Hoshairpur

ਦਿਵਿਆਂਗਜਨਾਂ ਦੀ ਭਲਾਈ ਲਈ ਮਹੱਤਵਪੂਰਨ ਕੈਂਪ 7 ਮਾਰਚ ਨੂੰ

ਹੁਸ਼ਿਆਰਪੁਰ, 25 ਫਰਵਰੀ ( ਹਰਪਾਲ ਲਾਡਾ ): ਡਿਪਟੀ ਕਮਿਸ਼ਨਰ-ਕਮ-ਪ੍ਰਧਾਨ, ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ ਆਸ਼ਿਕਾ ਜੈਨ ਦੀ ਪ੍ਰਧਾਨਗੀ ਹੇਠ ਚਲਾਈ ਜਾ ਰਹੀ ਜ਼ਿਲ੍ਹਾ ਰੈਡ ਕਰਾਸ ਸੁਸਾਇਟੀ ਵੱਲੋਂ ਜ਼ਿਲ੍ਹੇ ਦੇ ਸਮੂਹ ਦਿਵਿਆਂਗਜਨਾਂ ਦੀ ਭਲਾਈ ਲਈ ਇੱਕ ਮਹੱਤਵਪੂਰਨ ਉਪਰਾਲਾ ਕੀਤਾ ਜਾ ਰਿਹਾ ਹੈ। ਜਿਸ ਵਿੱਚ ਸੁਸਾਇਟੀ ਵੱਲੋਂ ਬਹੁਤ ਜਲਦ ਹੀ ਇੱਕ ਮੈਗਾ ਕੈਂਪ ਲਗਾਇਆ ਜਾ ਰਿਹਾ ਹੈ।

ਜਿਸ ਵਿੱਚ ਸਰੀਰਕ ਤੌਰ ‘ਤੇ ਅਪੰਗ ਵਿਅਕਤੀਆਂ ਨੂੰ ਸਹਾਇਕ ਉਪਕਰਨ ਜਿਵੇਂ ਕਿ ਵੀਲ੍ਹ ਚੇਅਰਜ਼, ਕੰਨਾ ਦੀਆਂ ਮਸ਼ੀਨਾਂ, ਕੈਲੀਪਰ ਫਾਰ ਪੋਲੀਓ ਪੇਸ਼ੈਂਟ, ਬੈਸਾਖੀਆਂ, ਕੂਹਣੀ ਬੈਸਾਖੀਆਂ ਅਤੇ ਬਨਾਵਟੀ ਅੰਗ ਜਿਵੇਂ ਬਨਵਾਟੀ ਹੱਥ ਅਤੇ ਬਨਾਵਟੀ ਲੱਤਾ ਆਦਿ ਮੁਫ਼ਤ ਵੰਡੇ ਜਾਣਗੇ।

ਜ਼ਿਲ੍ਹਾ ਰੈਡ ਕਰਾਸ ਸੋਸਾਇਟੀ ਦੇ ਸਕੱਤਰ ਮੰਗੇਸ਼ ਸੂਦ ਨੇ ਕਿਹਾ ਕਿ ਜਿਹੜੇ ਦਿਵਿਆਂਗ ਵਿਅਕਤੀ ਇਸ ਕੈਂਪ ਦਾ ਲਾਭ ਲੈਣਾ ਚਾਹੁੰਦੇ ਹਨ, ਉਹ ਮਿਤੀ 07 ਮਾਰਚ ਤੱਕ ਆਪਣੀਆਂ ਅਰਜੀਆਂ ਜ਼ਿਲ੍ਹਾ ਰੈੱਡ ਕਰਾਸ ਸੁਸਾਇਟੀ, ਹੁਸ਼ਿਆਰਪੁਰ ਦੇ ਦਫ਼ਤਰ ਵਿਖੇ ਸੋਮਵਾਰ ਤੋਂ ਸ਼ੁੱਕਰਵਾਰ (ਸਵੇਰੇ 9:00 ਵਜੇ ਤੋਂ ਸ਼ਾਮ 5:00 ਵਜੇ ਤੱਕ) ਨਿੱਜੀ ਤੌਰ ‘ਤੇ ਹਾਜਰ ਹੋ ਕੇ ਜਮ੍ਹਾਂ ਕਰਵਾ ਸਕਦੇ ਹਨ ਜਾਂ ਫਿਰ ਮੋਬਾਇਲ ਨੰਬਰ 81462-41296 ‘ਤੇ ਕਾਲ ਕਰਕੇ ਵੀ ਆਪਣਾ ਨਾਮ ਦਰਜ ਕਰਵਾ ਸਕਦੇ ਹਨ। ਇਸ ਕੈਂਪ ਵਿੱਚ ਸ਼ਾਮਲ ਹੋਏ ਦਿਵਿਆਂਗਾਂ ਨੂੰ 30 ਦਿਨਾਂ ਦੇ ਅੰਦਰ- ਅੰਦਰ ਹੀ ਸਹਾਇਕ ਉਪਕਰਣ ਮੁਹੱਈਆ ਕਰਵਾਏ ਜਾਣਗੇ।

ਉਨ੍ਹਾਂ ਸਮੂਹ ਦਿਵਿਆਂਗਜਨਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਉਹ ਇਸ ਸੁਨਹਿਰੀ ਮੌਕੇ ਦਾ ਲਾਭ ਉਠਾਉਣ ਅਤੇ ਆਪਣੀ ਜ਼ਰੂਰਤ ਅਨੁਸਾਰ ਸਹਾਇਕ ਉਪਕਰਣ ਲੈਣ ਲਈ ਨਿਰਧਾਰਤ ਮਿਤੀ ਤੱਕ ਆਪਣੀ ਰਜਿਸਟ੍ਰੇਸ਼ਨ ਰੈੱਡ ਕਰਾਸ ਦਫਤਰ, ਹੁਸ਼ਿਆਰਪੁਰ ਵਿਖੇ ਕਰਵਾ ਲੈਣ ।ਇਸ ਤੋਂ ਇਲਾਵਾ ਆਮ ਜਨਤਾ ਨੂੰ ਵੀ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਦੀ ਜਾਣ-ਪਹਿਚਾਣ ਵਿੱਚ ਕੋਈ ਵੀ ਦਿਵਿਆਂਗ ਵਿਅਕਤੀ ਸੰਪਰਕ ਵਿੱਚ ਆਉਂਦਾ ਹੈ ਤਾਂ ਉਸਨੂੰ ਵੀ ਇਸ ਕੈਂਪ ਬਾਰੇ ਸੂਚਿਤ ਕੀਤਾ ਜਾਵੇ, ਤਾਂ ਜੋ ਹਰ ਲੋੜਵੰਦ ਇਸ ਕੈਂਪ ਦਾ ਲਾਭ ਉਠਾ ਸਕੇ।

Related Articles

Leave a Reply

Your email address will not be published. Required fields are marked *

Back to top button

You cannot copy content of this page