Hoshairpur

ਸੇਫ ਸਕੂਲ ਵਾਹਨ ਪਾਲਿਸੀ ਤਹਿਤ ਸਕੂਲ ਬੱਸਾਂ ਦੀ ਵਿਸ਼ੇਸ਼ ਚੈਕਿੰਗ, 13 ਸਕੂਲ ਬੱਸਾਂ ਦੇ ਕੱਟੇ ਗਏ ਚਲਾਨ

ਹੁਸ਼ਿਆਰਪੁਰ, 21 ਮਈ ( ਹਰਪਾਲ ਲਾਡਾ ): ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੇ ਨਿਰਦੇਸ਼ਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਦੀ ਟੀਮ ਵਲੋਂ ਸੇਫ ਸਕੂਲ ਵਾਹਨ ਪਾਲਿਸੀ ਤਹਿਤ ਹਾਜੀਪੁਰ ਅਤੇ ਹੁਸ਼ਿਆਰਪੁਰ ਸ਼ਹਿਰ ਅੰਦਰ ਕੀਤੀ ਗਈ ਸਕੂਲੀ ਬੱਸਾਂ ਦੀ ਚੈਕਿੰਗ ਦੌਰਾਨ ਵੱਖ-ਵੱਖ ਕਮੀਆਂ ਦੇ ਮੱਦੇਨਜ਼ਰ 13 ਬੱਸਾਂ ਦੇ ਚਾਲਾਨ ਕੱਟੇ ਗਏ।

ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਬੁੱਧਵਾਰ ਨੂੰ ਹਾਜੀਪੁਰ ਅਤੇ ਵੀਰਵਾਰ ਨੂੰ ਹੁਸ਼ਿਆਰਪੁਰ ਸ਼ਹਿਰ ਵਿੱਚ ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ ਜਿਸ ਵਿਚ ਹਾਜੀਪੁਰ ਵਿਖੇ ਕੁੱਲ ਚੈੱਕ ਕੀਤੀਆਂ 33 ਬੱਸਾਂ ਵਿਚੋਂ ਨਿਯਮਾਂ ਦੀ ਉਲੰਘਣਾ ਦੇ ਕਾਰਨ 7 ਬੱਸਾਂ ਦੇ ਚਾਲਾਨ ਕੀਤੇ ਗਏ।

ਇਸੇ ਤਰ੍ਹਾਂ ਹੁਸ਼ਿਆਰਪੁਰ ਵਿੱਚ ਕੁੱਲ 11 ਸਕੂਲ ਬੱਸਾਂ ਦੀ ਚੈਕਿੰਗ ਕੀਤੀ ਗਈ, ਜਿਨ੍ਹਾਂ ਵਿੱਚੋਂ 6 ਬੱਸਾਂ ਦੇ ਚਲਾਨ ਕੀਤੇ ਗਏ।

ਇਨ੍ਹਾਂ ਬੱਸਾਂ ਵਿੱਚ ਮਿਆਦ ਪੂਰੀ ਕਰ ਚੁੱਕੀ ਫਸਟ ਏਡ ਕਿੱਟ, ਲੇਡੀ ਅਟੈਂਡੈਂਟ ਨਾ ਹੋਣਾਂ, ਬਿਨਾਂ ਪਾਸਿੰਗ ਵਾਲੀਆਂ ਬੱਸਾਂ, ਸਪੀਡ ਗਵਰਨਰ ਦੀ ਕਮੀ, ਐਮਰਜੈਂਸੀ ਐਗਜ਼ਿਟ ਨਾ ਹੋਣਾ, ਅੱਗ ਬੁਝਾਉਣ ਵਾਲੇ ਯੰਤਰ ਦੀ ਘਾਟ, ਸੀਸੀਟੀਵੀ ਕੈਮਰੇ ਨਾ ਹੋਣਾ, ਨਿਰਧਾਰਤ ਸਮਰੱਥਾ ਤੋਂ ਵੱਧ ਬੱਚਿਆਂ ਨੂੰ ਬਿਠਾਉਣਾ ਅਤੇ ਬੀਮਾ ਦਸਤਾਵੇਜ਼ਾਂ ਦੀ ਕਮੀ ਵਰਗੀਆਂ ਖਾਮੀਆਂ ਸ਼ਾਮਲ ਸਨ।

ਜ਼ਿਲ੍ਹਾ ਬਾਲ ਸੁਰੱਖਿਆ ਅਧਿਕਾਰੀ ਡਾ. ਹਰਪ੍ਰੀਤ ਕੌਰ ਨੇ ਕਿਹਾ ਕਿ ਸੇਫ ਸਕੂਲ ਵਾਹਨ ਪਾਲਿਸੀ ਦੇ ਨਿਯਮਾਂ ਦੀ ਅਣਦੇਖੀ ਬੱਚਿਆਂ ਦੀ ਸੁਰੱਖਿਆ ਲਈ ਗੰਭੀਰ ਖਤਰਾ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਨਿਯਮਾਂ ਦੀ ਪਾਲਣਾ ਨਾ ਕਰਨ ਨਾਲ ਹਾਦਸਿਆਂ ਦੀ ਸੰਭਾਵਨਾ ਵੱਧ ਜਾਂਦੀ ਹੈ। ਉਨ੍ਹਾਂ ਕਿਹਾ ਕਿ ਬੱਚਿਆਂ ਦੀ ਸੁਰੱਖਿਆ ਦੇ ਮੱਦੇਨਜ਼ਰ ਸੇਫ਼ ਸਕੂਲ ਵਾਹਨ ਪਾਲਿਸੀ ਮੁਤਾਬਕ ਸਾਰੀਆਂ ਸਹੂਲਤਾਂ ਨੂੰ ਯਕੀਨੀ ਬਣਾਇਆ ਜਾਵੇ।

ਜ਼ਿਕਰਯੋਗ ਹੈ ਕਿ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਅਤੇ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਸੇਫ਼ ਸਕੂਲ ਵਾਹਨ ਪਾਲਿਸੀ ਤਹਿਤ ਸਕੂਲੀ ਬੱਚਿਆਂ ਦੀ ਸੁਰੱਖਿਆ ਨੂੰ ਧਿਆਨ ਵਿਚ ਰੱਖਦਿਆਂ ਇਸ ਸਬੰਧੀ ਸਮੇਂ-ਸਮੇਂ ’ਤੇ ਲੋੜੀਂਦੇ ਨਿਰਦੇਸ਼ ਜਾਰੀ ਕੀਤੇ ਜਾ ਚੁੱਕੇ ਹਨ।

Related Articles

Leave a Reply

Your email address will not be published. Required fields are marked *

Back to top button

You cannot copy content of this page