ਸਿਵਲ ਹਸਪਤਾਲ ਹੁਸ਼ਿਆਰਪੁਰ ਦੇ ਸਿਹਤ ਅਧਿਕਾਰੀਆਂ ਵਲੋ ਗਰੀਬਾਂ ਦੇ ਸ਼ੋਸ਼ਣ ਦੇ ਦਰਵਾਜ਼ੇ ਖੋਲਣ ਦਾ ਲਿਆ ਗਿਆ ਫੈਸਲਾ ਸਰਾਸਰ ਗਲਤ : ਬੇਗਮਪੁਰਾ ਟਾਇਗਰ ਫੋਰਸ
ਹੁਸ਼ਿਆਰਪੁਰ 26 ਫਰਵਰੀ ( ਤਰਸੇਮ ਦੀਵਾਨਾ ): ਬੇਗਮਪੁਰਾ ਟਾਇਗਰ ਫੋਰਸ ਦੀ ਇੱਕ ਹੰਗਾਮੀ ਮੀਟਿੰਗ ਫੋਰਸ ਦੇ ਮੁੱਖ ਦਫਤਰ ਭਗਤ ਨਗਰ ਨੇੜੇ ਮਾਡਲ ਟਾਉਨ ਹੁਸ਼ਿਆਰਪੁਰ ਵਿਖੇ ਬੇਗਮਪੁਰਾ ਟਾਇਗਰ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ ਵਿੱਚ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ਸੀਨੀਅਰ ਮੀਤ ਪ੍ਰਧਾਨ ਨਰੇਸ਼ ਕੁਮਾਰ ਬੱਧਣ , ਦੋਆਬਾ ਪ੍ਰਧਾਨ ਜੱਸਾ ਨੰਦਨ , ਸੀਨੀਅਰ ਮੀਤ ਪ੍ਰਧਾਨ ਦੋਆਬਾ ਹਰਨੇਕ ਸਿੰਘ ਬੱਧਣ ਨੇ ਵਿਸੇਸ਼ ਤੌਰ ਤੇ ਸ਼ਿਰਕਤ ਕੀਤੀ । ਮੀਟਿੰਗ ਨੂੰ ਸੰਬੋਧਨ ਕਰਦਿਆ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਕਿਹਾ ਕਿ ਬੀਤੇ ਦਿਨੀ ਸਿਵਲ ਹਸਪਤਾਲ ਦੇ ਮੌਜੂਦਾ ਸਿਵਲ ਸਰਜਨ ਤੇ ਸੀਨੀਅਰ ਮੈਡੀਕਲ ਅਫਸਰ ਨੇ ਸਹਿਰ ਦੇ ਇੱਕ ਪ੍ਰਾਈਵੇਟ ਹਸਪਤਾਲ ਦੇ ਨਾਲ ਐਮ.ਓ.ਯੂ. ਸਾਈਨ ਕੀਤੇ ਹਨ ਕਿ ਉਹ ਲੋਕਾਂ ਦਾ ਇਲਾਜ ਮੁਫਤ ਕਰਨਗੇ, ਉਹ ਵੀ ਸਿਵਲ ਹਸਪਤਾਲ ਵਿੱਚ ਆ ਕੇ। ਆਗੂਆ ਨੇ ਕਿਹਾ ਕਿ ਸਿਹਤ ਅਧਿਕਾਰੀਆਂ ਦੇ ਇਸ ਫੈਸਲੇ ਨੂੰ ਕਿਸੀ ਵੀ ਸੂਰਤ ਵਿੱਚ ਤਰਕ ਸੰਗਤ ਨਹੀਂ ਕਿਹਾ ਜਾ ਸਕਦਾ। ਉਹਨਾ ਕਿਹਾ ਕਿ ਜਿੱਥੋਂ ਤੱਕ ਫੋਰਸ ਨੂੰ ਜਾਣਕਾਰੀ ਮਿਲੀ ਹੈ,ਉਸ ਦੇ ਹਿਸਾਬ ਨਾਲ ਨਿੱਜੀ ਹਸਪਤਾਲ ਨੂੰ ਸਿਵਲ ਹਸਪਤਾਲ ਵਿੱਚ ਓ.ਪੀ.ਡੀ. ਦੀ ਆਗਿਆ ਦੇਣ ਸਬੰਧੀ ਸਰਕਾਰ ਦੁਆਰਾ ਕੋਈ ਆਦੇਸ਼ ਜਾਰੀ ਨਹੀਂ ਕੀਤੇ ਗਏ ਹਨ ਅਤੇ ਨਾ ਹੀ ਸਿਵਲ ਹਸਪਤਾਲ ਪ੍ਰਬੰਧਕਾਂ ਨੇ ਹੁਸ਼ਿਆਰਪੁਰ ਵਿੱਚ ਬੈਠੇ ਸਰਕਾਰ ਦੇ ਪ੍ਰਤੀਨਿਧੀਆਂ ਕੋਲੋਂ ਇਸ ਬਾਰੇ ਕੋਈ ਰਾਏ ਲੈਣੀ ਸਮਝੀ।ਉਨਾਂ ਨੇ ਕਿਹਾ ਕਿ ਗਰੀਬ ਲੋਕ ਪਹਿਲਾਂ ਹੀ ਪ੍ਰਾਈਵੇਟ ਹਸਪਤਾਲਾਂ ਵਿੱਚ ਜਾਣ ਤੋਂ ਕਤਰਾਉਂਦੇ ਹਨ ਅਤੇ ਉਹਨਾਂ ਲਈ ਸਿਵਲ ਹਸਪਤਾਲ ਹੀ ਇੱਕ ਮਾਤਰ ਇਸ ਤਰ੍ਹਾਂ ਦਾ ਸਥਾਨ ਹੈ ਜਿਥੇ ਉਹਨਾਂ ਨੂੰ ਇਲਾਜ ਦੀ ਉਮੀਦ ਹੁੰਦੀ ਹੈ। ਪਰ ਹੁਸ਼ਿਆਰਪੁਰ ਦੇ ਸਿਹਤ ਅਧਿਕਾਰੀਆਂ ਨੇ ਮਿਲੀ ਭੁਗਤ ਕਰਕੇ ਗਰੀਬਾਂ ਦੇ ਸ਼ੋਸ਼ਣ ਦੇ ਦਰਵਾਜ਼ੇ ਖੋਲਣ ਦਾ ਜੋ ਫੈਸਲਾ ਲਿਆ ਹੈ, ਉਸ ਦੀ ਜਾਂਚ ਹੋਣੀ ਚਾਹਦੀ ਹੈ ਅਤੇ ਜੇ ਉਨਾਂ ਨੇ ਇਹ ਫੈਸਲਾ ਲਿਆ ਹੈ ਤਾਂ ਉਹ ਜਨਤਾ ਦੇ ਸਾਹਮਣੇ ਰੱਖਿਆ ਜਾਵੇ ਕਿ ਕਿਸ ਦੀ ਇਜ਼ਾਜ਼ਤ ਅਤੇ ਕਿਸ ਦੀ ਸਹਿਮਤੀ ਨਾਲ ਇਸ ਨੂੰ ਮਨਜ਼ੂਰ ਕੀਤਾ ਗਿਆ ਹੈ। ਬੜੇ ਦੁੱਖ ਦੀ ਗੱਲ ਹੈ ਕਿ ਨਿੱਜੀ ਹਸਪਤਾਲ ਸਰਕਾਰ ਦੇ ਨੈਸ਼ਨਲ ਪੋ੍ਰਗਰਾਮ ਆਫ ਬਲਾਇੰਡਨੈਸ ਕੰਟਰੋਲ ਆਫ ਇੰਡੀਆ ਮੁਹਿੰਮ ਵਿੱਚ ਸਹਿਯੋਗ ਨਹੀਂ ਦਿੰਦਾ, ਉਸ ਨੂੰ ਇੰਨੀ ਵੱਡੀ ਜ਼ਿੰਮੇਦਾਰੀ ਦੇਣਾ, ਦਾਲ ਵਿੱਚ ਕਾਲਾ ਹੋਣ ਦਾ ਸੰਕੇਤ ਦਿੰਦਾ ਹੈ। ਇਸ ਲਈ ਬੇਗਮਪੁਰਾ ਟਾਇਗਰ ਫੋਰਸ ਨੇ ਪੰਜਾਬ ਸਰਕਾਰ ਤੋਂ ਉਹ ਮੰਗ ਕੀਤੀ ਹੈ ਕਿ ਜਿਨਾਂ ਅਧਿਕਾਰੀਆਂ ਨੇ ਇਹ ਫੈਸਲਾ ਲਿਆ ਹੈ ਉਹਨਾਂ ਤੇ ਬਣਦੀ ਕਾਰਵਾਈ ਕੀਤੀ ਜਾਵੇ ਅਤੇ ਇਹ ਗੱਲ ਜਨਤਾ ਦੇ ਸਾਹਮਣੇ ਰੱਖੀ ਜਾਵੇ ਕਿ ਆਖਿਰ ਉਹਨਾਂ ਨੂੰ ਇਸ ਤਰ੍ਹਾਂ ਕਰਨ ਦੀ ਕੀ ਨੌਬਤ ਕਿਉ ਆਈ ? ਉਹਨਾ ਕਿਹਾ ਕਿ ਪੰਜਾਬ ਸਰਕਾਰ ਜਨਤਾ ਨੂੰ ਵਧੀਆ ਸਹੂਲਤਾਂ ਦੇਣ ਲਈ ਜੋ ਯਤਨ ਕਰ ਰਹੀ ਹੈ, ਉਸ ਨਾਲ ਕੁਝ ਕੁ ਲੁੱਟ ਕਰਨ ਵਾਲੇ ਪ੍ਰਾਈਵੇਟ ਹਸਪਤਾਲਾਂ ਦੀ ਦੁਕਾਨਦਾਰੀ ਤੇ ਕਾਫੀ ਪ੍ਰਭਾਵ ਪਿਆ ਹੈ ਅਤੇ ਉਹ ਕੋਈ ਨਾ ਕੋਈ ਹੱਥਕੰਡਾ ਅਪਣਾ ਕੇ ਸਰਕਾਰ ਦੇ ਸਿਹਤ ਮਿਸ਼ਨ ਨੂੰ ਅਸਫਲ ਕਰਨ ਵਿੱਚ ਲੱਗੇ ਹੋਏ ਹਨ ਅਤੇ ਦੁੱਖ ਦੀ ਗੱਲ ਹੈ ਕਿ ਸਰਕਾਰ ਦੇ ਅਧਿਕਾਰੀ ਹੀ ਉਨਾਂ ਦਾ ਸਾਥ ਦੇਣ ਵਿੱਚ ਲੱਗੇ ਹਨ। ਇਸ ਮੌਕੇ ਹੋਰਨਾਂ ਤੋਂ ਇਲਾਵਾ ਸੀਨੀਅਰ ਮੀਤ ਪ੍ਰਧਾਨ ਨਰੇਸ਼ ਕੁਮਾ ਬੱਧਣ ,ਅਮਨਦੀਪ, ਚਰਨਜੀਤ ਸਿੰਘ, ਕਮਲਜੀਤ, ਰਾਮ ਜੀ, ਦਵਿੰਦਰ ਕੁਮਾਰ, ਰਾਜੀਵ ਸੈਣੀ, ਪੰਮਾ ਡਾਡਾ, ਗੋਗਾ ਮਾਂਝੀ , ਪਵਨ ਕੁਮਾਰ ਬੱਧਣ , ਅਮਨਦੀਪ ਸਿੰਘ, ਚਰਨਜੀਤ ਸਿੰਘ,ਭੁਪਿੰਦਰ ਕੁਮਾਰ ਬੱਧਣ ਕਮਲਜੀਤ ਸਿੰਘ, ਬਿਸ਼ਨਪਾਲ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਵਿਸ਼ਾਲ ਸਿੰਘ, ਹਰਨੇਕ ਸਿੰਘ ਬੱਧਣ, ਸਨੀ ਸੀਣਾ, ਸੁਸ਼ਾਂਤ ਮੰਮਣ, ਬਿਕਰਮ ਵਿੱਜ, ਹੈਪੀ ਫਤਹਿਗਡ਼੍ਹ, ਮਨੀਸ਼ ਕੁਮਾਰ, ਦਵਿੰਦਰ ਕੁਮਾਰ, ਰਾਕੇਸ ਕੁਮਾਰ ਭੱਟੀ ਵਿਜੇ ਕੁਮਾਰ ਜੱਲੋਵਾਲ ਖਨੂਰ, ਭੁਪਿੰਦਰ ਕੁਮਾਰ ਭਿੰਦਾ,ਦੋਆਬਾ ਇੰਚਾਰਜ ਜੱਸਾ ਨੰਦਨ , ਜ਼ਿਲ੍ਹਾ ਸਕੱਤਰ, ਸੀਨੀਅਰ ਮੀਤ ਪ੍ਰਧਾਨ ਸ਼ਹਿਰੀ ਸੁਸ਼ਾਂਤ ਮੰਮਣ ਸਮੇਤ ਸੰਗਠਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।