Hoshairpur

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ 34 ‘ਚ ਪਾਰਕ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ

ਹੁਸ਼ਿਆਰਪੁਰ, 18 ਫਰਵਰੀ ( ਹਰਪਾਲ ਲਾਡਾ ): ਹਲਕਾ ਵਿਧਾਇਕ ਬ੍ਰਮ ਸ਼ੰਕਰ ਜ਼ਿੰਪਾ ਨੇ ਅੱਜ ਸ਼ਹਿਰ ਦੇ ਵਾਰਡ ਨੰਬਰ 34 ਵਿੱਚ 16 ਲੱਖ 25 ਹਜ਼ਾਰ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਪਾਰਕ ਦੇ ਨਿਰਮਾਣ ਕਾਰਜ ਦੀ ਰਸਮੀ ਸ਼ੁਰੂਆਤ ਕਰਵਾਈ।

ਇਸ ਮੌਕੇ ਵਿਧਾਇਕ ਜਿੰਪਾ ਨੇ ਕਿਹਾ ਕਿ ਪਾਰਕ ਦੇ ਨਿਰਮਾਣ ਨਾਲ ਇਲਾਕੇ ਦੇ ਵਸਨੀਕਾਂ ਨੂੰ ਸਾਫ਼, ਹਰਾ ਅਤੇ ਸਿਹਤਮੰਦ ਵਾਤਾਵਰਣ ਮਿਲੇਗਾ। ਉਨ੍ਹਾਂ ਕਿਹਾ ਕਿ ਸ਼ਹਿਰੀ ਖੇਤਰਾਂ ਵਿੱਚ ਹਰੀਆਂ ਥਾਵਾਂ ਦਾ ਵਿਕਾਸ ਸਮੇਂ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਇਹ ਪਾਰਕ ਬੱਚਿਆਂ ਦੇ ਖੇਡਣ, ਬਜ਼ੁਰਗਾਂ ਦੇ ਸੈਰ ਕਰਨ ਅਤੇ ਸਥਾਨਕ ਨਿਵਾਸੀਆਂ ਦੇ ਭਾਈਚਾਰਕ ਆਪਸੀ ਤਾਲਮੇਲ ਦਾ ਕੇਂਦਰ ਬਣੇਗਾ। ਉਨ੍ਹਾਂ ਇਹ ਵੀ ਦੱਸਿਆ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਤਾਂ ਜੋ ਲੋਕਾਂ ਨੂੰ ਬਿਹਤਰ ਜੀਵਨ ਪੱਧਰ ਪ੍ਰਦਾਨ ਕੀਤਾ ਜਾ ਸਕੇ।

ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਉਸਾਰੀ ਦਾ ਕੰਮ ਨਿਰਧਾਰਤ ਸਮਾਂ ਸੀਮਾ ਦੇ ਅੰਦਰ ਅਤੇ ਗੁਣਵੱਤਾਪੂਰਨ ਢੰਗ ਨਾਲ ਪੂਰਾ ਕੀਤਾ ਜਾਵੇ। ਸਥਾਨਕ ਨਿਵਾਸੀਆਂ ਨੇ ਵੀ ਪਾਰਕ ਦੇ ਯਤਨਾਂ ਦਾ ਸਵਾਗਤ ਕੀਤਾ ਅਤੇ ਵਿਧਾਇਕ ਦਾ ਧੰਨਵਾਦ ਕੀਤਾ।

ਇਸ ਮੌਕੇ ਕੌਂਸਲਰ ਵਿਜੇ ਅਗਰਵਾਲ, ਅਜੇ ਵਰਮਾ, ਰਾਕੇਸ਼ ਮੋਹਨ, ਪ੍ਰਦੀਪ ਨਕੜਾ, ਕਰਨਲ ਨਕੜਾ, ਸੁਰਜੀਤ ਸਿੰਘ, ਰਾਜ ਕੁਮਾਰ ਸਿੱਕਾ, ਪ੍ਰਦੀਪ ਕਪੂਰ, ਪੰਡਿਤ ਰਾਕੇਸ਼ ਕੁਮਾਰ ਅਤੇ ਸੰਜੀਵ ਸੂਦ ਸਮੇਤ ਹੋਰ ਪਤਵੰਤੇ ਹਾਜ਼ਰ ਸਨ।

ਇਲਾਕਾ ਨਿਵਾਸੀਆਂ ਨੇ ਉਮੀਦ ਪ੍ਰਗਟ ਕੀਤੀ ਕਿ ਪਾਰਕ ਦੇ ਨਿਰਮਾਣ ਨਾਲ ਵਾਰਡ ਸੁੰਦਰ ਬਣੇਗਾ ਅਤੇ ਲੋਕਾਂ ਨੂੰ ਸਿਹਤਮੰਦ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ ਜਾਵੇਗਾ।

Related Articles

Leave a Reply

Your email address will not be published. Required fields are marked *

Back to top button

You cannot copy content of this page