Hoshairpur

ਚੇਲਾ ਪਿੰਡ ਨੂੰ ਲਗਦੀਆਂ 6 ਸੜਕਾਂ ਦਾ 2.40 ਕਰੋੜ ਰੁਪਏ ਦੀ ਲਾਗਤ ਨਾਲ ਹੋਵੇਗਾ ਨਵੀਨੀਕਰਨ : ਡਾ. ਇਸ਼ਾਂਕ ਕੁਮਾਰ

ਹੁਸ਼ਿਆਰਪੁਰ, 4 ਅਪ੍ਰੈਲ : ਵਿਧਾਨ ਸਭਾ ਹਲਕਾ ਚੱਬੇਵਾਲ ਤੋਂ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਚੇਲਾ ਵਿਖੇ ਪਿੰਡ ਵਾਸੀਆਂ ਤੱਕ ਪਹੁੰਚ ਕੀਤੀ। ਇਸ ਮੌਕੇ ਤੇ ਪਿੰਡ ਵਾਸੀਆਂ ਨੂੰ ਜਾਣਕਾਰੀ ਦਿੱਤੀ ਕਿ ਪਿੰਡ  ਚੇਲਾ ਨੂੰ ਲਗਦੀਆਂ 6 ਸੜਕਾਂ ਦਾ 2.40 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ ਜਿਸ ਨਾਲ ਚੇਲਾ ਅਤੇ ਇਸ ਦੇ ਆਲੇ-ਦੁਆਲੇ ਦੇ ਦਰਜ਼ਨਾਂ ਪਿੰਡਾਂ  ਦੇ ਵਸਨੀਕਾਂ ਦੀ ਆਵਾਜਾਈ ਹੋਰ ਸੁਖਾਲੀ ਹੋ ਜਾਵੇਗੀ। 

ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਪਿੰਡ ਚੱਕ ਮੂਸਾ ਦਾਤਾ ਚੇਲਾ ਤੋਂ ਈਸਪੁਰ ਤੱਕ 3 ਕਿਲੋਮੀਟਰ ਲੰਬਾਈ ਵਾਲੀ ਸੜਕ ਦਾ ਕੰਮ 45 ਲੱਖ ਰੁਪਏ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਮਖਸੂਸਪੁਰ ਤੋਂ ਪੰਡੋਰੀ ਗੰਗਾ ਵਾਇਆ ਚੇਲਾ 1.8 ਕਿਲੋਮੀਟਰ ਲੰਬਾਈ ਵਾਲੀ ਸੜਕ ਦਾ ਕੰਮ ਮੁਕੰਮਲ ਹੋਣ ਨਾਲ ਲੋਕਾਂ ਨੂੰ ਵੱਡੀ ਸਹੂਲਤ ਮਿਲੇਗੀ। ਉਨ੍ਹਾਂ ਦੱਸਿਆ ਕਿ ਇਹ ਕਾਰਜ 35 ਲੱਖ ਰੁਪਏ ਦੀ ਲਾਗਤ ਨਾਲ ਨੇਪਰੇ ਚੜੇਗਾ।

ਇਸੇ ਤਰ੍ਹਾਂ ਸੰਤ ਬਾਬਾ ਹਰੀ ਸਿੰਘ ਕੁਟੀਆ ਤੋਂ ਪਿੰਡ ਚੇਲਾ ਤੱਕ 34 ਲੱਖ ਰੁਪਏ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਤੋਂ ਪਿੰਡ ਚੇਲਾ ਪੰਡੋਰੀ ਤੱਕ ਸੜਕ ਦੇ ਨਵੀਨੀਕਰਨ ‘ਤੇ 21 ਲੱਖ ਰੁਪਏ ਖਰਚੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਚੇਲਾ ਤੋਂ ਨਹਿਰ ਦੀ ਪੱਟੀ ਤੱਕ ਇਕ ਕਿਲੋਮੀਟਰ ਸੜਕ ਨੂੰ 18 ਲੱਖ ਰੁਪਏ ਦੀ ਲਾਗਤ ਨਾਲ ਸੁਖਾਲੀ ਆਵਾਜਾਈ ਵਾਲੀ ਸੜਕ ਬਣਾਇਆ ਜਾ ਰਿਹਾ ਹੈ। ਇਸ ਤੋਂ ਇਲਾਵਾ ਪਿੰਡ ਕੋਟ ਫਤੂਹੀ ਤੋਂ ਮੰਨਣਹਾਨਾ-ਚੱਕ ਮੂਸਾ-ਦਾਤਾ -ਚੇਲਾ ਨੂੰ ਈਸਪੁਰ ਤੱਕ 5.2 ਕਿਲੋਮੀਟਰ ਲੰਬਾਈ ਵਾਲੀ ਸੜਕ ਨੂੰ ਵੀ 87 ਲੱਖ ਰੁਪਏ ਦੀ ਲਾਗਤ ਨਾਲ ਬਹੁਤ ਹੀ ਵਧੀਆ ਸੜਕ ਵਿਚ ਤਬਦੀਲ ਕੀਤਾ ਜਾ ਰਿਹਾ ਹੈ।

ਡਾ. ਇਸ਼ਾਂਕ ਕੁਮਾਰ ਨੇ ਦੱਸਿਆ ਕਿ ਇਹਨਾਂ ਸੜਕਾਂ ਦੇ ਕੰਮ ਦੀ ਟੈਂਡਰ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਅਤੇ ਜਲਦ ਹੀ ਨਿਰਮਾਣ ਕਾਰਜ ਕਾਰਜ ਸ਼ੁਰੂ ਕਰ ਦਿੱਤਾ ਜਾਵੇਗਾ ਅਤੇ ਇਹ ਸਾਰੀਆਂ ਸੜਕਾਂ ਨੂੰ ਨਵੀਂ ਦਿੱਖ ਪ੍ਰਦਾਨ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਉਨ੍ਹਾਂ ਕਿਹਾ ਕਿ ਹਲਕਾ ਚੱਬੇਵਾਲ ਵਿਚ ਲੋਕਾਂ ਦੀ ਸਹੂਲਤ ਲਈ ਲਗਾਤਾਰ ਵਿਕਾਸ ਕਾਰਜਾਂ ਖਾਸਕਰ ਲਿੰਕ ਸੜਕਾਂ ਦੇ ਨਵੀਨੀਕਰਨ ਨੂੰ ਵੱਡੇ ਪੱਧਰ ‘ਤੇ ਅਮਲੀ ਜਾਮਾ ਪਹਿਨਾਇਆ ਜਾ ਰਿਹਾ ਹੈ ਜਿਸ ਦਾ ਲੋਕਾਂ ਨੂੰ ਬੇਹੱਦ ਲਾਭ ਮਿਲ ਰਿਹਾ ਹੈ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸੂਬੇ ਵਿਚ 40 ਹਜ਼ਾਰ ਕਿਲੋਮੀਟਰ ਤੋਂ ਵੱਧ ਪੇਂਡੂ ਲਿੰਕ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਜਿਨ੍ਹਾਂ ਦੀ ਪੰਜ ਸਾਲ ਤੱਕ ਦੇਖਭਾਲ ਦੀ ਗਰੰਟੀ ਵੀ ਦਿੱਤੀ ਗਈ ਹੈ ਤਾਂ ਜੋ ਲੋਕਾਂ ਨੂੰ ਆਵਾਜਾਈ ਦੀ ਕੋਈ ਦਿੱਕਤ ਪੇਸ਼ ਨਾ ਆਵੇ।

ਇਸ ਮੌਕੇ ਤੇ ਵਿਧਾਇਕ ਡਾ. ਇਸ਼ਾਂਕ ਕੁਮਾਰ ਨੇ ਪਿੰਡ ਚੇਲਾ ਵਿਚ 15 ਲੱਖ ਰੁਪਏ ਦੀ ਲਾਗਤ ਨਾਲ ਲਗਾਏ ਜਾ ਰਹੇ ਟਿਊਬਵੈੱਲ ਦਾ ਵੀ ਨੀਂਹ ਪੱਥਰ ਰੱਖਦਿਆਂ ਕਿਹਾ ਕਿ ਲੋਕਾਂ ਨੂੰ ਪੀਣ ਵਾਲੇ ਪਾਣੀ ਦੀ ਸੁਚੱਜੀ ਸਪਲਾਈ ਅਸਰਦਾਰ ਢੰਗ ਨਾਲ ਮੁਹੱਈਆ ਕਰਵਾਈ ਜਾਵੇਗੀ ਅਤੇ ਕੋਈ ਵੀ ਪਰਿਵਾਰ ਪਾਣੀ ਦੀ ਉਪਲਬੱਧਤਾ ਤੋਂ ਵਾਂਝਾ ਨਹੀਂ ਰਹੇਗਾ। 

ਇਸ ਮੌਕੇ ਤੇ ਸਰਪੰਚ ਬਲਜੀਤ ਕੌਰ ਨੇ ਪਿੰਡ ਵਾਸੀਆਂ ਦੀ ਮੰਗ ਤੇ ਸ਼ਮਸ਼ਾਨਘਾਟ ਦੀ ਸ਼ੈਡ ਲਈ 3 ਲੱਖ ਅਤੇ ਸੀਵਰੇਜ ਲਈ 1.50 ਲੱਖ ਦੀ ਗ੍ਰਾਂਟ ਜਾਰੀ ਕੀਤੇ ਜਾਨ ਲਈ ਵਿਧਾਇਕ ਡਾ. ਇਸ਼ਾਂਕ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਸੀਵਰੇਜ ਦੇ ਲਈ ਪਾਇਪ ਵੀ ਆ ਗਏ ਹਨ ਅਤੇ ਜਲਦ ਹੀ ਕੰਮ ਸ਼ੁਰੂ ਕਰ ਦਿੱਤਾ ਜਾਵੇਗਾ।

ਡਾ. ਇਸ਼ਾਂਕ ਨੇ ਸਮੂਹ ਪਿੰਡ ਵਾਸੀਆਂ ਨੂੰ ਭਰੋਸਾ ਦਿੱਤਾ ਕਿ ਪਿੰਡ ਚੇਲਾ ਅਤੇ ਚੱਬੇਵਾਲ ਹਲਕੇ ਦੇ ਸਾਰੇ ਪਿੰਡਾਂ ਦਾ ਸਰਵਪੱਖੀ ਵਿਕਾਸ ਲਈ ਉਹ ਹਾਜ਼ਰ ਹਨ। ਇਸ ਮੌਕੇ ਤੇ ਸਾਬਕਾ ਸਰਪੰਚ ਹਰਦੀਪ ਸਿੰਘ, ਡਾ. ਵਿਪਨ ਪੰਚਨੰਗਲ, ਸਾਬਕਾ ਸਰਪੰਚ ਗੋਪਾਲ ਦਾਤਾ, ਸਾਬਕਾ ਸਰਪੰਚ ਕਾਲੂਪੁਰ ਦਵਿੰਦਰ, ਤਰਲੋਚਨ ਪੰਚ, ਹਰਪਾਲ ਪੰਚ, ਅਮਰਜੀਤ ਕੌਰ ਪੰਚ, ਮਾਸਟਰ ਬਲਵੀਰ ਸਿੰਘ, ਅਵਤਾਰ ਸਿੰਘ, ਚਰਨਦਾਸ ਪੰਚ, ਭੁਪਿੰਦਰ ਸਿੰਘ , ਰਾਜਵਿੰਦਰ ਸਿੰਘ, ਬਲਵੀਰ ਸਿੰਘ, ਰਾਜ ਕੁਮਾਰ ਆਦਿ ਮਜੂਦ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page