HoshairpurGamesਸਪੋਰਟਸ

ਖੇਡਾ ਵਤਨ ਪੰਜਾਬ ਦੀਆਂ -2026 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੇ ਪਹਿਲੇ ਦਿਨ ਦੀ ਸ਼ੁਰੂਆਤ

ਹੁਸ਼ਿਆਰਪੁਰ, 28 ਸਤੰਬਰ ( ਹਰਪਾਲ ਲਾਡਾ ): ਪੰਜਾਬ ਸਰਕਾਰ ਖੇਡ ਵਿਭਾਗ ਵਲੋਂ ਖੇਡਾ ਵਤਨ ਪੰਜਾਬ ਦੀਆਂ -2026 ਅਧੀਨ ਜ਼ਿਲ੍ਹਾ ਪੱਧਰ ਖੇਡਾਂ ਦੇ ਪਹਿਲੇ ਦਿਨ ਦੀ ਸ਼ੁਰੂਆਤ ਆਊਟਡੋਰ ਸਟੇਡੀਅਮ ਹੁਸ਼ਿਆਰਪੁਰ ਵਿਖੇ ਕੀਤੀ ਗਈ। ਇਨ੍ਹਾਂ ਜ਼ਿਲ੍ਹਾ ਪੱਧਰ ਖੇਡਾਂ ਦਾ ਉਦਘਾਟਨ ਕੈਬਨਿਟ ਮੰਤਰੀ ਪੰਜਾਬ ਡਾ. ਰਵਜੋਤ ਸਿੰਘ ਵਲੋਂ ਕੀਤਾ ਗਿਆ। ਜ਼ਿਲ੍ਹਾ ਖੇਡ ਅਫਸਰ ਸੁਰਜੀਤ ਸਿੰਘ ਨੇ ਦੱਸਿਆ ਕਿ ਇਨ੍ਹਾਂ ਜ਼ਿਲ੍ਹਾ ਪੱਧਰ ਖੇਡਾਂ ਵਿਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਭਾਗ ਲਿਆ।ਇਹ ਖੇਡਾਂ ਮਿਤੀ 28 ਤੋਂ 05 ਅਕਤੂਬਰ ਤੱਕ ਵੱਖ-ਵੱਖ ਖੇਡ ਸਥਾਨਾਂ ‘ਤੇ ਚੱਲਣਗੀਆਂ।

ਪਾਵਰ ਲਿਫਟਿੰਗ ਖੇਡ ਦੇ ਮੁਕਾਬਲੇ ਲਾਜਵੰਤੀ ਇੰਡੋਰ ਸਟੇਡੀਅਮ, ਹੁਸ਼ਿਆਰਪੁਰ ਵਿਖੇ ਕਰਵਾਏ ਗਏ। ਇਨ੍ਹਾਂ ਖੇਡ ਮੁਕਾਬਲਿਆਂ ਵਿਚ ਅੰਡਰ-17 ਸਾਲ ਲੜਕਿਆਂ ਵਿਚੋਂ ਤਰਮਨਪ੍ਰੀਤ ਸਿੰਘ ਨੇ ਪਹਿਲਾਂ, ਸ਼ੋਰਿਆ ਵੀਰ ਸਿੰਘ ਨੇ ਦੂਜਾ ਅਤੇ ਸਾਹਿਬ ਸਿੰਘ ਸੂਰੀ ਨੇ ਤੀਜਾ ਸਥਾਨ ਪ੍ਰਾਪਤ ਕੀਤਾ।

ਇਸੇ ਤਰ੍ਹਾਂ ਹੈਂਡਬਾਲ ਦੇ ਖੇਡ ਮੁਕਾਬਲਿਆਂ ਵਿਚ ਅੰਡਰ-14 ਸਾਲ ਲੜਕੀਆਂ ਵਿਚੋਂ ਮੇਘੋਵਾਲ ਗੰਜਿਆ ਦੀ ਟੀਮ ਨੇ ਪਹਿਲਾ ਸਥਾਨ, ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ (ਲੜਕੀਆਂ) ਨੇ ਦੂਜਾ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਫਲਾਈ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬੋਹਣ ਦੀ ਟੀਮ ਨੇ ਤੀਜਾ ਸਥਾਨ ਪ੍ਰਾਪਤ ਕੀਤਾ।ਇਸੇ ਤਰ੍ਹਾਂ ਅੰਡਰ-17 ਸਰਕਾਰੀ ਹਾਈ ਸਕੂਲ ਮੇਘੋਵਾਲ ਗੰਜਿਆ ਦੀ ਟੀਮ ਨੇ ਪਹਿਲਾ, ਸਰਕਾਰੀ ਕੰਨਿਆਂ ਸੀਨੀਅਰ ਸੈਕੰਡਰੀ ਸਕੂਲ ਦੀ ਟੀਮ ਨੇ ਦੂਜਾ, ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਤਲਵਾੜਾ ਅਤੇ ਸਰਕਾਰੀ ਹਾਈ ਸਕੂਲ, ਨੂਰਪੁਰ ਦੀ ਟੀਮ ਨੇ ਤੀਜਾ ਸਕਾਨ ਪ੍ਰਾਪਤ ਕੀਤਾ।

ਇਨ੍ਹਾਂ ਖੇਡਾਂ ਵਿਚ ਵੱਖ-ਵੱਖ ਉਮਰ ਵਰਗ ਦੇ ਖਿਡਾਰੀਆਂ ਨੇ ਮੱਲਾਂ ਮਾਰੀਆਂ ਜਿਵੇਂ ਕਿ ਖੇਡ ਅਥਲੈਟਿਕਸ ਦੇ ਖੇਡ ਮੁਕਾਬਲੇ ਗਿਆਨੀ ਕਰਤਾਰ ਸਿੰਘ ਮੈਮੋਰੀਅਲ ਕਾਲਜ, ਟਾਂਡਾ ਵਿਖੇ ਕਰਵਾਈਆਂ ਗਏ।ਜਿਥੇ ਐਮ.ਐਲ.ਏ. ਟਾਂਡਾ ਜਸਬੀਰ ਸਿੰਘ ਰਾਜ ਵਲੋਂ ਉਦਘਾਟਨ ਕੀਤਾ ਗਿਆ।ਇਨ੍ਹਾਂ ਖੇਡ ਮੁਕਾਬਲਿਆਂ ਵਿਚ ਅੰਡਰ-17 ਲੜਕੀਆਂ 3000 ਮੀਟਰ ਵਿਚੋਂ ਨੇਹਾ ਨੇ ਪਹਿਲਾ ਸਥਾਨ, ਉਰਵਸ਼ੀ ਥਿੰਦ ਨੇ ਦੂਜਾ ਅਤੇ ਸਿਮਰਨ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਅੰਡਰ-21 ਲੜਕੀਆਂ 100ਮੀਟਰ ਵਿਚ ਸੋਨੀ ਕੌਰ ਨੇ ਪਹਿਲਾ, ਅਵਨੀਤ ਕੌਰ ਨੇ ਦੂਜਾ ਅਤੇ ਨਵਜੋਤ ਕੌਰ ਨੇ ਤੀਜਾ ਸਥਾਨ ਪ੍ਰਾਪਤ ਕੀਤਾ। ਇਸੇ ਤਰ੍ਹਾਂ 21 ਤੋ 30 ਸਾਲ ਉਮਰ ਵਰਗ ਲੜਕੀਆਂ ਵਿਚੋਂ 100ਮੀਟਰ ਵਿਚ ਬਲਜੋਤ ਕੌਰ ਪਹਿਲੇ, ਸੋਨੀਆ ਦੂਜੇ ਅਤੇ ਪਿਆਰੋ ਤੀਜੇ ਸਥਾਨ ਤੇ ਰਹੀ।

ਫੁੱਟਬਾਲ ਅਕੈਡਮੀ ਮਾਹਿਲਪੁਰ ਵਿਖੇ ਫੁੱਟਬਾਲ ਦੇ ਖੇਡ ਮੁਕਾਬਲੇ ਕਰਵਾਏ ਗਏ ਜਿਨ੍ਹਾਂ ਵਿਚੋਂ ਅੰਡਰ-21 ਸਾਲ ਲੜਕਿਆਂ ਦੀ ਟੀਮ ਵਿਚੋਂ ਡੀ.ਏ.ਵੀ. ਕਾਲਜ, ਹੁਸ਼ਿਆਰਪੁਰ ਨੇ 02-0 ਨਾਲ ਛਾਉਣੀ ਕਲਾਂ ਨੂੰ ਹਰਾਇਆ। ਇਸੇ ਤਰ੍ਹਾਂ ਸਕੂਲ ਆਫ ਐਮੀਨੈਸ ਗੜ੍ਹਸ਼ੰਕਰ ਨੇ 01-0 ਦੇ ਫਰਕ ਨਾਲ ਜੀ.ਐਮ.ਏ. ਚੱਬੇਵਾਲ ਨੂੰ ਹਰਾ ਕੇ ਜਿਤ ਹਾਸਿਲ ਕੀਤੀ।

Related Articles

Leave a Reply

Your email address will not be published. Required fields are marked *

Back to top button

You cannot copy content of this page