ਪੰਜਾਬ

ਮਾਨ ਸਰਕਾਰ ਦੀਆਂ ਕ੍ਰਾਂਤੀਕਾਰੀ ਨੀਤੀਆਂ ਨਾਲ ਪੰਜਾਬ ‘ਚ ਔਰਤਾਂ ਦਾ ਬਦਲ ਰਿਹਾ ਜੀਵਨ ਪੱਧਰ: ਵਿਧਾਇਕ ਗਿਆਸਪੁਰਾ

ਪਾਇਲ/ਲੁਧਿਆਣਾ 02 ਸਤੰਬਰ ( ਹਰਪਾਲ ਲਾਡਾ ):

ਹਲਕਾ ਪਾਇਲ ਵਿਖੇ ਆਯੋਜਿਤ ‘ਸਖੀ ਸਨਮਾਨ ਸਮਾਗਮ’ ਦੌਰਾਨ ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਦੀਆਂ ਔਰਤ ਪੱਖੀ ਨੀਤੀਆਂ ਅਤੇ ਲੋਕ-ਭਲਾਈ ਯੋਜਨਾਵਾਂ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਸਮਾਰੋਹ ਦੌਰਾਨ 1200 ਤੋਂ ਵੱਧ ਸਖੀਆਂ ਨੇ ਪੂਰੇ ਉਤਸ਼ਾਹ ਨਾਲ ਸ਼ਮੂਲੀਅਤ ਕੀਤੀ, ਜਿਨ੍ਹਾਂ ਦਾ ਮੁੱਖ ਮਨੋਰਥ ਪੰਜਾਬ ਸਰਕਾਰ ਦੀ ‘ਮਾਵਾਂ-ਧੀਆਂ ਸਤਿਕਾਰਯੋਗ ਯੋਜਨਾ’ ਨੂੰ ਸੂਬੇ ਦੇ ਹਰ ਘਰ ਤੱਕ ਪਹੁੰਚਾਉਣ ਵਿੱਚ ਸਖੀਆਂ ਦੁਆਰਾ ਨਿਭਾਈ ਗਈ ਵਿਸ਼ੇਸ਼ ਭੂਮਿਕਾ ਨੂੰ ਸਨਮਾਨਿਤ ਕਰਨਾ ਸੀ।

ਸਮਾਗਮ ਨੂੰ ਸੰਬੋਧਨ ਕਰਦਿਆਂ ਪਾਇਲ ਹਲਕੇ ਦੇ ਵਿਧਾਇਕ ਇੰਜੀਨੀਅਰ ਮਨਵਿੰਦਰ ਸਿੰਘ ਗਿਆਸਪੁਰਾ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀਆਂ ਇਤਿਹਾਸਕ ਪ੍ਰਾਪਤੀਆਂ ਦਾ ਜ਼ਿਕਰ ਕੀਤਾ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਜੋ ਵਾਅਦਾ ਜਨਤਾ ਨਾਲ ਕਰਦੀ ਹੈ, ਉਸਨੂੰ ਹਰ ਹਾਲਤ ਵਿੱਚ ਅਮਲੀ ਰੂਪ ਦਿੰਦੀ ਹੈ। ਪੰਜਾਬ ਅੰਦਰ ਵੀ ਸਾਰੇ ਵਾਅਦੇ ਪੂਰੇ ਕੀਤੇ ਗਏ ਜੋ ਅੱਜ ਤੱਕ ਦੇ ਇਤਿਹਾਸ ਵਿੱਚ ਕਿਸੇ ਸਰਕਾਰ ਨੇ ਪਹਿਲੀ ਵਾਰ ਕਰਕੇ ਦਿਖਾਇਆ ਹੈ। ਔਰਤਾਂ ਦੇ ਆਰਥਿਕ ਸਸ਼ਕਤੀਕਰਨ ਲਈ ਦਿੱਤੀ ਜਾ ਰਹੀ ਵਿੱਤੀ ਸਹਾਇਤਾ ਬਾਰੇ ਵਿਸਥਾਰ ਨਾਲ ਦੱਸਦਿਆਂ ਗਿਆਸਪੁਰਾ ਨੇ ਕਿਹਾ ਕਿ ਜਨਰਲ ਵਰਗ ਦੀਆਂ ਔਰਤਾਂ ਨੂੰ ਸਰਕਾਰ ਵੱਲੋਂ 1000 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਿੰਨ ਮਹੀਨਿਆਂ ਦੀ 3000 ਰੁਪਏ ਦੀ ਇੱਕਮੁਸ਼ਤ ਕਿਸ਼ਤ ਦਿੱਤੀ ਗਈ ਹੈ। ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਨੂੰ 1500 ਰੁਪਏ ਪ੍ਰਤੀ ਮਹੀਨਾ ਦੇ ਹਿਸਾਬ ਨਾਲ ਤਿੰਨ ਮਹੀਨਿਆਂ ਦੀ 4500 ਰੁਪਏ ਦੀ ਕੁੱਲ ਰਕਮ ਸਿੱਧੀ ਖਾਤਿਆਂ ਵਿੱਚ ਭੇਜੀ ਗਈ ਹੈ। ਵਿਧਾਇਕ ਗਿਆਸਪੁਰਾ ਨੇ ਸਪੱਸ਼ਟ ਕੀਤਾ ਕਿ ਇਹ ਵਿੱਤੀ ਸਹਾਇਤਾ ਆਉਣ ਵਾਲੇ ਸਮੇਂ ਵਿੱਚ ਵੀ ਬਿਨਾਂ ਕਿਸੇ ਰੁਕਾਵਟ ਦੇ ਇਸੇ ਤਰ੍ਹਾਂ ਜਾਰੀ ਰਹੇਗੀ, ਤਾਂ ਜੋ ਔਰਤਾਂ ਆਰਥਿਕ ਤੌਰ ‘ਤੇ ਆਤਮ-ਨਿਰਭਰ ਬਣ ਸਕਣ।

ਸਮਾਗਮ ‘ਚ ਉਚੇਚੇ ਤੌਰ ‘ਤੇ ਸ਼ਾਮਲ ਹੋਏ ਲੁਧਿਆਣਾ ਨਗਰ ਨਿਗਮ ਦੀ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਆਪਣੇ ਸੰਬੋਧਨ ਵਿੱਚ ਸਖੀਆਂ ਦੀ ਮਿਹਨਤ ਦੀ ਪੂਰੀ ਲਗਨ ਨਾਲ ਸ਼ਲਾਘਾ ਕੀਤੀ। ਉਨ੍ਹਾਂ ਕਿਹਾ ਕਿ ਪੰਜਾਬ ਦੀਆਂ ਸਖੀਆਂ ਨੇ ਸਰਕਾਰੀ ਯੋਜਨਾਵਾਂ ਨੂੰ ਹੇਠਲੇ ਪੱਧਰ ਤੱਕ ਪਹੁੰਚਾਉਣ ਵਿੱਚ ਰੀੜ੍ਹ ਦੀ ਹੱਡੀ ਵਾਂਗ ਕੰਮ ਕੀਤਾ ਹੈ। ਅਸੀਂ ਇਕੱਲੀ-ਇਕੱਲੀ ਸਖੀ ਦੇ ਦਿਲੋਂ ਰਿਣੀ ਹਾਂ। ਇਨ੍ਹਾਂ ਨੇ ਹਰ ਘਰ ਜਾ ਕੇ ਆਪ ‘ਭਗਵੰਤ ਮਾਨ’ ਬਣ ਕੇ ਰਜਿਸਟ੍ਰੇਸ਼ਨ ਕੀਤੀ, ਜਿਸਦੇ ਸਿੱਟੇ ਵਜੋਂ ਅੱਜ ਔਰਤਾਂ ਦੇ ਖਾਤਿਆਂ ਵਿੱਚ ਸਿੱਧੀ ਰਾਸ਼ੀ ਪਹੁੰਚੀ ਹੈ। ਮੇਅਰ ਇੰਦਰਜੀਤ ਕੌਰ ਨੇ ਭਰੋਸਾ ਦਿਵਾਇਆ ਕਿ ਜਿਸ ਤਰ੍ਹਾਂ ਸਖੀਆਂ ਨੇ ਆਪਣੀ ਜ਼ਿੰਮੇਵਾਰੀ ਇਮਾਨਦਾਰੀ ਨਾਲ ਨਿਭਾਈ ਹੈ, ਸਰਕਾਰ ਵੀ ਆਉਣ ਵਾਲੇ ਸਮੇਂ ਵਿੱਚ ਉਨ੍ਹਾਂ ਦੀ ਯੋਗਤਾ ਅਤੇ ਸਮਰੱਥਾ ਦੇ ਆਧਾਰ ‘ਤੇ ਬਣਦੀਆਂ ਵੱਡੀਆਂ ਜ਼ਿੰਮੇਵਾਰੀਆਂ ਸੌਂਪੇਗੀ।

ਆਪਣੇ ਨਿੱਜੀ ਤਜਰਬੇ ਅਤੇ ਪਾਰਟੀ ਦੀ ਸੋਚ ਸਾਂਝੀ ਕਰਦਿਆਂ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਨੇ ਕਿਹਾ ਕਿ ਪੰਜਾਬ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ ਜਿਸਨੇ ਔਰਤਾਂ ਨੂੰ ਰਾਜਨੀਤੀ ਅਤੇ ਸਮਾਜ ਵਿੱਚ ਬਰਾਬਰ ਦਾ ਮੌਕਾ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਉਨ੍ਹਾਂ ਨੂੰ ਲੁਧਿਆਣਾ ਵਰਗੇ ਮਹਾਂਨਗਰ ਦੀ ਮੇਅਰ ਬਣਾ ਕੇ ਜੋ ਮਾਣ ਬਖਸ਼ਿਆ ਹੈ, ਉਸਦਾ ਕਰਜ਼ ਉਹ ਕਦੇ ਨਹੀਂ ਉਤਾਰ ਸਕਦੇ।

ਉਨ੍ਹਾਂ ਦਾਅਵਾ ਕੀਤਾ ਕਿ ਪਾਇਲ ਦਾ ਇਹ ਰਿਕਾਰਡਤੋੜ ਇਕੱਠ ਅਤੇ ਔਰਤਾਂ ਦਾ ਉਤਸ਼ਾਹ ਇਹ ਸਾਫ਼ ਦਰਸਾਉਂਦਾ ਹੈ ਕਿ ਸੂਬੇ ਦੇ ਲੋਕ ਮਾਨ ਸਰਕਾਰ ਦੇ ਕੰਮਾਂ ਤੋਂ ਬੇਹੱਦ ਖੁਸ਼ ਹਨ ਅਤੇ ਸਾਲ 2027 ਵਿੱਚ ਇੱਕ ਵਾਰ ਫਿਰ ਪੂਰਨ ਬਹੁਮਤ ਨਾਲ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ।

ਸਮਾਗਮ ਦੇ ਅੰਤ ਵਿੱਚ ਹਾਜ਼ਰ ਸਾਰੀਆਂ ਸਖੀਆਂ ਨੇ ਪੰਜਾਬ ਸਰਕਾਰ ਦੀਆਂ ਜਨ-ਕਲਿਆਣਕਾਰੀ ਯੋਜਨਾਵਾਂ ਨੂੰ ਹਰ ਲੋੜਵੰਦ ਤੱਕ ਪਹੁੰਚਾਉਣ ਲਈ ਆਪਣੀ ਵਚਨਬੱਧਤਾ ਨੂੰ ਦੁਹਰਾਇਆ। ਪਾਇਲ ਵਿੱਚ ਹੋਇਆ ਇਹ ਸਮਾਗਮ ਔਰਤ ਸ਼ਕਤੀਕਰਨ ਅਤੇ ਸਰਕਾਰੀ ਨੀਤੀਆਂ ਦੇ ਸਫ਼ਲ ਸੁਮੇਲ ਦੀ ਇੱਕ ਪ੍ਰਤੱਖ ਮਿਸਾਲ ਬਣ ਕੇ ਸਾਹਮਣੇ ਆਇਆ।

—–

See less

Related Articles

Leave a Reply

Your email address will not be published. Required fields are marked *

Back to top button

You cannot copy content of this page