ਹਥਿਆਰ ਚੁੱਕ ਕੇ ਚੱਲਣ ‘ਤੇ ਮਨਾਹੀ- ਜਿਲਾ ਮੈਜਿਸਟਰੇਟ


ਨਵਾਂਸ਼ਹਿਰ, 19 ਮਈ ( ਹਰਪਾਲ ਲਾਡਾ ): ਜ਼ਿਲ੍ਹਾ ਮੈਜਿਸਟਰੇਟ ਗੁਲਪ੍ਰੀਤ ਸਿੰਘ ਔਲਖ ਨੇ ਭਾਰਤੀ ਨਾਗਰਿਕ ਸੁਰਕਸ਼ਾ ਸੰਹਿਤਾ, 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦੇ ਜਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿੱਚ ਮਿਤੀ 26. 05.2026 ਨੂੰ ਹੋ ਰਹੀਆਂ ਨਗਰ ਕੌਂਸਲ ਨਵਾਂਸ਼ਹਿਰ, ਨਗਰ ਕੌਂਸਲ ਬੰਗਾ, ਨਗਰ ਕੌਂਸਲ ਰਾਹੋਂ ਦੀਆਂ ਚੋਣਾਂ ਨੂੰ ਸ਼ਾਂਤੀ ਪੂਰਵਕ ਤਰੀਕੇ ਨਾਲ ਮੁਕੰਮਲ ਕਰਵਾਉਣ ਅਤੇ ਅਮਨ ਤੇ ਕਾਨੂੰਨ ਦੀ ਵਿਵਸਥਾ ਨੂੰ ਬਣਾਏ ਰੱਖਣ ਲਈ ਨਗਰ ਕੌਂਸਲ ਨਵਾਂਸ਼ਹਿਰ, ਨਗਰ ਕੌਂਸਲ ਬੰਗਾ ਅਤੇ ਨਗਰ ਕੌਂਸਲ ਰਾਹੋਂ ਦੀ ਹਦੂਦ ਅੰਦਰ ਅਸਲਾ ਲਾਈਸੈਂਸੀਆਂ ਨੂੰ ਆਪਣੇ- ਆਪਣੇ ਹਥਿਆਰ ਚੁੱਕ ਕੇ ਚੱਲਣ ਤੇ ਮਨਾਹੀ ਦਾ ਹੁਕਮ ਜਾਰੀ ਕੀਤਾ ਹੈl
ਇਹ ਹੁਕਮ ਆਰਮੀ ਪਰਸੋਨਲ ਪੈਰਾ ਮਿਲਟਰੀ ਫੋਰਸ, ਬਾਵਰਦੀ ਪੁਲਿਸ ਕਰਮਚਾਰੀਆਂ ਅਤੇ ਜਿਨਾਂ ਨੂੰ ਧਾਰਮਿਕ ਤੌਰ ਤੇ ਰੀਤੀ ਰਿਵਾਜਾਂ ਕਾਰਨ ਹਥਿਆਰ ਚੁੱਕਣ ਤੇ ਅਧਿਕਾਰ ਹਨ ‘ਤੇ ਇਹ ਹੁਕਮ ਲਾਗੂ ਨਹੀਂ ਹੋਵੇਗਾ।

ਇਸ ਤੋਂ ਇਲਾਵਾ ਬੈਂਕਾਂ ਅਤੇ ਬੈਂਕਾਂ ਵਿੱਚ ਗਾਰਡ ਦੀ ਨੌਕਰੀ ਕਰਦੇ ਕਰਮਚਾਰੀਆਂ ਤੇ, ਜਿਨਾਂ ਨੂੰ ਭਾਰਤ ਜਾਂ ਪੰਜਾਬ ਸਰਕਾਰ ਵੱਲੋਂ ਪਹਿਲਾਂ ਹੀ ਸੁਰੱਖਿਆ ਕਵਚ ਪ੍ਰਦਾਨ ਕੀਤਾ ਹੋਇਆ ਹੈ ‘ਤੇ ਲਾਗੂ ਨਹੀਂ ਹੋਵੇਗਾl ਇਹ ਹੁਕਮ ਉਕਤ ਚੋਣ ਪ੍ਰਕਿਰਿਆ ਮੁਕੰਮਲ ਹੁਣ ਤੱਕ ਲਾਗੂ ਰਹੇਗਾ l



