Hoshairpur
Trending

ਮਾਤਰੀ  ਮੌਤਾਂ ਦਾ ਰੀਵਿਓ ਕਰਨ ਲਈ ਮੈਟਰਨਲ ਡੈਥ ਰੀਵਿਓ ਕਮੇਟੀ ਦੀ ਹੋਈ ਮੀਟਿੰਗ

ਹੁਸਿ਼ਆਰਪੁਰ 14 ਫਰਵਰੀ 2023 (ਡੀ.ਐਨ.ਟੀਵੀ  ) ਜੱਚਾ-ਬੱਚਾ ਸਿਹਤ ਸੇਵਾਂਵਾਂ ਅਧੀਨ ਗਰਭਵਤੀ ਔਰਤਾਂ ਨੂੰ ਦਿੱਤੀਆਂ ਜਾਣ ਵਾਲੀਆਂ ਸੇਵਾਂਵਾਂ ਅਤੇ ਔਰਤਾਂ ਦੀ ਮਾਤਰੀ ਮੌਤ ਦਰ ਵਿੱਚ ਸੁਧਾਰ ਲਿਆਉਣ ਲਈ ਨੈਸ਼ਨਲ ਹੈਲਥ ਮਿਸ਼ਨ ਤਹਿਤ ਜ਼ਿਲ੍ਹਾ ਪੱਧਰ ਤੇ ਮਾਤਰੀ ਮੌਤਾ ਦੇ ਕਾਰਨਾਂ ਨੂੰ ਰੀਵਿਓ ਕਰਨ ਲਈ ਬਣਾਈ ਗਈ ਮੈਟਰਨਲ ਡੈਥ ਰੀਵਿਓ ਕਮੇਟੀ ਦੀ ਮੀਟਿੰਗ ਸਿਵਲ ਸਰਜਨ ਡਾ.ਪ੍ਰੀਤ ਮਹਿੰਦਰ ਸਿੰਘ ਦੀ ਅਗਵਾਈ ਹੇਠ ਦਫਤਰ ਸਿਵਲ ਸਰਜਨ ਵਿਖੇ ਕੀਤੀ ਗਈ, ਜਿਸ ਵਿਚ ਸੰਬੰਧਤ ਸੀਨੀਅਰ ਮੈਡੀਕਲ ਅਫਸਰ, ਐਲ.ਐਚ.ਵੀ, ਏ.ਐਨ.ਐਮ. ਅਤੇ ਅੰਤਰੀਵੀ ਕਮੇਟੀ ਦੇ ਮੈਂਬਰਾ ਨੇ ਸ਼ਿਰਕਤ ਕੀਤੀ । ਜ਼ਿਲ੍ਹਾ ਹੁਸਿ਼ਆਰਪੁਰ ਵਿੱਚ ਮਹੀਨਾ ਅਕਤੂਬਰ 2022  ਤੋਂ ਜਨਵਰੀ 2023 ਤੱਕ 06 ਮਾਂਵਾਂ ਦੀ ਮੌਤ ਹੋਈ ਹੈ।

ਇਸ ਮੌਕੇ ਸੰਬੋਧਨ ਕਰਦਿਆ ਕਾਰਜਕਾਰੀ ਜ਼ਿਲ੍ਹਾ ਪਰਿਵਾਰ ਭਲਾਈ ਅਫਸਰ ਡਾ. ਮਨਪ੍ਰੀਤ ਸਿੰਘ ਬੈਂਸ ਨੇ ਕਿਹਾ ਕਿ ਮਾਤਰੀ ਮੌਤਾਂ ਦੀ ਘੋਖ ਕਰਨ ਤੇ ਬਾਅਦ ਇਹ ਤੱਥ ਨਿਕਲ ਕੇ ਸਾਹਮਣੇ ਆਏ ਹਨ ਕਿ ਜਿਆਦਾਤਰ ਮੌਤਾਂ ਦਾ ਕਾਰਨ ਹਾਈਰਿਸਕ ਪ੍ਰੈਗਨੈਸੀ ਸੀ ਜਿਨਾ ਗਰਭਵਤੀ ਔਰਤਾਂ ਵੱਲੋ ਸਮੇ ਸਿਰ ਉਪਚਾਰ ਨਹੀ ਲਿਆ ਗਿਆ। ਉਨਾਂ ਕਿਹਾ ਕਿ ਹਾਈਰਿਸਕ ਗਰਭਵਤੀ ਔਰਤਾਂ ਦੀ ਸੂਚੀ ਤਿਆਰ ਕੀਤੀ ਜਾਵੇ ਅਤੇ ਉਨਾਂ ਦੇ ਵਾਧੂ ਚੈਕਅਪ ਕੀਤੇ ਜਾਣ ਤਾਂ ਕਿ ਲੋੜ ਪੈਣ ਤੇ ਸਮੇਂ ਰਹਿੰਦਿਆਂ ਉਨਾਂ ਨੂੰ ਸਿਹਤ ਸਹੂਲਤਾਂ ਮੁੱਹਈਆ ਕਰਵਾ ਕੇ ਮਾਤਰੀ ਮੌਤ ਦਰ ਨੂੰ ਘੱਟਾਇਆ ਜਾ ਸਕੇ ।

ਸਿਵਲ ਸਰਜਨ ਡਾ. ਪ੍ਰੀਤ ਮਹਿੰਦਰ ਸਿੰਘ ਨੇ ਸੀਨੀਅਰ ਮੈਡੀਕਲ ਅਫਸਰ ਅਤੇ ਬਾਕੀ ਫੀਲਡ ਸਟਾਫ ਨੂੰ ਹਦਾਇਤ ਕੀਤੀ ਕਿ ਮਾਵਾਂ ਦੀ ਮੌਤ ਦਰ ਨੂੰ ਘਟਾਉਣ ਵਾਸਤੇ ਲੋੜੀਦੇ ਉਪਰਾਲੇ ਕੀਤੇ ਜਾਣ। ਉਨਾਂ ਕਿਹਾ ਕਿ ਹਰ ਗਰਭਵਤੀ ਔਰਤ ਦੀ ਅਰਲੀ  ਰਜਿਸਟਰੇਸ਼ਨ ਨੂੰ ਯਕੀਨੀ ਬਣਾਇਆ ਜਾਵੇ । ਉਸ ਦੇ ਸਾਰੇ ਚੈਕਅਪ ਜਿਵੇਂ   ਕਿ  ਵਜ਼ਨ , ਬਲੱਡ ਪ੍ਰੈਸ਼ਰ , ਸ਼ੂਗਰ ਐਚਬੀ ,ਥਾਇਰਾਇਡ ,ਹੈਪੈਟਾਇਟਸ ,ਸਕੈਨ, ਈ. ਸੀ. ਜੀ ਅਤੇ ਹੋਰ ਜਰੂਰੀ ਚੈਕ ਅਪ ਸਮੇਂ ਸਿਰ  ਕੀਤੇ ਜਾਣੇ ਚਾਹੀਦੇ ਹਨ ਤਾਂ  ਜੋ ਸਮਾਂ ਰਹਿੰਦੀਆਂ ਕਿਸੇ ਵੀ ਮੁਸ਼ਕਿਲ ਦਾ ਪਤਾ ਲਗਾ ਕੇ ਉਸ ਦਾ ਇਲਾਜ਼  ਕੀਤਾ ਜਾ ਸਕੇ । ਸਿਹਤ ਸੰਸਥਾਂਵਾਂ ਵਿਖੇ  ਹਰ ਮਹੀਨੇ ਦੀ 9 ਤਰੀਕ ਨੂੰ ਪੀ.ਐਮ.ਐਸ.ਐਮ.ਏ ਦੇ ਤਹਿਤ ਗਰਭਵਤੀ ਔਰਤਾਂ ਦਾ ਮਾਹਿਰ ਡਾਕਟਰਾਂ ਵਲੋਂ ਲੋੜੀਦੇ ਚੈਕ-ਅਪ ਅਤੇ ਟੈਸਟ ਯਕੀਨੀ ਬਣਾਏ ਜਾਣ।ਇਸ ਮੌਕੇ ਡੀ.ਐਮ.ਈ.ੳ ਮੈਡਮ ਅਨੁਰਾਧਾ ਠਾਕੁਰ ਸ਼ਾਮਿਲ ਸਨ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page