ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਐਮ.ਐਸ.ਸੀ. ਆਈ.ਟੀ. ਚੌਥੇ ਸਮੈਸਟਰ ਦਾ ਸ਼ਾਨਦਾਰ ਨਤੀਜਾ


ਹੁਸ਼ਿਆਰਪੁਰ, 14 ਅਗਸਤ: ਪੰਜਾਬ ਸਰਕਾਰ ਦੇ ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਦਫ਼ਤਰ ਅਧੀਨ ਚੱਲ ਰਹੇ ਸਰਕਾਰੀ ਕਾਲਜ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ, ਹੁਸ਼ਿਆਰਪੁਰ ਕੈਂਪਸ ਦੇ ਮਾਸਟਰ ਆਫ਼ ਸਾਇੰਸ ਇਨ ਆਈ.ਟੀ. (ਐਮ.ਐਸ.ਸੀ. ਆਈ.ਟੀ.) ਦੇ ਚੌਥੇ ਸਮੈਸਟਰ ਦਾ ਨਤੀਜਾ ਸ਼ਾਨਦਾਰ ਰਿਹਾ। ਇਹ ਸੰਸਥਾ ਵਿਭਾਗ ਵੱਲੋਂ ਸੂਬੇ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਚਲਾਏ ਜਾ ਰਹੇ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਸੰਸਥਾਨਾਂ ਲਈ ਨੋਡਲ ਦਫ਼ਤਰ ਵਜੋਂ ਵੀ ਕੰਮ ਕਰ ਰਹੀ ਹੈ ਅਤੇ ਆਈ.ਕੇ.ਜੀ. ਪੰਜਾਬ ਟੈਕਨੀਕਲ ਯੂਨੀਵਰਸਿਟੀ ਤੋਂ ਮਾਨਤਾ ਪ੍ਰਾਪਤ ਹੈ।
ਕੈਂਪਸ ਡਾਇਰੈਕਟਰ-ਕਮ-ਜ਼ਿਲ੍ਹਾ ਰੱਖਿਆ ਸੇਵਾਵਾਂ ਭਲਾਈ ਅਫ਼ਸਰ ਕਮਾਂਡਰ (ਰਿਟਾ.) ਬਲਜਿੰਦਰ ਸਿੰਘ ਵਿਰਕ ਨੇ ਦੱਸਿਆ ਕਿ ਐਮ.ਐਸ.ਸੀ. ਆਈ.ਟੀ. ਦੇ ਚੌਥੇ ਸਮੈਸਟਰ ਦੇ ਨਤੀਜਿਆਂ ਵਿੱਚ ਹਰਮਨ ਨੇ 9.00 ਸੀ.ਜੀ.ਪੀ.ਏ. ਨਾਲ ਪਹਿਲਾ ਸਥਾਨ, ਅਨਮੋਲਜੀਤ ਕੌਰ ਨੇ 8.67 ਸੀ.ਜੀ.ਪੀ.ਏ. ਨਾਲ ਦੂਜਾ ਸਥਾਨ ਅਤੇ ਰਮਨਪ੍ਰੀਤ ਕੌਰ ਨੇ 7.83 ਸੀ.ਜੀ.ਪੀ.ਏ. ਨਾਲ ਤੀਜਾ ਸਥਾਨ ਹਾਸਲ ਕੀਤਾ।

ਉਨ੍ਹਾਂ ਨੇ ਸ਼ਾਨਦਾਰ ਪ੍ਰੀਖਿਆ ਨਤੀਜੇ ਲਈ ਕਾਲਜ ਦੀ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ, ਅਕਾਦਮਿਕ ਸਟਾਫ਼ ਅਤੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ। ਉਨ੍ਹਾਂ ਕਿਹਾ ਕਿ ਇਹ ਨਤੀਜਾ ਵਿਦਿਆਰਥੀਆਂ ਦੀ ਮਿਹਨਤ, ਲਗਨ ਅਤੇ ਅਧਿਆਪਕਾਂ ਵੱਲੋਂ ਕਰਵਾਈ ਜਾ ਰਹੀ ਗੁਣਵੱਤਾ ਭਰਪੂਰ ਸਿੱਖਿਆ ਦਾ ਨਤੀਜਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉਜਵਲ ਭਵਿੱਖ ਦੀ ਕਾਮਨਾ ਕਰਦਿਆਂ ਉਨ੍ਹਾਂ ਨੂੰ ਇਸੇ ਤਰ੍ਹਾਂ ਮਿਹਨਤ ਅਤੇ ਲਗਨ ਨਾਲ ਅੱਗੇ ਵਧਣ ਲਈ ਪ੍ਰੇਰਿਤ ਕੀਤਾ।
ਇਸ ਮੌਕੇ ਕਾਲਜ ਦੇ ਅਕਾਦਮਿਕ ਸਟਾਫ਼ ਵਿੱਚ ਸ਼ਾਮਲ ਪ੍ਰੋ. ਰੀਤੂ ਤਿਵਾੜੀ, ਪ੍ਰੋ. ਸੁਖਵਿੰਦਰ ਸਿੰਘ, ਪ੍ਰੋ. ਜਸਵੀਰ ਸਿੰਘ, ਪ੍ਰੋ. ਚਾਂਦਨੀ ਸ਼ਰਮਾ ਅਤੇ ਪ੍ਰੋ. ਸੰਦੀਪ ਕੌਰ ਸਮੇਤ ਸਮੂਹ ਸਟਾਫ਼ ਅਤੇ ਵਿਦਿਆਰਥੀ ਮੌਜੂਦ ਸਨ।

ਕਾਲਜ ਦੀ ਪ੍ਰਿੰਸੀਪਲ ਡਾ. ਪਰਮਿੰਦਰ ਕੌਰ ਸੈਣੀ ਨੇ ਵੀ ਵਿਦਿਆਰਥੀਆਂ ਦੇ ਸ਼ਾਨਦਾਰ ਪ੍ਰਦਰਸ਼ਨ ’ਤੇ ਖੁਸ਼ੀ ਪ੍ਰਗਟ ਕਰਦਿਆਂ ਸੈਨਿਕ ਇੰਸਟੀਚਿਊਟ ਆਫ਼ ਮੈਨੇਜਮੈਂਟ ਐਂਡ ਟੈਕਨਾਲੋਜੀ ਦੇ ਅਕਾਦਮਿਕ ਸਟਾਫ਼ ਦੀ ਮਿਹਨਤ ਅਤੇ ਸਮਰਪਣ ਦੀ ਸ਼ਲਾਘਾ ਕੀਤੀ।

ਉਨ੍ਹਾਂ ਕਿਹਾ ਕਿ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਅਤੇ ਮਾਰਗਦਰਸ਼ਨ ਪ੍ਰਦਾਨ ਕਰਨ ਲਈ ਸੰਸਥਾ ਦਾ ਸਟਾਫ਼ ਲਗਾਤਾਰ ਯਤਨਸ਼ੀਲ ਹੈ। ਉਨ੍ਹਾਂ ਨੇ ਸਟਾਫ਼ ਨੂੰ ਭਵਿੱਖ ਵਿੱਚ ਵੀ ਇਸੇ ਲਗਨ ਅਤੇ ਮਿਹਨਤ ਨਾਲ ਕੰਮ ਕਰਦਿਆਂ ਸੰਸਥਾ ਨੂੰ ਨਵੀਆਂ ਉਚਾਈਆਂ ਤੱਕ ਪਹੁੰਚਾਉਣ ਲਈ ਪ੍ਰੇਰਿਤ ਕੀਤਾ।



