Hoshairpur

ਜਨਗਣਨਾ-2027 ਦੇ ਪਹਿਲੇ ਪੜ੍ਹਾਅ ਦਾ ਕੰਮ ਜੰਗੀ ਪੱਧਰ ’ਤੇ ਜਾਰੀ, 13 ਜੂਨ ਤੱਕ ਟੀਮਾਂ ਘਰ-ਘਰ ਜਾ ਕੇ ਕਰਨਗੀਆਂ ਡਾਟਾ ਇਕੱਤਰ : ਡਿਪਟੀ ਕਮਿਸ਼ਨਰ

ਹੁਸ਼ਿਆਰਪੁਰ, 21 ਮਈ ( ਹਰਪਾਲ ਲਾਡਾ ): ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਜ਼ਿਲ੍ਹੇ ਵਿਚ ਜਨਗਣਨਾ-2027 ਦੇ ਪਹਿਲੇ ਪੜਾਅ ਅਧੀਨ ਘਰਾਂ ਦੇ ਸੂਚੀਕਰਨ ਦਾ ਕੰਮ ਜੰਗੀ ਪੱਧਰ ’ਤੇ ਚੱਲ ਰਿਹਾ ਹੈ ਜੋ 13 ਜੂਨ ਤੱਕ ਜਾਰੀ ਰਹੇਗ ਅਤੇ ਉਨ੍ਹਾਂ ਨੇ ਜ਼ਿਲ੍ਹਾ ਵਾਸੀਆਂ ਅਪੀਲ ਕੀਤੀ ਕਿ ਉਹ ਇਸ ਕੰਮ ਵਿਚ ਤਾਇਨਾਤ ਕੀਤੀਆਂ ਟੀਮਾਂ ਨੂੰ ਪੂਰਨ ਸਹਿਯੋਗ ਦੇਣ।

ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਿਜ਼ ਅਫਸਰ ਆਸ਼ਿਕਾ ਜੈਨ ਨੇ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਜ਼ਿਲ੍ਹੇ ਵਿਚ ਸਿਖਲਾਈ ਪ੍ਰਾਪਤ ਗਿਣਤੀਕਾਰ ਅਤੇ ਸੁਪਰਵਾਈਜਰ ਟੀਮਾਂ ਵਲੋਂ ਘਰ-ਘਰ ਜਾ ਕੇ ਡਾਟਾ ਇਕੱਤਰ ਕੀਤਾ ਜਾ ਰਿਹਾ ਹੈ ਜਿਸ ਨੂੰ ਪੂਰੀ ਸੁਹਿਰਦਤਾ ਨਾਲ ਮੁਕੰਮਲ ਕੀਤਾ ਜਾਵੇ।

ਉਨ੍ਹਾਂ ਕਿਹਾ ਕਿ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਪਛਾਣ ਪੱਤਰ, ਮੋਬਾਇਲ ਐਪ ਅਤੇ ਫਾਰਮ ਦਿੱਤੇ ਗਏ ਹਨ ਜਿਸ ਰਾਹੀਂ ਉਨ੍ਹਾਂ ਵਲੋਂ ਲੋਕਾਂ ਤੋਂ ਲੋੜੀਂਦੀ ਜਾਣਕਾਰੀ ਲਈ ਜਾ ਰਹੀ ਹੈ ਅਤੇ ਜ਼ਿਲ੍ਹਾ ਵਾਸੀਆਂ ਨੂੰ ਇਨ੍ਹਾਂ ਟੀਮਾਂ ਨਾਲ ਪੂਰਾ ਸਹਿਯੋਗ ਕਰਨਾ ਚਾਹੀਦਾ ਹੈ।

ਪ੍ਰਮੁਖ ਸੈਂਸਿਜ਼ ਅਧਿਕਾਰੀ ਆਸ਼ਿਕਾ ਜੈਨ ਨੇ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਗਿਣਤੀਕਾਰਾਂ ਨੂੰ ਸਹੀ ਅਤੇ ਪੂਰੀ ਜਾਣਕਾਰੀ ਦਿੱਤੀ ਜਾਵੇ ਤਾਂ ਜੋ ਮਰਦਮਸ਼ੁਮਾਰੀ ਦੀ ਪ੍ਰਕਿਰਿਆ ਨੂੰ ਸੁਚੱਜੇ ਢੰਗ ਨਾਲ ਅੱਗੇ ਤੋਰਿਆ ਜਾ ਸਕੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ(ਵਿਕਾਸ)-ਕਮ-ਜ਼ਿਲ੍ਹਾ ਸੈਂਸਿਜ ਅਫਸਰ ਨਿਕਾਸ ਕੁਮਾਰ,ਵਧੀਕ ਡਿਪਟੀ ਕਮਿਸ਼ਨਰ (ਜ) ਡਾ. ਨਿਧੀ ਕੁਮੁਦ ਬੰਬਾਹ, ਸਹਾਇਕ ਕਮਿਸ਼ਨਰ ਕੈਪਟਨ ਗੁਰਪ੍ਰੀਤ ਕੌਰ, ਉਪ ਅਰਥ ਤੇ ਅੰਕੜਾ ਸਲਾਹਕਾਰ ਸੁਨੀਤਾ ਪਾਲ ਤੋਂ ਇਲਾਵਾ ਹੋਰ ਅਧਿਕਾਰੀ ਵੀ ਮੌਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page