ਸਿਵਲ ਸਰਜਨ ਹੁਸ਼ਿਆਰਪੁਰ ਡਾ.ਪ੍ਰੀਤ ਮਹਿੰਦਰ ਸਿੰਘ
ਸਿਵਲ ਸਰਜਨ ਹੁਸ਼ਿਆਰਪੁਰ ਡਾ.ਪ੍ਰੀਤ ਮਹਿੰਦਰ ਸਿੰਘ ਨੇ ਜਿਲਾ ਹਸਪਤਾਲ ਵਿਖੇ ਮਰੀਜਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਦਾ ਕੀਤਾ ਅਚਨਚੇਤ ਦੌਰਾ
ਸਿਵਲ ਸਰਜਨ ਹੁਸ਼ਿਆਰਪੁਰ ਡਾ.ਪ੍ਰੀਤ ਮਹਿੰਦਰ ਸਿੰਘ ਨੇ ਜਿਲਾ ਹਸਪਤਾਲ ਵਿਖੇ ਮਰੀਜਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਦਾ ਜਾਇਜ਼ਾ ਲੈਣ ਲਈ ਸਿਵਲ ਹਸਪਤਾਲ ਦਾ ਅਚਨਚੇਤ ਦੌਰਾ ਕੀਤਾ। ਉਹਨਾਂ ਨੇ ਸਿਵਲ ਹਸਪਤਾਲ ਵਿੱਚ ਦਾਖਲ ਮਰੀਜਾਂ ਨੂੰ ਦਿੱਤੀਆਂ ਜਾ ਰਹੀਆਂ ਸੇਵਾਵਾਂ, ਮਰੀਜਾਂ ਦੇ ਰਿਕਾਰਡ ਦੇ ਰੱਖ ਰਖਾਵ ਸੰਬੰਧੀ ਅਤੇ ਮੈਡੀਕਲ ਅਤੇ ਪੈਰਾ ਮੈਡੀਕਲ ਸਟਾਫ਼ ਦੇ ਕੰਮਕਾਜ ਬਾਰੇ ਜਾਣਕਾਰੀ ਹਾਸਲ ਕੀਤੀ । ਉਨ੍ਹਾਂ ਨੇ ਹਸਪਤਾਲ ਦੇ ਵਾਰਡਾਂ ਅਤੇ ਵਾਸ਼ਰੂਮ ਦੀ ਉੱਚਿਤ ਸਫਾਈ ਵੱਲ ਵਿਸ਼ੇਸ਼ ਧਿਆਨ ਦੇਣ ਦੀ ਹਿਦਾਇਤ ਵੀ ਜਾਰੀ ਕੀਤੀ ਅਤੇ ਮਰੀਜਾਂ ਲਈ ਜਰੂਰੀ ਦਵਾਈਆਂ ਦੀ ਉਪਲਭਧਤਾ ਯਕੀਨੀ ਬਣਾਉਣ ਲਈ ਆਖਿਆ । ਇਸ ਤੋਂ ਇਲਾਵਾ ਸਿਵਲ ਸਰਜਨ ਨੇ ਹਸਪਤਾਲ ਦੇ ਸਮੁੱਚੇ ਸਟਾਫ ਨੂੰ ਟਾਈਮ ਸਿਰ ਡਿਊਟੀ ਤੇ ਆਉਣਾ ਦੀ ਹਿਦਾਇਤ ਕੀਤੀ ਤਾਂ ਜੋ ਮਰੀਜ਼ਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਨਾ ਹੋਵੇ । ਇਸ ਮੌਕੇ ਉਹਨਾਂ ਦੇ ਨਾਲ ਡਿਪਟੀ ਮੈਡੀਕਲ ਕਮਿਸ਼ਨਰ ਡਾ.ਹਰਬੰਸ ਕੌਰ, ਸੀਨੀਅਰ ਮੈਡੀਕਲ ਅਫਸਰ ਇੰਚਾਰਜ ਸਿਵਲ ਹਸਪਤਾਲ ਡਾ. ਸਵਾਤੀ, ਮੈਡੀਕਲ ਅਫਸਰ ਡਾ. ਸਰਬਜੀਤ ਸਿੰਘ ਅਤੇ ਹੋਰ ਸਟਾਫ ਵੀ ਹਾਜ਼ਰ ਸਨ ।