Hoshairpur

‘ਆਪ ਦੀ ਸਰਕਾਰ, ਆਪ ਦੇ ਦੁਆਰ’ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਹਰਿਆਣਾ ਅਤੇ ਟਾਂਡਾ ’ਚ ਲੱਗੇ ਕੈਂਪ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 19 ਫਰਵਰੀ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਪ੍ਰਸ਼ਾਸਨ ਵਲੋਂ ਲੋਕਾਂ ਦੀਆਂ ਸ਼ਿਕਾਇਤਾਂ, ਸਮੱਸਿਆਵਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਜਾ ਕੇ ਨਿਪਟਾਰਾ ਕਰਨ ਦੇ ਯਤਨਾ ਤਹਿਤ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਪ੍ਰੋਗਰਾਮ ਤਹਿਤ ਜ਼ਿਲ੍ਹੇ ਦੇ ਪਿੰਡਾਂ ਅਤੇ ਸ਼ਹਿਰਾਂ ਦੇ ਵਾਰਡਾਂ ਵਿਚ ਵਿਸ਼ੇਸ਼ ਕੈਂਪ ਲਗਾਏ ਜਾ ਰਹੇ ਹਨ। ਇਸੇ ਲੜੀ ਵਿਚ ਅੱਜ ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਕਰਮਜੀਤ ਕੌਰ ਨੇ ਹਰਿਆਣਾ ਦੇ ਕਾਰਡ ਨੰਬਰ 7 ਅਤੇ ਟਾਂਡਾ ਦੇ ਸਰਕਾਰੀ ਐਲੀਮੈਂਟਰੀ ਸਕੂਲ ਝਾਵਾ ਵਿਚ ਲੱਗੇ ਕੈਂਪ ਦਾ ਜਾਇਜ਼ਾ ਲਿਆ।

ਉਨ੍ਹਾਂ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਯਤਨ ਤਹਿਤ ਹੁਣ ਲੋਕਾਂ ਨੂੰ ਸੇਵਾਵਾਂ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਦਿੱਤੀਆਂ ਜਾ ਰਹੀਆਂ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਕੈਂਪਾਂ ਦੀ ਲਗਾਤਾਰ ਮਾਨਿਟਰਿੰਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵਲੋਂ ਖੁੱਦ ਕੀਤੀ ਜਾ ਰਹੀ ਹੈ। ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਅਧਿਕਾਰੀਆ ਅਤੇ ਕਰਮਚਾਰੀਆਂ ਨੂੰ ਹਦਾਇਤ ਕੀਤੀ ਕਿ ਉਹ ਲੋਕਾਂ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਨ, ਤਾਂ ਜੋ ਲੋਕਾਂ ਨੂੰ ਕਿਸੇ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦੇ ਆਯੋਜਨ ਦਾ ਮੁੱਖ ਟੀਚਾ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨਜ਼ਦੀਕ ਇਕ ਛੱਤ ਹੇਠ ਪੰਜਾਬ ਸਰਕਾਰ ਵਲੋਂ ਚਲਾਈਆਂ ਜਾ ਰਹੀਆਂ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਅਤੇ ਲੋਕਾਂ ਦੀਆਂ ਮੁਸ਼ਕਿਲਾਂ ਨੂੰ ਸੁਣਕੇ ਜਲਦ ਉਨ੍ਹਾਂ ਦਾ ਨਿਪਟਾਰਾ ਯਕੀਨੀ ਬਣਾਉਣਾ ਹੈ।

ਇਸ ਮੌਕੇ ’ਤੇ ਹਰਕਰਮ ਸਿੰਘ ਰੰਧਾਵਾ (ਸਬ ਰਜਿਸਟਰਾਰ ਹੁਸ਼ਿਆਰਪੁਰ), ਦਿਲਪ੍ਰੀਤ ਸਿੰਘ (ਬੀ.ਡੀ.ਪੀ.ਓ ਟਾਂਡਾ), ਸੰਦੀਪ ਸੈਣੀ (ਪ੍ਰਦੇਸ਼ ਸੰਯੁਕਤ ਸਕੱਤਰ ਆਪ), ਮਨਦੀਪ ਕੌਰ (ਪ੍ਰਦੇਸ਼ ਸਕੱਤਰ ਮਹਿਲਾ ਵਿੰਗ ਆਪ), ਰਵੀ ਸ਼ਰਮਾ, ਸੰਜੀਵ ਕਪਿਲਾ (ਚੇਅਰਮੈਨ ਨਗਰ ਕੌਂਸਲ ਹਰਿਆਣਾ), ਵਿਸ਼ਣੂ ਤਿਵਾੜੀ (ਚੇਅਰਮੈਨ ਬਲਾਕ ਸੰਮਤੀ), ਮੁਕੇਸ਼ ਡਡਵਾਲ (ਬਲਾਕ ਚੇਅਰਮੈਨ) ਵੀ ਮੌਜੂਦ ਸਨ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page