ਪਾਵਰਕਾਮ ਸੀ.ਐੱਚ.ਬੀ ਤੇ ਡਬਲਿਊ ਆਊਟਸੋਰਸਡ ਠੇਕਾ ਕਾਮੇ 19 ਜੂਨ ਨੂੰ ਵਿਧਾਨਸਭਾ ਵੱਲ ਕਰਨਗੇ ਮਾਰਚ ਅਤੇ ਲਗਾਉਣਗੇ ਲਗਾਤਾਰ ਧਰਨਾ
ਹੁਸ਼ਿਆਰਪੁਰ, 16 ਜੂਨ: ਪਾਵਰਕਾਮ ਐੰਡ ਟ੍ਰਾਸਕੋੰ ਠੇਕਾ ਮੁਲਾਜ਼ਮ ਯੂਨੀਅਨ ਪੰਜਾਬ ਵਲੋਂ ਸਰਕਾਰ ਅਤੇ ਮਨੇਜਮੈੰਟ ਦੇ ਤਾਨਾਸ਼ਾਹੀ ਰਵਈਏ ਖਿਲਾਫ ਅਤੇ ਲਗਾਤਾਰ ਬਿਜਲੀ ਦਾ ਕਰੰਟ ਲੱਗਣ ਕਾਰਨ ਮੋਤ ਦੇ ਮੂੰਹ ਪੈ ਰਹੇ ਠੇਕਾ ਕਾਮਿਆਂ ਨੂੰ ਸਿੱਧਾ ਵਿਭਾਗ ‘ਚ ਸਾਮਿਲ ਕਰਨ ਦੇ ਕਾਨੂੰਨ ਬਣਾਉਣ ਅਤੇ ਹੋਰ ਵਾਜਬ ਮੰਗਾਂ ਦੇ ਹੱਲ ਲਈ ਵਿਧਾਨਸਭਾ ਵੱਲ ਮਾਰਚ ਕਰਨ ਦਾ ਐਲਾਨ ਕੀਤਾ ਗਿਆ । ਪ੍ਰੈੱਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਬਲਿਹਾਰ ਸਿੰਘ ਨੇ ਕਿਹਾ ਕਿ ਪਾਵਰਕਾਮ ਦੇ ਆਊਟਸੋਰਸ਼ਡ ਸੀ.ਐੱਚ.ਬੀ ਤੇ ਡਬਲਿਊ ਠੇਕਾ ਮੁਲਾਜ਼ਮ ਪਾਵਰਕਾਮ ਵਿੱਚ ਪੱਕਾ ਕਰਨ ਸਮੇਤ ਆਪਣੀਆਂ ਹੋਰ ਜਾਇਜ਼ ਮੰਗਾਂ ਨੂੰ ਲੈਕੇ ਪਿਛਲੇ ਲੰਮੇ ਸਮੇਂ ਤੋਂ ਲਗਾਤਾਰ ਸੰਘਰਸ਼ ਕਰਦੇ ਆ ਰਹੇ ਹਨ ਪਰ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀਆਂ ਲੰਬੀਆਂ ਸੇਵਾਵਾਂ ਨੂੰ ਅਣ-ਵੇਖਿਆ ਕਰਕੇ ਪਾਵਰਕਾਮ ਸੀ.ਐੱਚ.ਬੀ ਤੇ ਡਬਲਿਊ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਵਿਭਾਗ ਵਿੱਚ ਪੱਕਾ ਨਹੀਂ ਕਰ ਰਹੀ,ਜਦੋਂ ਕਿ ਸੀ.ਐੱਚ.ਬੀ ਤੇ ਡਬਲਿਊ ਕਾਮੇ ਸਮੁੱਚੇ ਵਿਭਾਗ ਵਿੱਚ ਹਜ਼ਾਰਾਂ ਆਊਟਸੋਰਸ਼ਡ ਠੇਕਾ ਮੁਲਾਜ਼ਮ ਖਾਲੀ ਆਸਾਮੀਆਂ ਦੇ ਵਿਰੁੱਧ ਪਿਛਲੇ ਲੰਬੇ ਸਮੇਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਹਨ ਅਤੇ ਇਹਨਾਂ ਉਕਤ ਸਮੂਹ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਦੀ ਭਰਤੀ ਪਾਵਰਕਾਮ ਦੀ ਮੈਨੇਜਮੈਂਟ ਦੀ ਮੰਗ ਅਨੁਸਾਰ ਵੱਖ-ਵੱਖ ਠੇਕੇਦਾਰਾਂ,ਕੰਪਨੀਆਂ ਦੁਬਾਰਾ ਬਕਾਇਦਾ ਖਾਲੀ ਅਸਾਮੀਆਂ ਦੇ ਵਿਰੁੱਧ ਕੀਤੀ ਹੋਈ ਹੈ ਅਤੇ ਸੀ.ਐੱਚ.ਬੀ ਤੇ ਡਬਲਿਊ ਕਾਮਿਆਂ ਕੋਲ ਵਿਭਾਗ ਵਿੱਚ ਸਾਲਾਂ-ਬੱਧੀ ਕੰਮ ਦਾ ਤਜ਼ਰਬਾ ਵੀ ਹੈ। ਇਸ ਹਾਲਤ ਵਿੱਚ ਪਾਵਰਕਾਮ ਸੀ.ਐੱਚ.ਬੀ ਤੇ ਡਬਲਿਊ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਪੱਕਾ ਨਾ ਕਰਕੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨਾਲ਼ ਸਰਾਸ਼ਰ ਨੰਗਾ-ਚਿੱਟਾ ਧੋਖਾ ਕਰ ਰਹੀ ਹੈ,ਜਿਸ ਦੇ ਵਿਰੋਧ ਵਜੋਂ ਪਾਵਰਕਾਮ ਸੀ.ਐੱਚ.ਬੀ ਤੇ ਡਬਲਿਊ ਠੇਕਾ ਕਾਮਿਆਂ ਵਲੋਂ 19 ਜੂਨ ਨੂੰ ਪਰਿਵਾਰਾਂ ਅਤੇ ਬੱਚਿਆਂ ਸਮੇਤ ਵਿਧਾਨਸਭਾ ਵੱਲ ਮਾਰਚ ਕਰਨ ਅਤੇ ਲਗਾਤਾਰ ਧਰਨਾ ਲਾਉਣਗੇ, ਇਸ ਮਾਰਚ ਦੀਆਂ ਤਿਆਰੀਆਂ ਸੰਬੰਧੀ ਆਗੂਆਂ ਵੱਲੋੰ ਸਮੁੱਚੇ ਪੰਜਾਬ ਵਿੱਚ ਤਿਆਰੀ ਮੀਟਿੰਗਾਂ ਕਰਵਾਈਆਂ ਜਾ ਰਹੀਆਂ ਹਨ, ਆਗੂਆਂ ਨੇ ਪੰਜਾਬ ਸਰਕਾਰ ਅਤੇ ਪਾਵਰਕਾਮ ਦੀ ਮੈਨੇਜਮੈਂਟ ਤੋਂ ਮੰਗ ਕੀਤੀ ਕਿ ਪਾਵਰਕਾਮ ਦੇ ਸੀ.ਐੱਚ.ਬੀ ਤੇ ਡਬਲਿਊ ਆਊਟਸੋਰਸਡ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਮੁਤਾਬਿਕ ਆਊਟਸੋਰਸ਼ਡ ਠੇਕਾ ਮੁਲਾਜ਼ਮ ਦੀ ਤਨਖਾਹ ਘੱਟੋ-ਘੱਟ ਗੁਜਾਰੇ-ਯੋਗ ਤਨਖਾਹ 25 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਡਿਉਟੀ ਦੌਰਾਨ ਮੌਤ ਹੋਣ ਤੇ ਵਾਰਿਸਾਂ ਨੂੰ ਘੱਟੋ-ਘੱਟ ਪੰਜਾਹ ਲੱਖ ਰੁਪਏ ਮੁਆਵਜ਼ਾ ਅਤੇ ਪਰਿਵਾਰ ਦੇ ਇੱਕ ਜੀਅ ਨੂੰ ਸਰਕਾਰੀ ਨੌਕਰੀ ਦਿੱਤੀ ਜਾਵੇ, ਠੇਕੇਦਾਰ/ਕੰਪਨੀਆਂ ਵਲੋਂ ਕੀਤੇ ਗਏ ਘਪਲੇ ਦਾ ਪੁਰਾਣਾ ਬਕਾਇਆ ਏਰੀਅਰ/ਬੋਨਸ, ਈ.ਪੀ.ਐੱਫ ਦਾ ਪੁਰਾਣਾ ਬਕਾਇਆ ਤੁਰੰਤ ਰਲੀਜ ਕੀਤਾ ਜਾਵੇ ਅਤੇ ਪਿਛਲੇ ਸਮੇਂ ਵਿੱਚ ਮੁੱਖ ਮੰਤਰੀ ਸਮੇਤ ਬਿਜਲੀ ਮੰਤਰੀ ਅਤੇ ਪਾਵਰਕਾਮ ਦੀ ਮੈਨੇਜਮੈਂਟ ਨਾਲ਼ ਹੋਈਆਂ ਪੈਨਲ ਮੀਟਿੰਗਾਂ ਵਿੱਚ ਹੋਏ ਸਮਝੌਤਿਆਂ ਨੂੰ ਤੁਰੰਤ ਪ੍ਰਭਾਵ ਨਾਲ਼ ਲਾਗੂ ਕੀਤਾ ਜਾਵੇ,ਬਿਜਲੀ ਖੇਤਰ ਦੇ ਨਿੱਜੀਕਰਨ ਦੀ ਨੀਤੀ ਨੂੰ ਰੱਦ ਕਰਕੇ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਵਿਭਾਗ ਵਿੱਚੋਂ ਬਾਹਰ ਕੀਤਾ ਜਾਵੇ, ਆਗੂਆਂ ਨੇ ਸੀ.ਐੱਚ.ਬੀ ਤੇ ਡਬਲਿਊ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੂੰ ਉਲੀਕੇ ਸੰਘਰਸ਼ ਵਿੱਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਮੂਲੀਅਤ ਕਰਨ ਦੀ ਪੁਰਜ਼ੋਰ ਅਪੀਲ ਕੀਤੀ ਅਤੇ ਸਮੂਹ ਭਰਾਤਰੀ ਜੱਥੇਬੰਦੀਆਂ ਨੂੰ ਵੀ ਇਸ ਸੰਘਰਸ਼ ਵਿੱਚ ਹਮਾਇਤ ਕਰਨ ਦਾ ਸੱਦਾ ਦਿੱਤਾ ।