ਜਿਲ੍ਹਾਂ ਕਾੰਨੂਨੀ ਸੇਵਾਵਾਂ ਅਥਾਰਟੀ ਵੱਲੋ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਕਰਵਾਇਆ ਗਿਆ ਜਾਗਰੂਕਤ ਸੈਮੀਨਾਰ


ਸ਼ਹੀਦ ਭਗਤ ਸਿੰਘ ਨਗਰ : ਨੈਸ਼ਨਲ ਲੀਗਲ ਸਰਵਿਸਜ਼ ਅਥਾਰਟੀ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਤੋਂ ਪ੍ਰਾਪਤ ਦਿਸ਼ਾ ਨਿਰਦੇਸ਼ਾ ਅਤੇ ਮਾਣਯੋਗ ਜਿਲ੍ਹਾਂ ਅਤੇ ਸੈਸਨ ਜੱਜ-ਕਮ-ਚੇਅਰਮੈਨ, ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਪ੍ਰਿਆ ਸੂਦ ਅਤੇ ਮਾਣਯੋਗ ਸੀ.ਜੇ.ਐਮ-ਕਮ-ਸਕੱਤਰ, ਜਿਲ੍ਹਾ, ਕਾਨੂੰਨੀ ਸੇਵਾਵਾਂ ਅਥਾਰਟੀ ਸ਼ਹੀਦ ਭਗਤ ਸਿੰਘ ਡਾ. ਅਮਨਦੀਪ ਦੀਆਂ ਹਦਾਇਤਾਂ ਤਹਿਤ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪਿੰਡ ਬਾਗ ਵਿਖੇ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮੌਕੇ ਜਾਗਰੂਕਤ ਸੈਮੀਨਾਰ ਕਰਵਾਇਆ ਗਿਆ ।
ਇਸ ਮੌਕੇ ਦਫਤਰ ਦੇ ਪੈਰਾ ਲੀਗਲ ਵਲੰਟੀਅਰ ਸ੍ਰੀ ਜਸਵਿੰਦਰ ਸਿੰਘ ਅਤੇ ਕੁਲਵੰਤ ਰਾਮ ਧੀਰ ਵੱਲੋ ਦੱਸਿਆ ਕਿ 15 ਮਾਰਚ ਨੂੰ ਦੁਨੀਆ ਭਰ ਵਿੱਚ ਵਿਸ਼ਵ ਖਪਤਕਾਰ ਅਧਿਕਾਰ ਦਿਵਸ ਮਨਾਇਆ ਗਿਆ ਸੀ। ਇਸ ਦਿਨ ਦਾ ਮਕਸਦ ਆਮ ਲੋਕਾਂ ਨੂੰ ਸਮਾਨ ਖਰੀਦਣ ਸਬੰਧੀ ਆਪਣੇ ਹੱਕਾਂ ਅਤੇ ਜ਼ਿੰਮੇਵਾਰੀਆਂ ਬਾਰੇ ਜਾਗਰੂਕ ਕਰਨਾ ਹੈ ।

ਇਸ ਤੋ ਇਲਾਵਾ ਸੁਰੱਖਿਆ ਦਾ ਹੱਕ, ਜਾਣਕਾਰੀ ਦਾ ਹੱਕ, ਚੋਣ ਦਾ ਹੱਕ, ਸੁਣਵਾਈ ਦਾ ਹੱਕ ਅਤੇ ਨਿਆਂ ਪ੍ਰਾਪਤ ਕਰਨ ਦਾ ਹੱਕ ਪ੍ਰਾਪਤ ਹਨ । ਉਨ੍ਹਾਂ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਕੋਈ ਵੀ ਸਮਾਨ ਖਰੀਦਦੇ ਸਮੇਂ ਬਿੱਲ ਜ਼ਰੂਰ ਲੈਣ ।
ਇਸ ਤੋ ਇਲਾਵਾ ਆਮ ਲੋਕਾਂ ਨੂੰ ਦਫਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋ ਪ੍ਰਦਾਨ ਮੁਫਤ ਕਾਨੂੰਨੀ ਸੇਵਾਵਾਂ ਬਾਰੇ , ਪੋਸਕੋ ਐਕਟ, ਮੀਡੀਏਸ਼ਨ ਅਤੇ ਕਮਿਊਨਟੀ ਮੀਡੀਏਸ਼ਨ , ਸਨਮਾਨ ਨਾਲ ਵਿਆਹ, ਟੋਲ ਫਰੀ ਨੰਬਰ 15100 ਬਾਰੇ ਜਾਗਰੂਕਤ ਕੀਤਾ ਗਿਆ ।




