Hoshairpur

ਜ਼ਿਲ੍ਹੇ ‘ਚ ਪੈਟਰੋਲ, ਡੀਜ਼ਲ ਤੇ ਘਰੇਲੂ ਗੈਸ ਦੀ ਢੁਕਵੀਂ ਸਪਲਾਈ, ਘਬਰਾਹਟ ‘ਚ ਖਰੀਦਦਾਰੀ ਤੋਂ ਬਚੋ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 11 ਮਾਰਚ : ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਬੁੱਧਵਾਰ ਨੂੰ ਕਿਹਾ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐਲਪੀਜੀ ਗੈਸ ਦੀ ਲੋੜੀਂਦੀ ਉਪਲਬਧਤਾ ਹੈ ਅਤੇ ਕਿਸੇ ਵੀ ਤਰ੍ਹਾਂ ਦੀ ਕੋਈ ਕਮੀ ਨਹੀਂ ਹੈ।

ਖੁਰਾਕ ਅਤੇ ਸਪਲਾਈ ਕੰਟਰੋਲਰ, ਪੈਟਰੋਲ ਪੰਪ ਐਸੋਸੀਏਸ਼ਨ, ਗੈਸ ਏਜੰਸੀਆਂ ਦੇ ਨੁਮਾਇੰਦੇ, ਤੇਲ ਮਾਰਕੀਟਿੰਗ ਕੰਪਨੀਆਂ ਦੇ ਸਬੰਧਤ ਵਿਕਰੀ ਅਧਿਕਾਰੀ ਅਤੇ ਆਈਓਸੀਐਲ ਦੇ ਜ਼ਿਲ੍ਹਾ ਪੱਧਰੀ ਕੋਆਰਡੀਨੇਟਰ ਨਾਲ ਜ਼ਿਲਾ ਪ੍ਰਸ਼ਾਸਕੀ ਕੰਪਲੈਕਸ ਵਿਖੇ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੌਜੂਦਾ ਬਣੀ ਸਥਿਤੀ ਦੇ ਮੱਦੇਨਜ਼ਰ ਜਿਲੇ ਵਿੱਚ ਤੇਲ ਜਾਂ ਗੈਸ ਸਪਲਾਈ ਦੀ ਕੋਈ ਕਿੱਲਤ ਨਹੀਂ ਹੈ ਅਤੇ ਲੋਕਾਂ ਨੂੰ ਕਿਸੇ ਵੀ ਪੱਖੋਂ ਘਬਰਾਉਣ ਦੀ ਲੋੜ ਨਹੀਂ ਹੈ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਪੈਟਰੋਲ, ਡੀਜ਼ਲ ਅਤੇ ਘਰੇਲੂ ਐਲਪੀਜੀ ਗੈਸ ਦੀ ਢੁੱਕਵੀਂ ਉਪਲਬਧਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਤੇਲ ਕੰਪਨੀਆਂ ਵੱਲੋਂ ਲਗਾਤਾਰ ਸਪਲਾਈ ਜਾਰੀ ਹੈ ਜਿਸ ਨਾਲ ਲੋਕਾਂ ਦੀਆਂ ਜ਼ਰੂਰਤਾਂ ਪੂਰੀਆਂ ਹੋ ਰਹੀਆਂ ਹਨ । ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਕਿਸੇ ਵੀ ਤਰ੍ਹਾਂ ਦੀਆਂ ਅਫਵਾਹਾਂ ਵੱਲ ਧਿਆਨ ਨਾ ਦਿੱਤਾ ਜਾਵੇ ਅਤੇ ਘਬਰਾਹਟ ਵਿੱਚ ਪੈਟਰੋਲ, ਡੀਜ਼ਲ ਜਾਂ ਗੈਸ ਦੀ ਬੇਲੋੜੀ ਖਰੀਦਦਾਰੀ ਨਾ ਕੀਤੀ ਜਾਵੇ।

ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਸਥਿਤੀ ‘ਤੇ ਨਿਰੰਤਰ ਨਜ਼ਰ ਰੱਖ ਰਿਹਾ ਹੈ ਅਤੇ ਜ਼ਰੂਰੀ ਵਸਤਾਂ ਦੀ ਸਪਲਾਈ ਸੁਚਾਰੂ ਢੰਗ ਨਾਲ ਜਾਰੀ ਹੈ। ਉਨ੍ਹਾਂ ਇਹ ਵੀ ਚੇਤਾਵਨੀ ਦਿੱਤੀ ਕਿ ਜੇਕਰ ਕੋਈ ਵਿਅਕਤੀ ਪੈਟਰੋਲ, ਡੀਜ਼ਲ ਜਾਂ ਘਰੇਲੂ ਗੈਸ ਦੀ ਜਮ੍ਹਾਖੋਰੀ ਕਰਦਾ ਪਾਇਆ ਗਿਆ ਤਾਂ ਉਸ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।

ਮੀਟਿੰਗ ਦੌਰਾਨ ਪੈਟਰੋਲ ਪੰਪ ਆਪਰੇਟਰਾਂ ਅਤੇ ਗੈਸ ਏਜੰਸੀ ਦੇ ਨੁਮਾਇੰਦਿਆਂ ਨੇ ਵੀ ਪ੍ਰਸ਼ਾਸਨ ਨੂੰ ਭਰੋਸਾ ਦਿੱਤਾ ਕਿ ਉਹ ਖਪਤਕਾਰਾਂ ਨੂੰ ਜ਼ਰੂਰੀ ਸਪਲਾਈ ਨਿਯਮਿਤ ਤੌਰ ‘ਤੇ ਪ੍ਰਦਾਨ ਕਰਦੇ ਰਹਿਣਗੇ ਅਤੇ ਕਿਸੇ ਵੀ ਤਰ੍ਹਾਂ ਦੀ ਨਕਲੀ ਘਾਟ ਪੈਦਾ ਨਹੀਂ ਹੋਣ ਦੇਣਗੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮਾਰਕਿਟ ਵਿੱਚ ਲਗਾਤਾਰ ਨਜ਼ਰ ਰੱਖਣ ਅਤੇ ਕਿਸੇ ਵੀ ਅਫਵਾਹ ਜਾਂ ਬੇਨਿਯਮੀ ਦੀ ਸੂਰਤ ਵਿੱਚ ਪ੍ਰਸ਼ਾਸਨ ਨੂੰ ਤੁਰੰਤ ਸੂਚਿਤ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਢੁਕਵੀਂ ਕਾਰਵਾਈ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਸਬ-ਡਿਵੀਜ਼ਨ ਪੱਧਰ ‘ਤੇ ਐਸਡੀਐਮਜ਼ ਨੂੰ ਸਥਿਤੀ ‘ਤੇ ਨਜ਼ਰ ਰੱਖਣ ਦੇ ਨਿਰਦੇਸ਼ ਦਿੱਤੇ ।

Related Articles

Leave a Reply

Your email address will not be published. Required fields are marked *

Back to top button

You cannot copy content of this page