Hoshairpurਪੰਜਾਬ

ਰੱਖਿਆ ਸੇਵਾਵਾਂ ਭਲਾਈ ਦਫ਼ਤਰ ਵਿਖੇ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 2 ਮਾਰਚ ਤੋਂ

ਹੁਸ਼ਿਆਰਪੁਰ, 26 ਮਾਰਚ ( ਹਰਪਾਲ ਲਾਡਾ ): ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਲੈਫ. ਕਰਨਲ ਸਰਬਜੀਤ ਸਿੰਘ ਸੈਣੀ (ਸੇਵਾਮੁਕਤ) ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਦੇ ਉਲੀਕੇ ਗਏ ਪ੍ਰੋਗਰਾਮ ਤਹਿਤ ਰਾਜ ਦੇ ਹਰ ਵਰਗ ਦੇ ਨੌਜਵਾਨਾਂ ਲਈ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ, ਹੁਸ਼ਿਆਰਪੁਰ ਵਿਖੇ ਇਕ ਪ੍ਰੀ-ਰਿਕਰੂਟਮੈਂਟ ਟ੍ਰੇਨਿੰਗ ਕੋਰਸ 2 ਮਾਰਚ ਤੋਂ ਸ਼ੁਰੂ ਹੋ ਰਿਹਾ ਹੈ, ਜਿਸ ਵਿਚ ਨੌਜਵਾਨਾਂ ਨੂੰ ਆਰਮੀ, ਨੇਵੀ, ਏਅਰ ਫੋਰਸ ਤੋਂ ਇਲਾਵਾ, ਬੀ.ਐਸ.ਐਫ, ਸੀ.ਆਰ.ਪੀ.ਐਫ, ਆਈ.ਟੀ.ਬੀ.ਪੀ., ਸੀ.ਆਈ.ਐਸ.ਐਫ ਅਤੇ ਪੰਜਾਬ ਪੁਲਿਸ ਵਿਚ ਭਰਤੀ ਦੀ ਟ੍ਰੇਨਿੰਗ ਦਿੱਤੀ ਜਾਵੇਗੀ। ਚਾਹਵਾਨ ਉਮੀਦਵਾਰ ਆਪਣੀ ਅਸਲ ਵਿਦਿਅਕ ਯੋਗਤਾ ਸਰਟੀਫਿਕੇਟ, ਉਮਰ ਦਾ ਸਬੂਤ, ਐਸ.ਸੀ/ਐਸ.ਟੀ ਸਰਟੀਫਿਕੇਟ, ਰਿਹਾਇਸ਼ ਸਰਟੀਫਿਕੇਟ ਅਤੇ ਸਾਬਕਾ ਸੈਨਿਕ ਦੇ ਆਸ਼ਰਿਤ ਹੋਣ ਦੀ ਸੂਰਤ ਵਿਚ ਡਿਸਚਾਰਜ ਬੁੱਕ ਜਾਂ ਰਿਲੇਸ਼ਨਸ਼ਿਪ ਸਰਟੀਫਿਕੇਟ ਦੀ ਕਾਪੀ ਨਾਲ ਲੈ ਕੇ ਆਉਣ ਅਤੇ ਆਪਣਾ ਨਾਮ ਰਜਿਸਟਰਡ ਕਰਵਾਉਣ।

Related Articles

Leave a Reply

Your email address will not be published. Required fields are marked *

Back to top button

You cannot copy content of this page