂ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਰਿਕਾਰਡ ਵਿਕਾਸ ਕਾਰਜ ਕਰਵਾਏ ਜਾ ਚੁੱਕੇ ਹਨ ਤੇ ਮੌਜੂਦਾ ਸਮੇਂ ਵੱਡੇ ਪੱਧਰ ’ਤੇ ਕਾਰਜ ਜਾਰੀ ਵੀ ਹਨ। ਡਾ. ਰਾਜ ਕੁਮਾਰ ਚੱਬੇਵਾਲ ਨੇ ਕਿਹਾ ਕਿ ਆਉਣ ਵਾਲੇ ਦਿਨਾਂ ਦੌਰਾਨ ਜਲਦ ਹੀ ਜਿਲ੍ਹੇ ਦੀਆਂ ਸੜਕਾਂ ਦੀ ਨੁਹਾਰ ਬਦਲਣ ਜਾ ਰਹੀ ਹੈ।

ਇਸ ਮੌਕੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਵਿਧਾਨ ਸਭਾ ਹਲਕਾ ਚੱਬੇਵਾਲ ਦੇ ਹਰ ਘਰ ਤੱਕ ਸਰਕਾਰ ਵੱਲੋਂ ਦਿੱਤੀਆਂ ਜਾ ਰਹੀਆਂ ਸਹੂਲਤਾਂ ਨੂੰ ਪੁੱਜਦਾ ਕੀਤਾ ਜਾ ਰਿਹਾ ਹੈ, ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕ ਸਾਡੇ ਪਰਿਵਾਰ ਦੇ ਮੈਂਬਰ ਹਨ ਅਤੇ ਹਰ ਪਰਿਵਾਰ ਦਾ ਵਿਕਾਸ ਕਰਨਾ ਸਾਡਾ ਫਰਜ਼ ਹੈ ਜਿਸ ਨੂੰ ਪੂਰੀ ਤਨਦੇਹੀ ਨਾਲ ਨਿਭਾਇਆ ਜਾ ਰਿਹਾ ਹੈ। ਡਾ. ਇਸ਼ਾਂਕ ਕੁਮਾਰ ਨੇ ਕਿਹਾ ਕਿ ਜਿਸ ਤਰ੍ਹਾਂ ਮੀਂਹ ਤੋਂ ਪ੍ਰਭਾਵਿਤ ਪਰਿਵਾਰਾਂ ਨੂੰ ਰਾਹਤ ਰਾਸ਼ੀ ਪ੍ਰਦਾਨ ਕੀਤੀ ਗਈ ਗਈ ਹੈ ਇਵੇਂ ਹੀ ਸਰਕਾਰ ਦੀਆਂ ਹੋਰ ਨੀਤੀਆਂ ਤਹਿਤ ਰਾਹਤ ਲੋਕਾਂ ਤੱਕ ਪੁੱਜਦੀ ਕਰਨੀ ਜਾਰੀ ਰੱਖੀ ਜਾਵੇਗੀ।

Related Articles

Leave a Reply

Your email address will not be published. Required fields are marked *

Back to top button

You cannot copy content of this page