Hoshairpurਪੰਜਾਬ

ਬਲਾਕ ਪੱਧਰ ‘ਤੇ ਸਕਿਊਰਟੀ ਗਾਰਡ ਦੀ ਭਰਤੀ 27 ਤੋਂ 2 ਮਾਰਚ ਤੱਕ

ਹੁਸ਼ਿਆਰਪੁਰ, 26 ਫਰਵਰੀ ( ਹਰਪਾਲ ਲਾਡਾ ): ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ/ਮਾਡਲ ਕਰੀਅਰ ਸੈਂਟਰ ਵੱਲੋਂ ਰੈਕਸਾ ਸਕਿਊਰਟੀ ਸਰਵਿਸ ਲਿਮਿਟਡ ਵਿੱਚ ਭਰਤੀ ਲਈ 27 ਫਰਵਰੀ ਤੋਂ 16 ਮਾਰਚ ਤੱਕ ਹੁਸ਼ਿਆਰਪੁਰ ਜ਼ਿਲ੍ਹੇ ਦੇ ਬਲਾਕ ਪੱਧਰ ‘ਤੇ ਪਲੇਸਮੈਂਟ ਕੈਂਪ ਲਗਾਏ ਜਾ ਰਹੇ ਹਨ।

ਇਹ ਪਲੇਸਮੈਂਟ ਕੈਂਪ 27 ਫਰਵਰੀ ਨੂੰ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ, 2 ਮਾਰਚ ਨੂੰ ਬੀ.ਡੀ.ਪੀ.ਓ. ਦਫ਼ਤਰ ਦਸੂਹਾ, 5 ਨੂੰ ਬੀ.ਡੀ.ਪੀ.ਓ. ਦਫ਼ਤਰ ਹਾਜੀਪੁਰ, 6 ਨੂੰ ਬੀ.ਡੀ.ਪੀ.ਓ. ਦਫ਼ਤਰ ਟਾਂਡਾ, 9 ਨੂੰ ਬੀ.ਡੀ.ਪੀ.ਓ. ਦਫ਼ਤਰ ਤਲਵਾੜਾ, 11 ਨੂੰ ਬੀ.ਡੀ.ਪੀ.ਓ. ਦਫਤਰ ਗੜ੍ਹਸੰਕਰ, 13 ਨੂੰ ਬੀ.ਡੀ.ਪੀ.ਓ. ਦਫ਼ਤਰ ਹੁਸਿਆਰਪੁਰ-2 ਅਤੇ 16 ਮਾਰਚ ਨੂੰ ਬੀ.ਡੀ.ਪੀ.ਓ. ਦਫ਼ਤਰ ਮਾਹਿਲਪੁਰ ਵਿਖੇ ਸਵੇਰੇ 100 ਵਜੇ ਤੋਂ ਦੁਪਹਿਰ 2 ਵਜੇ ਤੱਕ ਲਗਾਏ ਜਾਣਗੇ।

ਇਸ ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਰੋਜ਼ਗਾਰ ਅਫ਼ਸਰ ਰਮਨਦੀਪ ਕੌਰ ਨੇ ਦੱਸਿਆ ਕਿ ਇਨ੍ਹਾਂ ਪਲੇਸਮੈਂਟਾਂ ਦੀ ਲੜੀ ਵਿੱਚੋਂ 27 ਫਰਵਰੀ ਨੂੰ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਵਿਖੇ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।

ਇਸ ਪਲੇਸਮੈਂਟ ਕੈਂਪ ਵਿੱਚ ਲੜਕੇ ਅਤੇ ਲੜਕੀਆਂ ਦੋਵੇਂ ਭਾਗ ਲੈ ਸਕਦੇ ਹਨ। ਇਸ ਭਰਤੀ ਲਈ ਪੜ੍ਹਾਈ ਘੱਟੋ—ਘੱਟ ਦਸਵੀਂ ਪਾਸ, ਉਮਰ 18 ਤੋਂ 35 ਸਾਲ ਲੜਕੇ ਅਤੇ 20 ਤੋਂ 35 ਸਾਲ ਲੜਕੀਆਂ ਲਈ ਹੈ। ਕੱਦ 167 ਸੈਂਟੀਮੀਟਰ ਲੜਕੇ ਅਤੇ 153 ਸੈਂਟੀਮੀਟਰ ਲੜਕੀਆਂ ਲਈ ਹੋਣਾ ਲਾਜ਼ਮੀ ਹੈ। ਕੰਪਨੀ ਵਲੋਂ ਸ਼ੁਰੂਆਤੀ ਤਨਖਾਹ 18000 ਰੁਪਏ ਤੋਂ ਇਲਾਵਾ ਹੋਰ ਪੀ.ਐਫ. ਅਤੇ ਈ.ਐਸ.ਆਈ.ਸੀ. ਆਦਿ ਦੀਆਂ ਸਹੂਲਤਾਂ ਮੁਹੱਈਆਂ ਕਰਵਾਈਆ ਜਾਣਗੀਆ।

ਚਾਹਵਾਨ ਯੋਗ ਪ੍ਰਾਰਥੀ ਕੱਲ੍ਹ 27 ਫਰਵਰੀ ਨੂੰ ਬੀ.ਡੀ.ਪੀ.ਓ. ਦਫ਼ਤਰ ਮੁਕੇਰੀਆਂ ਵਿਖੇ ਸਵੇਰੇ 10 ਵਜੇ ਤੋਂ ਦੁਪਹਿਰ 2 ਵਜੇ ਤੱਕ ਆਪਣਾ ਆਧਾਰ ਕਾਰਡ, ਯੋਗਤਾ ਦੇ ਸਰਟੀਫੀਕੇਟਾਂ ਦੀ ਫੋਟੋ ਕਾਪੀ ਅਤੇ 2 ਪਾਸਪੋਰਟ ਸਾਈਜ਼ ਫੋਟੋ ਸਮੇਤ ਇਸ ਪਲੇਸਮੈਂਟ ਕੈਂਪ ਵਿੱਚ ਸ਼ਾਮਲ ਹੋ ਕੇ ਵੱਧ ਤੋਂ ਵੱਧ ਇਸ ਭਰਤੀ ਦਾ ਲਾਭ ਪ੍ਰਾਪਤ ਕਰ ਸਕਦੇ ਹਨ।

Related Articles

Leave a Reply

Your email address will not be published. Required fields are marked *

Back to top button

You cannot copy content of this page