Hoshairpur

ਪ੍ਰਧਾਨ ਮੰਤਰੀ ਕੋਸ਼ਲ  ਵਿਕਾਸ ਯੋਜਨਾ ਤਹਿਤ ਮੁਫਤ ਟਰੇਨਿੰਗ

ਹੁਸ਼ਿਆਰਪੁਰ, 19 ਫਰਵਰੀ ( ਹਰਪਾਲ ਲਾਡਾ ): ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ ਨੇ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਸੀ-ਪਾਈਟ ਕੈਂਪ ਤਲਵਾੜਾ ਹੁਸ਼ਿਆਰਪੁਰ ਵਿੱਚ ਸ਼ੁਰੂ ਹੋ ਰਹੇ ਸਕਿਉਰਿਟੀ ਸੁਪਰਵਾਈਜ਼ਰ ਕੋਰਸ ਦਾ ਵੱਧ ਤੋ ਵੱਧ ਲਾਭ ਉਠਾਉਣ। ਉਨ੍ਹਾਂ ਕਿਹਾ ਇਹ ਕੋਰਸ ਨੋਜਵਾਨਾਂ ਨੂੰ ਸਵੈ-ਰੁਜ਼ਗਾਰ ਅਤੇ ਨਿੱਜੀ ਖੇਤਰ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪ੍ਰਧਾਨ ਕਰੇਗਾ।

ਵਧੀਕ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਹੁਸ਼ਿਆਰਪੁਰ ਜ਼ਿਲ੍ਹੇ ਦੇ ਨਾਲ-ਨਾਲ ਪੰਜਾਬ ਦੇ ਕਿਸੇ ਵੀ ਹੋਰ ਜ਼ਿਲ੍ਹੇ ਨਾਲ ਸਬੰਧਿਤ ਨੌਜਵਾਨ ਇਸ ਕੋਰਸ ਵਿਚ ਦਾਖਲਾ ਲੈ ਸਕਦੇ ਹਨ। ਦਾਖਲੇ ਲਈ ਉਮੀਦਵਾਰ ਸਥਾਨਕ ਜ਼ਿਲ੍ਹਾ ਰੁਜ਼ਗਾਰ ਦਫ਼ਤਰ ਦੇ ਪੰਜਾਬ ਸਕਿੱਲ ਡਿਵੈਂਪਲਮੈਂਟ  ਦੇ ਜ਼ਿਲਾ ਪ੍ਰੋਗਰਾਮ ਮੈਨੇਜਮੈਂਟ ਯੂਨਿਟ ਦੇ ਅਧਿਕਾਰੀਆਂ ਨਾਲ ਸੰਪਰਕ ਕਰ ਸਕਦੇ ਹਨ।

ਉਨ੍ਹਾਂ ਕਿਹਾ ਕਿ ਜਿਹੜੇ ਨੌਜਵਾਨ ਸੀ-ਪਾਈਟ ਕੈਂਪ ਤਲਵਾੜਾ ਦੇ ਨਾਲ ਦੇ ਇਲਾਕਿਆਂ ਨਾਲ ਸਬੰਧਤ ਹਨ, ਉਹ ਸਿੱਧੇ ਤੌਰ ‘ਤੇ ਸੀ-ਪਾਈਟ ਕੈਂਪ ਵਿੱਚ ਕੈਂਪ ਇੰਚਾਰਜ ਨੂੰ ਮਿਲ ਕੇ ਦਾਖਲਾ ਕਰਵਾ ਸਕਦੇ ਹਨ। ਉਨ੍ਹਾਂ ਦੱਸਿਆਂ ਕਿ ਇਹ ਕੋਰਸ ਪ੍ਰਧਾਨ ਮੰਤਰੀ ਸਕੀਮ ਅਧੀਨ ਪੰਜਾਬ ਸਕਿੱਲ ਡਿਵੈਂਪਲਮੈਂਟ ਮਿਸ਼ਨ ਵੱਲੋ ਬਿਲਕੁਲ ਮੁਫ਼ਤ ਕਰਵਾਇਆ ਜਾ ਰਿਹਾ ਹੈ।

ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਮੁਫਤ ਕਿਤਾਬਾਂ, ਮੁਫਤ, ਵਰਦੀ ਸਮੇਤ ਸਾਰੀਆਂ  ਲੋੜੀਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ, ਟ੍ਰੈਨਿੰਗ ਉਪਰੰਤ ਸਰਟੀਫਿਕੇਟ ਵੀ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਰੁਜ਼ਗਾਰ ਦਫਤਰ ਦੇ ਮੋਬਾਇਲ ਨੰਬਰ 77173-02471 ‘ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button

You cannot copy content of this page