Hoshairpurਪੰਜਾਬ
ਸਾਲ 2023-24 ’ਤੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ ਦਿੱਤੀ ਜਾਵੇਗੀ 10 ਫੀਸਦੀ ਰਿਬੇਟ : ਕੋਮਲ ਮਿੱਤਲ
ਹੁਸ਼ਿਆਰਪੁਰ, 20 ਅਪ੍ਰੈਲ: ਡਿਪਟੀ ਕਮਿਸ਼ਨਰ-ਕਮ-ਕਮਿਸ਼ਨਰ ਨਗਰ ਨਿਗਮ, ਹੁਸ਼ਿਆਰਪੁਰ ਕੋਮਲ ਮਿੱਤਲ ਨੇ ਦੱਸਿਆ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਚਲਦੇ ਸਾਲ 2023-24 ’ਤੇ ਪ੍ਰਾਪਰਟੀ ਟੈਕਸ ਜਮ੍ਹਾਂ ਕਰਵਾਉਣ ’ਤੇ 10 ਫੀਸਦੀ ਦੀ ਰਿਬੇਟ ਦਾ ਲਾਭ ਦਿੱਤਾ ਜਾ ਰਿਹਾ ਹੈ। ਇਸ ਲਈ ਉਨ੍ਹਾਂ ਸ਼ਹਿਰ ਵਾਸੀਆਂ ਨੂੰ ਅਪੀਲ ਕੀਤੀ ਕਿ ਆਪਣਾ ਬਣਦਾ ਪ੍ਰਾਪਰਟੀ ਟੈਕਸ ਜਲਦ ਤੋਂ ਜਲਦ ਜਮ੍ਹਾਂ ਕਰਵਾਉ ਅਤੇ 10 ਫੀਸਦੀ ਦੇ ਰਿਬੇਟ ਦਾ ਲਾਭ ਉਠਾਉ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਜੀ.ਆਈ.ਐਸ ਸਰਵੇ ਦੌਰਾਨ ਹਰ ਪ੍ਰਾਪਰਟੀ ਨੂੰ ਯੁ.ਆਈ.ਡੀ. ਨੰਬਰ ਜਾਰੀ ਕੀਤੇ ਗਏ ਹਨ, ਉਨ੍ਹਾਂ ਨੰਬਰਾਂ ਨੂੰ ਟੈਕਸ ਜਮ੍ਹਾਂ ਕਰਵਾਉਣ ਸਮੇਂ ਨਗਰ ਨਿਗਮ ਹੁਸ਼ਿਆਰਪੁਰ ਵਿਖੇ ਸਥਾਪਿਤ ਕੀਤੇ ਗਏ ਕੈਸ਼ ਕਾਊਟਰ ’ਤੇ ਸਿਸਟਮ ਵਿਚ ਅਪਡੇਟ ਕਰਵਾਇਆ ਜਾਵੇ।