ਰੇਲਵੇ ਮੰਡੀ ਸਕੂਲ ਵਿੱਚ ਸਮਰ ਕੈਂਪ ਦਾ ਦੂਸਰਾ ਦਿਨ ਰਿਹਾ ਰਚਨਾਤਮਕ ਗਤੀਵਿਧੀਆਂ ਨਾਲ ਭਰਪੂਰ
ਹੁਸ਼ਿਆਰਪੁਰ,4 ਜੁਲਾਈ : ਮਾਣਯੋਗ ਸਿੱਖਿਆ ਮੰਤਰੀ ਸ਼੍ਰੀ ਹਰਜੋਤ ਸਿੰਘ ਬੈਂਸ ਜੀ ਦੀਆਂ ਹਦਾਇਤਾਂ ਅਨੁਸਾਰ ਸਕੂਲ ਵਿੱਚ ਪ੍ਰਿੰਸੀਪਲ ਸ਼੍ਰੀਮਤੀ ਲਲਿਤਾ ਅਰੋੜਾ ਜੀ ਦੀ ਯੋਗ ਅਗਵਾਈ ਹੇਠ ਸਮਰ ਕੈਂਪ ਦੇ ਦੂਜੇ ਦਿਨ ਦਾ ਆਗਾਜ਼ ਛੇਵੀਂ ਤੋਂ ਅੱਠਵੀਂ ਜਮਾਤ ਦੀਆਂ ਵਿਦਿਆਰਥਣਾਂ ਵੱਲੋ ਬਹੁਤ ਗਰਮਜੋਸ਼ੀ ਨਾਲ ਕੀਤਾ ਗਿਆ। ਵਿਦਿਆਰਥਣਾਂ ਨੇ ਵਿਭਾਗ ਵੱਲੋਂ ਜਾਰੀ ਕੀਤੀ ਸਮਾਂ ਸਾਰਨੀ ਅਨੁਸਾਰ ਵੱਖ ਵੱਖ ਗਤੀਵਿਧੀਆਂ ਜਿਵੇਂ ਕਿ ਸੁਣੋ ਕਹਾਣੀ-ਪਾਣੀ ਦਾ ਮਾਮਲਾ,ਖੇਡਾਂ ਦੀ ਗਤੀਵਿਧੀਆਂ,ਲਿੰਗ ਸਮਾਨਤਾ ਸੰਬੰਧੀ ਜਾਣਕਾਰੀ ਅਤੇ ਸਮਾਜਿਕ,ਭਾਵਨਾਤਮਕ ਸਿਖਲਾਈ ਅਧੀਨ ਆਪਣੀਆਂ ਭਾਵਨਾਵਾਂ ਨੂੰ ਰੰਗਾਂ ਰਾਹੀਂ ਵਿਅਕਤ ਕਰਨਾ ਕਰਵਾਈਆਂ ਗਈਆਂ।ਸ਼੍ਰੀਮਤੀ ਅਨੀਤਾ ਚਾਵਲਾ,ਸੁਸ਼ਮਾ,ਜੋਗਿੰਦਰ ਕੌਰ,ਸਰਬਜੀਤ ਕੌਰ,ਕਮਲਜੀਤ ਕੌਰ,ਨਵਜੋਤ ਕੌਰ,ਸ਼੍ਰੀ ਬਲਦੇਵ ਸਿੰਘ ਅਤੇ ਰਵਿੰਦਰ ਕੁਮਾਰ ਨੇ ਇਹਨਾਂ ਗਤੀਵਿਧੀਆਂ ਵਿੱਚ ਇੰਚਾਰਜ ਵਜੋਂ ਭੂਮਿਕਾ ਨਿਭਾਈ। ਗਤੀਵਿਧੀਆਂ ਵਿਚ ਭਾਗ ਲੈ ਕੇ ਬੱਚੇ ਬਹੁਤ ਹੀ ਉਤਸ਼ਾਹਿਤ ਨਜ਼ਰ ਆ ਰਹੇ ਸਨ।ਪ੍ਰਿੰਸੀਪਲ ਸ੍ਰੀਮਤੀ ਲਲਿਤਾ ਅਰੋੜਾ ਜੀ ਨੇ ਬਹੁਤ ਵਧੀਆ ਕਾਰਗੁਜਾਰੀ ਦਿਖਾਉਣ ਵਾਲੇ ਵਿਦਿਆਥੀਆਂ ਨੂੰ ਪ੍ਰੋਤਸਾਹਿਤ ਕੀਤਾ ਅਤੇ ਉਹਨਾਂ ਨੇ ਵਿਭਾਗ ਦੇ ਇਸ ਕੰਮ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਅਜਿਹੀਆਂ ਗਤੀਵਧੀਆਂ ਬੱਚਿਆਂ ਦੇ ਸਰੀਰਕ ਅਤੇ ਮਾਨਸਿਕ ਵਿਕਾਸ ਲਈ ਬਹੁਤ ਜ਼ਰੂਰੀ ਹਨ।