Hoshairpur

ਰੰਗਲਾ ਪੰਜਾਬ ਫੰਡ ‘ਚ ਸਿਵਲ ਹਸਪਤਾਲ ਨੂੰ ਮਿਲੀਆਂ 2 ਐਂਬੂਲੈਂਸਾਂ

ਹੁਸ਼ਿਆਰਪੁਰ, 25 ਮਾਰਚ ( ਹਰਪਾਲ ਲਾਡਾ ): ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਰੰਗਲਾ ਪੰਜਾਬ ਫੰਡ ਤਹਿਤ ਪੰਜਾਬ ਸਰਕਾਰ ਵੱਲੋਂ ਸਿਵਲ ਹਸਪਤਾਲ ਹੁਸ਼ਿਆਰਪੁਰ ਨੂੰ ਦੋ ਨਵੀਆਂ ਐਂਬੂਲੈਂਸਾਂ ਭੇਟ ਕੀਤੀਆਂ। ਇਸ ਮੌਕੇ ਬੋਲਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਹਸਪਤਾਲਾਂ ਨੂੰ ਆਧੁਨਿਕ ਅਤੇ ਬੁਨਿਆਦੀ ਸਹੂਲਤਾਂ ਨਾਲ ਲੈਸ ਕਰਨਾ ਸੂਬਾ ਸਰਕਾਰ ਦੀ ਮੁੱਖ ਤਰਜੀਹ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਐਂਬੂਲੈਂਸਾਂ ਦੀ ਉਪਲਬਧਤਾ ਮਰੀਜ਼ਾਂ ਲਈ ਸਮੇਂ ਸਿਰ ਅਤੇ ਬਿਹਤਰ ਸਿਹਤ ਸੇਵਾਵਾਂ ਅਤੇ ਐਮਰਜੈਂਸੀ ਵਿੱਚ ਤੁਰੰਤ ਸਹਾਇਤਾ ਯਕੀਨੀ ਬਣਾਏਗੀ।

ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ ਸੇਵਾਵਾਂ ਦੇ ਪੱਧਰ ਨੂੰ ਉੱਚਾ ਚੁੱਕਣ ਲਈ ਲਗਾਤਾਰ ਕੰਮ ਕਰ ਰਹੀ ਹੈ ਤਾਂ ਜੋ ਆਮ ਲੋਕਾਂ ਨੂੰ ਸਰਕਾਰੀ ਸੰਸਥਾਵਾਂ ਵਿੱਚ ਬਿਹਤਰ ਇਲਾਜ ਮਿਲ ਸਕੇ। ਉਨ੍ਹਾਂ ਇਹ ਵੀ ਭਰੋਸਾ ਦਿੱਤਾ ਕਿ ਭਵਿੱਖ ਵਿੱਚ ਜ਼ਰੂਰਤ ਅਨੁਸਾਰ ਸਹੂਲਤਾਂ ਦਾ ਵਿਸਥਾਰ ਕੀਤਾ ਜਾਵੇਗਾ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਸਿਵਲ ਸਰਜਨ ਡਾ: ਮਨਦੀਪ ਕੰਵਲ, ਡਿਪਟੀ ਮੈਡੀਕਲ ਕਮਿਸ਼ਨਰ ਡਾ: ਸਵਾਤੀ ਸ਼ੀਮਾਰ, ਡੀਐਫਪੀਓ ਡਾ: ਰਣਜੀਤ, ਐਸਐਮਓ ਡਾ: ਨੇਹਾ, ਐਸਐਮਓ ਡਾ: ਨਵਜੋਤ, ਡੀਆਰ ਵੈਸ਼ਾਲੀ, ਡਾ: ਕਾਜਲ, ਡਾ: ਰੁਪਿੰਦਰ, ਕੌਂਸਲਰ ਮਨਜੀਤ, ਗੋਪੀ, ਜਸਪਾਲ ਸੁਮਨ, ਅਰਜੁਨ, ਸੰਜੇ ਸ਼ਰਮਾ, ਬਲਵੀਰ ਸੈਣੀ ਅਤੇ ਹੋਰ ਵੀ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page