Hoshairpur

21 ਮਾਰਚ ਸ਼ਾਮ 6 ਵਜੇ ਤੋਂ 22 ਮਾਰਚ ਸ਼ਾਮ 6 ਵਜੇ ਤੱਕ ਟਿੱਪਰ/ਟਰੱਕਾਂ ਦੀ ਆਵਾਜਾਈ ‘ਤੇ ਮੁਕੰਮਲ ਪਾਬੰਦੀ

ਹੁਸ਼ਿਆਰਪੁਰ, 21 ਮਾਰਚ ( ਹਰਪਾਲ ਲਾਡਾ ) : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਅੱਜ ਇਥੇ ਹੁਕਮ ਜਾਰੀ ਕਰਦਿਆਂ 22 ਮਾਰਚ ਨੂੰ ਮਾਹਿਲਪੁਰ ਵਿਖੇ ਹੋਣ ਵਾਲੀ ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ ਨੈਸ਼ਨਲ ਮੈਰਾਥਨ ਦੇ ਮੱਦੇਨਜ਼ਰ ਟਿੱਪਰਾਂ ਦੀ ਆਵਾਜਾਈ ‘ਤੇ ਪਾਬੰਦੀ ਲਾਈ ਹੈ। ਡਿਪਟੀ ਕਮਿਸ਼ਨਰ ਵਲੋਂ ਜਾਰੀ ਹੁਕਮਾਂ ਅਨੁਸਾਰ ਇਹ ਪਾਬੰਦੀ 21 ਮਾਰਚ ਸ਼ਾਮ 6 ਵਜੇ ਤੋਂ 22 ਮਾਰਚ ਸ਼ਾਮ 6 ਵਜੇ ਤੱਕ ਲਾਗੂ ਰਹੇਗੀ।

ਜਾਰੀ ਹੁਕਮਾਂ ਅਨੁਸਾਰ ਸ੍ਰੀ ਗੁਰੂ ਗੋਬਿੰਦ ਸਿੰਘ ਖਾਲਸਾ ਕਾਲਜ, ਮਾਹਿਲਪੁਰ ਤੋਂ ਸ਼ੁਰੂ ਹੋਣ ਵਾਲੀ ਨੈਸ਼ਨਲ ਮੈਰਾਥਨ ਵਿਚ ਵੱਖ-ਵੱਖ ਕੈਬਨਿਟ ਮੰਤਰੀ, ਐਮ.ਐਲ.ਏਜ਼, ਵੀ.ਆਈ.ਪੀਜ਼ ਅਤੇ ਰਾਜ ਪੱਧਰੀ ਐਥਲੀਟ ਸ਼ਾਮਲ ਹੋ ਰਹੇ ਹਨ ਜਿਸ ਦੇ ਮੱਦੇਨਜ਼ਰ ਟਿੱਪਰਾਂ ਦੀ ਆਵਾਜਾਈ ‘ਤੇ ਪਾਬੰਦੀ ਲਗਾਈ ਗਈ ਹੈ।

ਇਹ ਪਾਬੰਦੀ ਜੇਜੋਂ ਤੋਂ ਮਾਹਿਲਪੁਰ ਰੋਡ, ਨੰਗਲ ਤੋਂ ਗੜ੍ਹਸ਼ੰਕਰ ਰੋਡ ਅਤੇ ਗੜ੍ਹਸ਼ੰਕਰ ਰੋਡ ਤੋਂ ਸ੍ਰੀ ਅਨੰਦਪੁਰ ਸਾਹਿਬ ਰੋਡ ‘ਤੇ ਲਾਗੂ ਰਹੇਗੀ ਅਤੇ ਇਨ੍ਹਾਂ ਰੂਟਾਂ ‘ਤੇ ਮਾਈਨਿੰਗ ਮਟੀਰੀਅਲ ਲਿਜਾਣ ਵਾਲੇ ਟਿੱਪਰਾਂ/ਟਰੱਕਾਂ ਦੀ ਆਵਾਜਾਈ ‘ਤੇ ਮਨਾਹੀ ਹੈ।

Related Articles

Leave a Reply

Your email address will not be published. Required fields are marked *

Back to top button

You cannot copy content of this page