ਪੰਜਾਬ

ਐਸ.ਸੀ ਸਿਖਿਆਰਥੀਆਂ ਲਈ ਡੇਅਰੀ ਸਿਖਲਾਈ ਕੋਰਸ 02 ਮਾਰਚ ਤੋਂ

ਨਵਾਂ ਸ਼ਹਿਰ 26 ਫਰਵਰੀ ( ਹਰਪਾਲ ਲਾਡਾ ): ਪਸ਼ੂ ਪਾਲਣ,ਮੱਛੀ ਪਾਲਣ ਅਤੇ ਡੇਅਰੀ ਵਿਕਾਸ ਪੰਜਾਬ ਮੰਤਰੀ ਸ: ਗੁਰਮੀਤ ਸਿੰਘ ਖੁੱਡੀਆਂ ਦੀ ਅਗਵਾਈ ਵਿੱਚ ਡਾਇਰੈਕਟਰ ਡੇਅਰੀ ਵਿਕਾਸ ਵਿਭਾਗ,ਪੰਜਾਬ ਸ: ਵਰਿਆਮ ਸਿੰਘ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਡੇਅਰੀ ਵਿਕਾਸ ਵਿਭਾਗ,ਪੰਜਾਬ ਵਲੋਂ ਐਸ.ਸੀ ਉਮੀਦਵਾਰਾਂ ਲਈ 2 ਹਫ਼ਤੇ ਮੁਫ਼ਤ ਡੇਅਰੀ ਸਿਖਲਾਈ ਕੋਰਸ ਮਿਤੀ 02 ਮਾਰਚ ਤੋਂ ਡੇਅਰੀ ਸਿਖਲਾਈ ਕੇਂਦਰ,ਫਗਵਾੜਾ ਵਿਖੇ ਚਲਾਇਆ ਜਾ ਰਿਹਾ ਹੈ।

ਇਸ ਬਾਰੇ ਜਾਣਕਾਰੀ ਦਿੰਦਿਆਂ ਡਿਪਟੀ ਡਾਇਰੈਕਟਰ ਡੇਅਰੀ ਵਿਕਾਸ ਸ. ਕਸ਼ਮੀਰ ਸਿੰਘ ਨੇ ਦੱਸਿਆ ਕਿ ਇਸ ਸਿਖਲਾਈ ਪ੍ਰੋਗਰਾਮ ਵਿੱਚ ਦੁਧਾਰੂ ਪਸ਼ੂਆਂ ਦੀ ਖਰੀਦ ਤੋਂ ਲੈ ਕੇ ਰੱਖ ਰਖਾਅ,ਖਾਧ ਖੁਰਾਕ,ਨਸਲ ਸੁਧਾਰ,ਸਾਂਭ ਸੰਭਾਲ ਅਤੇ ਸੁਚੱਜੇ ਮੰਡੀਕਰਨ ਦੀਆਂ ਨਵੀਨਤਮ ਤਕਨੀਕਾਂ ਬਾਰੇ ਜਾਣਕਾਰੀ ਦਿੱਤੀ ਜਾਵੇਗੀ।

ਇਸ ਸੰਬੰਧੀ ਅਨੁਸੂਚਿਤ ਜਾਤੀ ਦੇ ਵਿਅਕਤੀ (ਮਰਦ/ਔਰਤ) ਜਿਨ੍ਹਾ ਦੀ ਉਮਰ 18 ਤੋਂ 55 ਸਾਲ ਦੇ ਵਿੱਚ ਹੋਵੇ, ਪੰਜਵੀਂ ਪਾਸ ਹੋਵੇ,ਪੇਂਡੂ ਪਿਛੋਕੜ ਨਾਲ ਸੰਬੰਧ ਰੱਖਦਾ ਹੋਵੇ ਮਿਤੀ: 28 ਫਰਵਰੀ ਤੱਕ ਦਫ਼ਤਰ ਡਿਪਟੀ ਡਾਇਰੈਕਟਰ ਡੇਅਰੀ,ਸ਼ਹੀਦ ਭਗਤ ਸਿੰਘ ( ਪਿੰਡ ਮਹਾਲੋ, ਵੈਟਨਰੀ ਹਸਪਤਾਲ )ਵਿਖੇ ਆਪਣਾ ਅਧਾਰ ਕਾਰਡ,ਯੋਗਤਾ ਸਰਟੀਫਿਕੇਟ,ਅਨੁਸੂਚਿਤ ਜਾਤੀ ਸਰਟੀਫਿਕੇਟ ਲੈ ਕੇ ਫਾਰਮ ਭਰ ਸਕਦੇ ਹਨ।

ਇਹ ਸਿਖਲਾਈ ਪ੍ਰਾਪਤ ਕਰਨ ਲਈ ਸਿਖਿਆਰਥੀ ਵਲੋਂ 750/-ਰੁਪਏ ਫੀਸ ਜਮ੍ਹਾਂ ਕਰਵਾਈ ਜਾਵੇਗੀ ਜੋ ਕਿ ਸਫਲਤਾਪੂਰਵਕ ਟ੍ਰੇਨਿੰਗ ਪੂਰੀ ਕਰਨ ਉਪਰੰਤ ਵਾਪਸ ਕਰ ਦਿੱਤੀ ਜਾਵੇਗੀ। ਸਿਖਲਾਈ ਪ੍ਰਾਪਤ ਉਮੀਦਵਾਰਾਂ ਨੂੰ 2,5,10 ਦੁਧਾਰੂ ਪਸ਼ੂਆਂ ਦੀ ਖਰੀਦ ਤੇ 33% ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਵਧੇਰੇ ਜਾਣਕਾਰੀ ਲਈ ਫੋਨ ਨੰਬਰ 01823-225050,88470-75997 ਤੇ ਸੰਪਰਕ ਕੀਤਾ ਜਾ ਸਕਦਾ ਹੈ।

Related Articles

Leave a Reply

Your email address will not be published. Required fields are marked *

Back to top button

You cannot copy content of this page