ਸਰਕਾਰੀ ਕੰਨਿਆ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਮਨਾਇਆ ਗਿਆ ਵਿਸ਼ਵ ਯੋਗ ਦਿਵਸ
ਹੁਸ਼ਿਆਰਪੁਰ, 21 ਜੂਨ: ਦਫ਼ਤਰ ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ ਹੁਸ਼ਿਆਰਪੁਰ ਦੇ ਆਦੇਸ਼ ਮੁਤਾਬਕ ਸਰਕਾਰੀ ਕਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮਡੀ ਵਿਖੇ ਮਾਣਯੋਗ ਪ੍ਰਿੰਸੀਪਲ ਮੈਡਮ ਸ਼੍ਰੀਮਤੀ ਲਲਿਤਾ ਰਾਣੀ ਜੀ ਦੀ ਯੋਗ ਅਗਵਾਈ ਅਧੀਨ ਵਿਸ਼ਵ ਯੋਗ ਦਿਵਸ ਮਨਾਇਆ ਗਿਆ। ਵਿਦਿਆਰਥੀ ਅਤੇ ਅਧਿਆਪਕਾਂ ਨੇ ਵਖ ਵਖ ਯੋਗ ਕਿਰਿਆਵਾਂ ਵਿਚ ਹਿੱਸਾ ਲਿਆ।ਇਸ ਤੋਂ ਇਲਾਵਾ ਜ਼ਿਲਾ ਪਧਰੀ ਸਮਾਗਮ ਵਿਚ ਅਧਿਆਪਕ ਸਾਹਿਬਾਨ ਸ਼੍ਰੀਮਤੀ ਸੁਨੀਤਾ ਚੌਧਰੀ ਜੀ , ਸ਼੍ਰੀਮਤੀ ਜੋਗਿੰਦਰ ਕੌਰ ਜੀ, ਸ਼੍ਰੀਮਤੀ ਸਰਬਜੀਤ ਕੌਰ ਜੀ ਦੇ ਨਾਲ ਸਕੂਲ ਦੀ ਐਨ.ਐਸ.ਐਸ.ਇਕਾਈ ਦੇ ਵਲਟੀਅਰਾ ਨੇ ਵੀ ਭਾਗ ਲਿਆ,ਜਿਸ ਵਿੱਚ ਜਿਲ੍ਹਾ ਯੋਗ ਅਚਾਰੀਆ ਸ਼੍ਰੀ ਸੁਰਿੰਦਰ ਕੁਮਾਰ ਜੀ ਨੇ ਵਿਸ਼ੇਸ਼ ਤੌਰ ਤੇ ਵਿਦਿਆਰਥੀਆਂ ਦੀ ਹੌਸਲਾ ਅਫਜ਼ਾਈ ਕੀਤੀ ।ਪ੍ਰਿੰਸੀਪਲ ਮੈਡਮ ਜੀ ਨੇ ਵਿਦਿਆਰਥੀਆਂ ਨੂੰ ਯੋਗ ਦੇ ਲਾਭ ਦਸਦਿਆ ਹੋਇਆ ਵਿਦਿਆਰਥੀਆਂ ਅਤੇ ਉਹਨਾਂ ਦੇ ਮਾਪਿਆਂ ਨੂੰ ਯੋਗ ਨਾਲ ਜੁੜਨ ਲਈ ਪ੍ਰੇਰਿਤ ਕੀਤਾ।