ਪੰਜਾਬ

ਜ਼ਿਲ੍ਹੇ ਵਿੱਚ 24 ਮਈ 2025 ਨੂੰ ਲੱਗੇਗੀ ਕੌਮੀ ਲੋਕ ਅਦਾਲਤ: ਜ਼ਿਲ੍ਹਾਂ ਅਤੇ ਸ਼ੈਸਨ ਜੱਜ ਸ੍ਰੀਮਤੀ ਪ੍ਰਿਆ ਸੂਦ

ਸ਼ਹੀਦ ਭਗਤ ਸਿੰਘ ਨਗਰ: 16 ਮਈ ( ਹਰਪਾਲ ਲਾਡਾ ): ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਦਿਸ਼ਾਂ ਨਿਰਦੇਸ਼ਾਂ ਅਨੁਸਾਰ ਅਤੇ ਮੈਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ. ਏ. ਐਸ. ਨਗਰ ਜੀਆਂ ਦੇ ਪ੍ਰਾਪਤ ਹੁਕਮਾਂ ਤਹਿਤ ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਗਿਆ ਕਿ ਜ਼ਿਲ੍ਹੇ ਵਿੱਚ 10.05.2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਣੀ ਸੀ ਪਰ NALSA ਦੀਆਂ ਹਦਾਇਤਾਂ ਅਨੁਸਾਰ ਭਾਰਤੀ ਸਰਹੱਦ ਦੇ ਤਣਾਅ ਵਰਗੇ ਹਾਲਤ ਬਣ ਗਏ ਸਨ ਜਿਸ ਕਰਕੇ 10.05.2025 ਨੂੰ ਕੌਮੀ ਲੋਕ ਅਦਾਲਤ ਨੂੰ ਮੁਲਤਵੀ ਕਰ ਦਿੱਤਾ ਗਿਆ ਸੀ ।

ਜਿਲ੍ਹਾਂ ਅਤੇ ਸੈਸ਼ਨ ਜੱਜ, ਸ਼ਹੀਦ ਭਗਤ ਸਿੰਘ ਨਗਰ ਸ੍ਰੀਮਤੀ ਪ੍ਰਿਆ ਸੂਦ ਵੱਲੋ ਦੱਸਿਆ ਕਿ ਹੁਣ ਨੈਸ਼ਨਲ ਲੀਗਲ ਸਰਵਿਸ ਅਥਾਰਟੀ ਦੇ ਨਿਰਦੇਸ਼ਾਂ ਅਨੁਸਾਰ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਅਦਾਲਤੀ ਤੇ ਪ੍ਰੀ-ਲਿਟੀਗੇਟਿਵ ਪੜਾਅ ਤੇ ਆਏ ਰਾਜੀਨਾਮਾ ਹੋਣ ਯੋਗ ਕੇਸਾਂ ਦਾ ਆਪਸੀ ਸਹਿਮਤੀ ਨਾਲ ਨਿਪਟਾਰਾ ਕਰਨ ਲਈ ਜ਼ਿਲੇ ਵਿੱਚ 24.05.2025 ਨੂੰ ਕੌਮੀ ਲੋਕ ਅਦਾਲਤ ਲਗਾਈ ਜਾਵੇਗੀ ।

ਉਨਾਂ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਵਿੱਚ ਪੈਨਸ਼ਨ ਕੇਸ ਸਮੇਤ ਸੇਵਾਵਾਂ ਦੇ ਕੇਸ, ਜਮੀਨ ਗ੍ਰਹਿਣ ਦੇ ਕੇਸ, ਰੈਵਿਨਿਊ ਦੇ ਕੇਸ, ਬੀ.ਐਸ.ਐਨ.ਐਲ ਦੇ ਕੇਸ, ਬੀਮਾ ਕੰਪਨੀ ਦੇ ਨਾਲ ਸਬੰਧਤ ਕੇਸ, ਵਿੱਤੀ ਫਾਂਈਨਾਸ ਦੇ ਕੇਸ, ਬੈਕਾਂ ਲੋਨ ਨਾਲ ਸਬੰਧਤ ਕੇਸ, ਪਾਣੀ ਦੇ ਬਿੱਲ, ਕ੍ਰਿਮੀਨਲ ਕਪਾਉਂਡੇਬਲ ਕੇਸ, ਚੈਂਕ ਬਾਉਸ ਨਾਲ ਸਬੰਧਿਤ ਕੇਸ, ਮੋਟਰ ਐਕਸੀਡੈਟ ਕਲੇਮ ਕੇਸ, ਟ੍ਰਿਬਿਉਨਲ ਨਾਲ ਸਬੰਧਿਤ ਕੇਸ, ਵਿਵਾਹਿਤ ਝਗੜੇ, ਟ੍ਰੈਫਿਕ ਚਲਾਨ, ਲੇਬਰ ਵਿਵਾਦ ਦੇ ਕੇਸ, ਬਿਜਲੀ ਦੇ ਕੇਸ ਅਤੇ ਹੋਰ ਰਾਜੀਨਾਮਾ ਯੋਗ ਕੇਸਾਂ ਦੀ ਸੁਣਵਾਈ ਕੀਤੀ ਜਾਵੇਗੀ ।

ਇਸ ਤੋਂ ਇਲਾਵਾ ਉਨਾਂ ਕਿਹਾ ਕਿ ਕੌਮੀ ਲੋਕ ਅਦਾਲਤ ਵਿੱਚ ਕੇਸ ਲਗਾਉਣ ਲਈ ਜੇਕਰ ਕੋਈ ਪ੍ਰੇਸ਼ਾਨੀ ਆਉਦੀ ਹੈ ਤਾਂ ਦਫਤਰ ਜ਼ਿਲ੍ਹਾਂ ਕਾਨੁੰਨੀ ਸੇਵਾਵਾਂ ਅਥਾਰਟੀ, ਸ਼ਹੀਦ ਭਗਤ ਸਿੰਘ ਨਗਰ ਅਤੇ ਦਫਤਰ ਦੇ ਨੰਬਰ 01823-223511 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ ।

Related Articles

Leave a Reply

Your email address will not be published. Required fields are marked *

Back to top button

You cannot copy content of this page