ਵਿਧਾਇਕ ਜਿੰਪਾ ਨੇ ਚੱਕ ਸਾਧੂ ਤੋਂ ਖੜਕਾ ਤੱਕ 2 ਕਿਲੋਮੀਟਰ ਸੜਕ ਬਣੀ ਸੜਕ ਦਾ ਕੀਤਾ ਉਦਘਾਟਨ


ਹੁਸ਼ਿਆਰਪੁਰ, 2 ਸਤੰਬਰ ( ਹਰਪਾਲ ਲਾਡਾ ): ਹੁਸ਼ਿਆਰਪੁਰ ਦੇ ਵਿਕਾਸ ਕਾਰਜਾਂ ਨੂੰ ਗਤੀ ਦਿੰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਹੁਸ਼ਿਆਰਪੁਰ-ਊਨਾ ਰੋਡ ਸਥਿਤ ਚੱਕ ਸਾਧੂ ਤੋਂ ਖੜਕਾ ਤੱਕ ਕਰੀਬ 2 ਕਿਲੋਮੀਟਰ ਲੰਬੀ ਸੜਕ ਦਾ ਉਦਘਾਟਨ ਕੀਤਾ। ਇਸ ਸੜਕ ਦੇ ਨਿਰਮਾਣ ’ਤੇ 25.90 ਲੱਖ ਰੁਪਏ ਦੀ ਲਾਗਤ ਆਈ ਹੈ। ਸੜਕ ਦੇ ਨਿਰਮਾਣ ਨਾਲ ਖੇਤਰ ਵਾਸੀਆਂ ਨੂੰ ਬਿਹਤਰ ਅਤੇ ਸੁਗਮ ਆਵਾਜਾਈ ਦੀ ਸਹੂਲਤ ਮਿਲੇਗੀ।
ਵਿਧਾਇਕ ਜਿੰਪਾ ਨੇ ਕਿਹਾ ਕਿ ਖੇਤਰ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣਾ ਉਨ੍ਹਾਂ ਦੀ ਪਹਿਲ ਹੈ। ਸੜਕਾਂ ਕਿਸੇ ਵੀ ਖੇਤਰ ਦੇ ਵਿਕਾਸ ਦੀ ਮਹੱਤਵਪੂਰਨ ਕੜੀ ਹੁੰਦੀਆਂ ਹਨ ਅਤੇ ਪੇਂਡੂ ਖੇਤਰਾਂ ਨੂੰ ਮੁੱਖ ਮਾਰਗਾਂ ਨਾਲ ਜੋੜਨ ਵਾਲੀਆਂ ਸੜਕਾਂ ਨੂੰ ਬਿਹਤਰ ਬਣਾਉਣਾ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਦੀ ਸਹੂਲਤ ਲਈ ਲਗਾਤਾਰ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਖੇਤਰ ਦੀ ਲੋੜ ਅਨੁਸਾਰ ਵਿਕਾਸ ਕਾਰਜ ਜਾਰੀ ਰਹਿਣਗੇ।

ਉਨ੍ਹਾਂ ਕਿਹਾ ਕਿ ਸੜਕ ਦੇ ਨਿਰਮਾਣ ਨਾਲ ਊਨਾ (ਹਿਮਾਚਲ ਪ੍ਰਦੇਸ਼) ਜਾਣ ਵਾਲੇ ਲੋਕਾਂ, ਆਸ-ਪਾਸ ਦੇ ਪਿੰਡਾਂ ਦੇ ਵਸਨੀਕਾਂ, ਵਿਦਿਆਰਥੀਆਂ, ਕਿਸਾਨਾਂ ਅਤੇ ਹੋਰ ਰਾਹਗੀਰਾਂ ਨੂੰ ਵਿਸ਼ੇਸ਼ ਲਾਭ ਮਿਲੇਗਾ। ਉਨ੍ਹਾਂ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਵਿੱਚ ਗੁਣਵੱਤਾ ਦਾ ਵਿਸ਼ੇਸ਼ ਧਿਆਨ ਰੱਖਣ ਅਤੇ ਲੋਕਾਂ ਦੀਆਂ ਲੋੜਾਂ ਅਨੁਸਾਰ ਕੰਮਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕਰਨ ਦੇ ਪਹਿਲਾਂ ਹੀ ਨਿਰਦੇਸ਼ ਦਿੱਤੇ ਗਏ ਹਨ।
ਇਸ ਮੌਕੇ ਸਰਪੰਚ ਉੱਪਰਲੀ ਖੜਕਾ ਕੁਲਵਿੰਦਰ ਕੌਰ, ਅਵਤਾਰ ਸਿੰਘ, ਹਰਮੇਸ਼ ਲਾਲ, ਬਲਜਿੰਦਰ ਰਾਮ, ਪ੍ਰਕਾਸ਼ ਕੌਰ, ਬਲਵੰਤ ਕੌਰ, ਚਰਨ ਕੌਰ, ਪੰਚ ਨਸੀਬ ਚੰਦ, ਆਕਾਸ਼, ਗੁਰਮੁਖ ਸਿੰਘ, ਗੁਰਦੀਪ ਸਿੰਘ, ਪੰਚ ਸੁਖਵਿੰਦਰ ਕੌਰ, ਓਂਕਾਰ ਸਿੰਘ (ਪੰਚ) ਸਮੇਤ ਹੋਰ ਪਤਵੰਤੇ ਵਿਅਕਤੀ ਅਤੇ ਖੇਤਰ ਵਾਸੀ ਹਾਜ਼ਰ ਸਨ।




