Hoshairpur

ਕਾਰਨੀਅਲ ਅੰਧੇਪਨ ਤੋਂ ਪੀੜਤ ਮਰੀਜ਼ਾਂ ਲਈ ਮੁਫ਼ਤ ਜਾਂਚ ਕੈਂਪ 6 ਸਤੰਬਰ ਨੂੰ

ਹਰਿਆਣਾ: ਰੋਟਰੀ ਆਈ ਬੈਂਕ ਅਤੇ ਕੌਰਨੀਅਲ ਟ੍ਰਾਂਸਪਲਾਂਟੇਸ਼ਨ ਸੋਸਾਇਟੀ ਵੱਲੋਂ 6 ਸਤੰਬਰ ਨੂੰ ਮਾਤਾ ਸ਼ੀਤਲਾ ਦੇਵੀ ਮੰਦਰ, ਕਸਬਾ ਹਰਿਆਣਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕਾਰਨੀਅਲ ਅੰਧੇਪਨ ਤੋਂ ਪੀੜਤ ਲੋਕਾਂ ਦੀਆਂ ਅੱਖਾਂ ਦੀ ਰੌਸ਼ਨੀ ਵਾਪਸ ਲਿਆਉਣ ਦੇ ਉਦੇਸ਼ ਨਾਲ ਮੁਫ਼ਤ ਜਾਂਚ ਕੈਂਪ ਲਗਾਇਆ ਜਾਵੇਗਾ। ਕੈਂਪ ਦੌਰਾਨ ਸ਼ੰਕਰਾ ਆਈ ਹਸਪਤਾਲ ਲੁਧਿਆਣਾ ਦੇ ਮਾਹਿਰ ਡਾਕਟਰਾਂ ਦੀ ਟੀਮ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਕਰੇਗੀ ਅਤੇ ਲੋੜਵੰਦ ਮਰੀਜ਼ਾਂ ਨੂੰ ਕੌਰਨੀਅਲ ਟ੍ਰਾਂਸਪਲਾਂਟ ਸਬੰਧੀ ਇਲਾਜ ਲਈ ਯੋਗ ਮਾਰਗਦਰਸ਼ਨ ਵੀ ਦਿੱਤਾ ਜਾਵੇਗਾ।

ਕੈਂਪ ਦੇ ਆਯੋਜਨ ਸਬੰਧੀ ਹੋਈ ਮੀਟਿੰਗ ਦੌਰਾਨ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਮੌਕੇ ਮੰਦਰ ਅਤੇ ਹਸਪਤਾਲ ਦੇ ਅਹੁਦੇਦਾਰ ਵੀ ਮੌਜੂਦ ਸਨ। ਉਨ੍ਹਾਂ ਨੇ ਕੈਂਪ ਨੂੰ ਸਫਲ ਬਣਾਉਣ ਲਈ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਇਸ ਮੌਕੇ ਸੋਸਾਇਟੀ ਦੇ ਪ੍ਰਧਾਨ ਜੇ. ਬੀ. ਬਹਲ ਨੇ ਕਿਹਾ ਕਿ ਸੰਸਥਾ ਪਿਛਲੇ ਲੰਬੇ ਸਮੇਂ ਤੋਂ ਕਾਰਨੀਅਲ ਅੰਧੇਪਨ ਤੋਂ ਪੀੜਤ ਲੋਕਾਂ ਨੂੰ ਮੁੜ ਰੌਸ਼ਨੀ ਪ੍ਰਦਾਨ ਕਰਨ ਦੀ ਸੇਵਾ ਕਰ ਰਹੀ ਹੈ। ਉਨ੍ਹਾਂ ਦੱਸਿਆ ਕਿ ਸੋਸਾਇਟੀ ਹੁਣ ਤੱਕ ਛੋਟੇ ਬੱਚਿਆਂ ਤੋਂ ਲੈ ਕੇ ਹਰ ਉਮਰ ਵਰਗ ਦੇ 4173 ਕਾਰਨੀਆ ਅੰਨ੍ਹੇਪਨ ਤੋਂ ਪੀੜਤ ਮਰੀਜ਼ਾਂ ਦੇ ਮੁਫ਼ਤ ਅਪ੍ਰੇਸ਼ਨ ਕਰਵਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਸੰਸਥਾ ਦਾ ਮੁੱਖ ਉਦੇਸ਼ ਆਰਥਿਕ ਤੌਰ ’ਤੇ ਕਮਜ਼ੋਰ ਅਤੇ ਲੋੜਵੰਦ ਲੋਕਾਂ ਨੂੰ ਵਧੀਆ ਨੇਤਰ ਇਲਾਜ ਮੁਹੱਈਆ ਕਰਵਾਉਣਾ ਹੈ।

ਇਸ ਮੌਕੇ ਜਨ ਸੇਵਾ ਸੋਸਾਇਟੀ ਦੇ ਚੇਅਰਮੈਨ ਪ੍ਰਿੰ. ਸ਼ਾਦੀ ਲਾਲ ਆਨੰਦ ਅਤੇ ਬਲਵਿੰਦਰ ਸਿੰਘ ਨੇ ਕਿਹਾ ਕਿ ਮਾਤਾ ਸ਼ੀਤਲਾ ਦੇਵੀ ਮੰਦਰ ਵਿੱਚ ਇਸ ਤਰ੍ਹਾਂ ਦਾ ਮੁਫ਼ਤ ਮੈਡੀਕਲ ਕੈਂਪ ਲੱਗਣਾ ਸਮਾਜ ਲਈ ਬਹੁਤ ਮਹੱਤਵਪੂਰਨ ਸੇਵਾ ਹੈ। ਉਨ੍ਹਾਂ ਦੱਸਿਆ ਕਿ ਕੈਂਪ ਵਿੱਚ ਲੋੜਵੰਦ ਮਰੀਜ਼ਾਂ ਦੀਆਂ ਅੱਖਾਂ ਦੀ ਜਾਂਚ ਦੇ ਨਾਲ-ਨਾਲ ਚਿੱਟੇ ਮੋਤੀਆਬਿੰਦ ਦੇ ਅਪ੍ਰੇਸ਼ਨ ਅਤੇ ਦਵਾਈਆਂ ਵੀ ਮੁਫ਼ਤ ਮੁਹੱਈਆ ਕਰਵਾਈਆਂ ਜਾਣਗੀਆਂ।ਉਨ੍ਹਾਂ ਕਿਹਾ ਕਿ ਮੰਦਰ ਕਮੇਟੀ ਵੱਲੋਂ ਕੈਂਪ ਨੂੰ ਸਫਲ ਬਣਾਉਣ ਲਈ ਪੂਰਾ ਸਹਿਯੋਗ ਦਿੱਤਾ ਜਾਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਚਿੱਟੇ ਮੋਤੀਆਬਿੰਦ ਅਤੇ ਕਾਰਨੀਅਲ ਅੰਧੇਪਨ ਤੋਂ ਪੀੜਤ ਲੋੜਵੰਦ ਮਰੀਜ਼ ਇਸ ਕੈਂਪ ਦਾ ਵੱਧ ਤੋਂ ਵੱਧ ਲਾਭ ਲੈਣ।

ਇਸ ਮੌਕੇ ਸਕੱਤਰ ਪ੍ਰੋ. ਦਲਜੀਤ ਸਿੰਘ ਨੇ ਦੱਸਿਆ ਕਿ ਕੈਂਪ ਵਿੱਚ ਮਰੀਜ਼ਾਂ ਦੀ ਜਾਂਚ ਤੋਂ ਬਾਅਦ ਜਿਨ੍ਹਾਂ ਲੋਕਾਂ ਨੂੰ ਕੌਰਨੀਅਲ ਟ੍ਰਾਂਸਪਲਾਂਟ ਦੀ ਲੋੜ ਹੋਵੇਗੀ, ਉਨ੍ਹਾਂ ਨੂੰ ਅੱਗੇ ਦੇ ਇਲਾਜ ਦੀ ਪੂਰੀ ਪ੍ਰਕਿਰਿਆ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਆਪਣੇ ਆਲੇ-ਦੁਆਲੇ ਅਜਿਹੇ ਕਿਸੇ ਵੀ ਵਿਅਕਤੀ ਬਾਰੇ ਜਾਣਕਾਰੀ ਹੋਣ ’ਤੇ ਉਸ ਨੂੰ 6 ਸਤੰਬਰ ਨੂੰ ਮਾਤਾ ਸ਼ੀਤਲਾ ਦੇਵੀ ਮੰਦਰ, ਹਰਿਆਣਾ ਵਿਖੇ ਲੱਗਣ ਵਾਲੇ ਇਸ ਮੁਫ਼ਤ ਜਾਂਚ ਕੈਂਪ ਵਿੱਚ ਜ਼ਰੂਰ ਲੈ ਕੇ ਆਉਣ।ਇਸ ਮੌਕੇ ਜਸਵੀਰ ਕੰਵਰ, ਪ੍ਰੋ. ਰਾਜੀਵ ਸ਼ਰਮਾ, ਕੈਂਪ ਇੰਚਾਰਜ ਗੁਰਜੋਤ ਸਿੰਘ ਅਤੇ ਹੋਰ ਪਤਵੰਤੇ ਹਾਜ਼ਰ ਸਨ।

Related Articles

Leave a Reply

Your email address will not be published. Required fields are marked *

Back to top button

You cannot copy content of this page