ਬੇਗਮਪੁਰਾ ਟਾਇਗਰ ਫੋਰਸ ਨੇ ਫੂਕਿਆ ਮੋਦੀ ਸਰਕਾਰ ਦਾ ਪੁੱਤਲਾ
ਹੁਸ਼ਿਆਰਪੁਰ 11 ਮਈ ( ਤਰਸੇਮ ਦੀਵਾਨਾ ) ਬੇਗਮਪੁਰਾ ਟਾਇਗਰ ਫੋਰਸ ਵਲੋ ਦਿੱਲੀ ਦੇ ਜੰਤਰ-ਮੰਤਰ ਵਿਖੇ ਮਹਿਲਾ ਪਹਿਲਵਾਨਾ ਵਲੋ ਲਗਾਏ ਗਏ ਧਰਨੇ ਨੂੰ ਮੁੱਖ ਰੱਖਦੇ ਹੋਏ ਬਾਬਾ ਸਾਹਿਬ ਭੀਮ ਰਾਉ ਅੰਬੇਦਕਰ ਚੌਕ ਨੇੜੇ ਬੱਸ ਸਟੈਂਡ ਹੁਸ਼ਿਆਰਪੁਰ ਵਿਖੇ ਫੋਰਸ ਦੇ ਬਲਾਕ 2 ਦੇ ਪ੍ਰਧਾਨ ਸ਼ਤੀਸ ਕੁਮਾਰ ਸ਼ੇਰਗੜ ਦੀ ਅਗਵਾਈ ਵਿੱਚ ਮੋਦੀ ਸਰਕਾਰ ਦਾ ਪੁੱਤਲਾ ਫੂਕਿਆ ਗਿਆ । ਇਸ ਮੌਕੇ ਫੋਰਸ ਦੇ ਕੌਮੀ ਚੇਅਰਮੈਨ ਤਰਸੇਮ ਦੀਵਾਨਾ ,ਵੀਰਪਾਲ ਠਰੋਲੀ ਪੰਜਾਬ ਪ੍ਰਧਾਨ ,ਨਰੇਸ਼ ਕੁਮਾਰ ਬੱਧਣ ਸੀਨੀਅਰ ਮੀਤ ਪ੍ਰਧਾਨ ਪੰਜਾਬ ,ਨੈਕੂ ਬੱਧਣ ਸੀਨੀਅਰ ਮੀਤ ਪ੍ਰਧਾਨ ਦੋਆਬਾ ਤੇ ਹੈਪੀ ਫਤਿਹਗੜ੍ਹ ਜਿਲ੍ਹਾ ਪ੍ਰਧਾਨ ਵਿਸ਼ੇਸ ਤੌਰ ਤੇ ਪਹੁੰਚੇ । ਇਸ ਮੌਕੇ ਫੋਰਸ ਦੇ ਪੰਜਾਬ ਪ੍ਰਧਾਨ ਵੀਰਪਾਲ ਠਰੋਲੀ ਅਤੇ ਜਿਲ੍ਹਾ ਪ੍ਰਧਾਨ ਹੈਪੀ ਫਤਿਹਗੜ੍ਹ ਨੇ ਬੋਲਦਿਆ ਕਿਹਾ ਕਿ ਬ੍ਰਿਜਭੂਸ਼ਨ ਸ਼ਰਨ ਸਿੰਘ ਵਿਰੁੱਧ ਲਾਏ ਗਏ ਸੰਗੀਨ ਦੋਸ਼ਾਂ ਮੁਤਾਬਿਕ ਸੁਪਰੀਮ ਕੋਰਟ ਵਲੋਂ ਦਿੱਤੇ ਗਏ ਅੰਦੇਸ਼ਾ ਅਨੁਸਾਰ ਤੁਰੰਤ ਕਾਰਵਾਈ ਕਰਨ ਨੂੰ ਅੱਖੋਂ ਪਰੋਖੇ ਕਰਕੇ ਮੋਦੀ ਸਰਕਾਰ ਬ੍ਰਿਜਭੂਸ਼ਨ ਸ਼ਰਨ ਸਿੰਘ ਵਿਰੁੱਧ ਕਾਰਵਾਈ ਕਰਨ ਦੀ ਵਜਾਏ ਉਸਦੀ ਮਦਦ ਕਰ ਰਹੀ ਹੈ । ਆਗੂਆ ਨੇ ਕਿਹਾ ਕਿ ਦੇਸ਼ ਦੇ ਮਾਣਯੋਗ ਰਾਸ਼ਟਰਪਤੀ ਅਤੇ ਪ੍ਰਧਾਨ ਮੰਤਰੀ ਨੂੰ ਤੁਰੰਤ ਇਸ ਨਾਜੁਕ ਮੁੱਦੇ ਵੱਲ ਧਿਆਨ ਦੇਣਾ ਚਾਹੀਦਾ ਹੈ ਅਤੇ ਬ੍ਰਿਜ਼ਭੂਸ਼ਣ ਸ਼ਰਨ ਸਿੰਘ ਨੂੰ ਘੱਟ ਤੋ ਘੱਟ ਫਾਂਸੀ ਦੀ ਸਜ਼ਾ ਹੋਣੀ ਚਾਹੀਦਾ ਹੈ ਤਾਂ ਜੋ ਵਿਦੇਸ਼ਾਂ ਦੀਆ ਨਜ਼ਰਾ ਵਿੱਚ ਭਾਰਤ ਦਾ ਅਕਸ ਵਧੀਆ ਨਜਰ ਆਵੇ । ਉਹਨਾਂ ਕਿਹਾ ਕਿ ਬਲਾਤਕਾਰ ਜਾਂ ਜਿਣਸੀ ਸ਼ੋਸ਼ਣ ਦਾ ਸ਼ਿਕਾਰ ਮਹਿਲਾਵਾਂ ਦੀ ਮੌਤ ਹੋਣ ਉਪਰੰਤ ਕੈਂਡਲ ਮਾਰਚ ਕੱਢਣ ਦੀ ਬਜਾਏ ਦੇਸ਼ ਦੇ ਕਾਨੂੰਨ ਵਿੱਚ ਲੋੜੀਂਦੀ ਸੋਧ ਕਰ ਕੇ ਦੋਸ਼ੀ ਨੂੰ ਸ਼ਰੇਆਮ ਮੌਤ ਦੀ ਸਜਾ ਦੇਣ ਦਾ ਕਾਨੂੰਨ ਪਾਸ ਹੋਣਾ ਚਾਹੀਦਾ ਹੈ ਤਾਂ ਹੀ ਅਜਿਹੇ ਘਿਨੌਣੀ ਬਿਰਤੀ ਵਾਲੇ ਅਨਸਰਾਂ ਤੇ ਨਕੇਲ ਪਾਈ ਜਾ ਸਕਦੀ ਹੈ। ਆਗੂਆ ਨੇ ਕਿਹਾ ਕਿ ਜਿਣਸੀ ਸ਼ੋਸ਼ਣ ਦੇ ਦੋਸ਼ੀਆਂ ਨੂੰ ਮੌਤ ਦੀ ਸਜਾ ਦੀ ਵਿਵਸਥਾ ਹੋਣ ਤੇ ਹੀ ਦੇਸ਼ ਦੀਆਂ ਮਹਿਲਾਵਾਂ ਅਤੇ ਬੱਚੀਆਂ ਬਿਨਾਂ ਕਿਸੇ ਖੌਫ ਦੇ ਸਮਾਜ ਵਿੱਚ ਵਿਚਰ ਸਕਦੀਆਂ ਹਨ ਅਤੇ ਭਾਰਤ ਵਿੱਚ ਤਾਂ ਹੀ ਨਰੋਏ ਸਮਾਜ ਦੀ ਸਿਰਜਨਾ ਹੋ ਸਕਦੀ ਹੈ। ਉਹਨਾ ਕਿਹਾ ਕਿ ਕੌਮਾਤਰੀ ਪੱਧਰ ਤੇ ਭਾਰਤ ਦੇਸ਼ ਦਾ ਨਾਮ ਰੋਸ਼ਨ ਕਰਨ ਤੇ ਦੇਸ ਦੀ ਨੁਮਾਇੰਦਗੀ ਕਰਨ ਵਾਲੀਆ ਕੁੜੀਆ ਨਾਲ ਕੇਦਰ ਸਰਕਾਰ ਦੇ ਇਸ਼ਾਰੇ ਤੇ ਮੌਜੂਦਾ ਪੁਲਿਸ ਵਲੋ ਸ਼ਰੇਆਮ ਧੱਕਾ ਕਰਨਾ ਸਰਕਾਰ ਦੀ ਨਲਾਇਕੀ ਦੀ ਗਵਾਹੀ ਭਰਦਾ ਹੈ । ਉਹਨਾ ਕਿਹਾ ਕਿ ਬਲਾਤਕਾਰ ਜਾਂ ਜਿਣਸੀ ਸ਼ੋਸ਼ਣ ਦੇ ਦੋਸ਼ੀਆਂ ਨੂੰ ਲੰਮਾ ਸਮਾਂ ਕਾਨੂੰਨ ਦੀ ਕਾਰਵਾਈ ਤੋਂ ਬਾਅਦ ਜੇਲ ਵਿੱਚ ਭੇਜਣ ਦੀ ਬਜਾਏ ਫਾਸਟ ਟਰੈਕ ਅਦਾਲਤ ਰਾਂਹੀ ਦੋਸ਼ੀ ਨੂੰ ਤੁਰੰਤ ਚੌਂਕ ਵਿੱਚ ਸਾਰੇ ਲੋਕਾਂ ਦੇ ਸਾਹਮਣੇ ਫਾਂਸੀ ਲਗਾ ਦੇਣੀ ਚਾਹੀਦੀ ਹੈ ਤਾਂ ਜੋ ਫਿਰ ਕੋਈ ਅਪਰਾਧਿਕ ਬਿਰਤੀ ਵਾਲਾ ਅਨਸਰ ਅਜਿਹੀ ਘਿਨੌਣੀ ਹਰਕਤ ਕਰਨ ਦੀ ਜੁਰਅਤ ਨਾ ਕਰ ਸਕੇ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਮੀਡੀਆ ਇੰਚਾਰਜ ਚੰਦਰ ਪਾਲ ਹੈਪੀ ,ਸੀਨੀਅਰ ਮੀਤ ਪ੍ਰਧਾਨ ਨਰੇਸ਼ ਕੁਮਾਰ ਬੱਧਣ ,ਅਮਨਦੀਪ, ਹਰੀ ਰਾਮ ਆਦੀਆ ਜਿਲ੍ਹਾ ਪ੍ਰਧਾਨ ਭਾਵਾਦਾਸ ,ਸਤੀਸ਼ ਕੁਮਾਰ ਸ਼ੇਰਗੜ, ਚਰਨਜੀਤ ਸਿੰਘ, ਕਮਲਜੀਤ, ਰਾਮ ਜੀ, ਦਵਿੰਦਰ ਕੁਮਾਰ, ਰਾਜੀਵ ਸੈਣੀ, ਸੁਰਮੂ ਭਲਵਾਨ ,ਪੰਮਾ ਡਾਡਾ, ਗੋਗਾ ਮਾਂਝੀ ,ਰਾਜ ਕੁਮਾਰ ਬੱਧਣ, ਅਵਤਾਰ ਡਿੰਪੀ ,ਅਵਿਨਾਸ਼ ਸਿੰਘ ,ਅਮਨਦੀਪ ਸਿੰਘ, ਚਰਨਜੀਤ ਸਿੰਘ,ਭੁਪਿੰਦਰ ਕੁਮਾਰ ਬੱਧਣ ਕਮਲਜੀਤ ਸਿੰਘ, ਬਿਸ਼ਨਪਾਲ, ਗਿਆਨ ਚੰਦ, ਮੁਸਾਫ਼ਰ ਸਿੰਘ, ਸ਼ੇਰਾ ਸਿੰਘ, ਵਿਸ਼ਾਲ ਸਿੰਘ, ਹਰਨੇਕ ਸਿੰਘ ਬੱਧਣ, ਸਨੀ ਸੀਣਾ,ਭਿੰਦਾ ਸੀਣਾ, ਬਿਕਰਮ ਵਿੱਜ, ਹੈਪੀ ਫਤਹਿਗਡ਼੍ਹ, ਮਨੀਸ਼ ਕੁਮਾਰ, ਦਵਿੰਦਰ ਕੁਮਾਰ, ਰਾਕੇਸ ਕੁਮਾਰ ਭੱਟੀ ਵਿਜੇ ਕੁਮਾਰ ਜੱਲੋਵਾਲ ਖਨੂਰ , ਸੀਨੀਅਰ ਮੀਤ ਪ੍ਰਧਾਨ ਸ਼ਹਿਰੀ ਸੁਸ਼ਾਂਤ ਮੰਮਣ, ਨਰੇਸ਼ ਕੁਮਾਰ ਸਹਿਰੀ ਪ੍ਰਧਾਨ , ਬਾਲੀ , ਗੁਰਪ੍ਰੀਤ ਗੋਪਾ ,ਰਵੀ ਸਮੇਤ ਸੰਗਠਨ ਦੇ ਹੋਰ ਅਹੁਦੇਦਾਰ ਤੇ ਮੈਂਬਰ ਹਾਜ਼ਰ ਸਨ।