ਸਵੀਪ ਟੀਮ ਵੱਲੋਂ ਸਵੀਪ ਆਇਕਨ ਨਾਲ ਸਲੱਮ ਏਰੀਆ ਦੇ ਲੋਕਾਂ ਨੂੰ ਨਵੀਆਂ ਵੋਟਾਂ ਬਣਾਉਣ ਲਈ ਕੀਤਾ ਜਾਗਰੂਕ
ਬਟਾਲਾ, 20 ਫਰਵਰੀ (ਲੱਕੀ): ਡਿਪਟੀ ਕਮਿਸ਼ਨਰ ਗੁਰਦਾਸਪੁਰ ਕਮ ਜ਼ਿਲ੍ਹਾ ਚੋਣ ਅਫ਼ਸਰ ਡਾ. ਹਿਮਾਂਸ਼ੂ ਅਗਰਵਾਲ ਦੀ ਅਗਵਾਈ ਵਿੱਚ ਜ਼ਿਲ੍ਹਾ ਸਵੀਪ ਟੀਮ ਵੱਲੋਂ ਵੱਖ-ਵੱਖ ਸਥਾਨਾਂ ਤੇ ਤੇ ਪਹੁੰਚ ਕੇ ਨਵੀਆਂ ਵੋਟਾਂ ਬਣਾਉਣ ਲਈ ਜਾਗਰੂਕ ਕੀਤਾ ਜਾ ਰਿਹਾ ਹੈ।
ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਕਮ ਜ਼ਿਲ੍ਹਾ ਸਵੀਪ ਅਫ਼ਸਰ ਗੁਰਦਾਸਪੁਰ ਰਾਜੇਸ਼ ਕੁਮਾਰ ਸ਼ਰਮਾਂ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਮਾਣਯੋਗ ਚੋਣ ਕਮਿਸ਼ਨਰ ਪੰਜਾਬ ਵੱਲੋਂ ਮਿਲੀਆਂ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਜ਼ਿਲ੍ਹਾ ਸਵੀਪ ਟੀਮ ਦੇ ਮੈਂਬਰ ਗੁਰਮੀਤ ਸਿੰਘ ਭੋਮਾ ਸਟੇਟ ਐਵਾਰਡੀ, ਗਗਨਦੀਪ ਸਿੰਘ ਤੇ ਜ਼ਿਲ੍ਹਾ ਸਵੀਪ ਆਇਕਨ ਅਮ੍ਰਿਤਬੀਰ ਸਿੰਘ ਜੀਨੀਅਸ ਪੁਸ਼ਪ ਰਿਕਾਰਡ ਹੋਲਡਰ ਨਾਲ ਬਟਾਲਾ ਮਾਲ ਮੰਡੀ ਵਿਖੇ ਸਲੱਮ ਏਰੀਆ ਦੇ ਲੋਕਾਂ ਤੇ ਕਿੰਨਰ ਸਮਾਜ ਦੇ ਲੋਕਾਂ ਨੂੰ ਜ਼ਮੀਨੀ ਪੱਧਰ ਤੇ ਜਾ ਕੇ ਜਾਗਰੂਕ ਕੀਤਾ ਗਿਆ।
ਉਨ੍ਹਾਂ ਦੱਸਿਆ ਕਿ ਸਵੀਪ ਜਾਗਰੂਕਤਾ ਵੈਨ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਬੂਥਾਂ ਤੇ ਜਾ ਕੇ ਵੋਟਰਾਂ ਨੂੰ ਨਵੀਆਂ ਵੋਟਾਂ ਬਣਾਉਣ ਲਈ ਜਿੱਥੇ ਜਾਗਰੂਕ ਕੀਤਾ ਜਾ ਰਿਹਾ ਹੈ ਉੱਥੇ ਈ.ਵੀ.ਐਮ. ਮਸ਼ੀਨਾਂ ਦੀ ਵਰਤੋਂ ਬਾਰੇ ਵੀ ਜਾਣਕਾਰੀ ਦਿੱਤੀ ਜਾ ਰਹੀ ਹੈ।ਇਸ ਮੌਕੇ ਤੇ ਬੀ.ਐਲ.ਓ. ਨੂੰ ਵੋਟਾਂ ਬਣਾਉਣ ਵਿਸ਼ੇਸ਼ ਕੈਂਪ ਲਗਾਉਣ ਦੇ ਨਿਰਦੇਸ਼ ਦਿੱਤੇ। ਇਸ ਮੌਕੇ ਸਹਾਇਕ ਨੋਡਲ ਅਫ਼ਸਰ ਸਵੀਪ ਕਮ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰ: ਲਖਵਿੰਦਰ ਸਿੰਘ , ਸਵੀਪ ਮੈਂਬਰ ਲਖਬੀਰ ਸਿੰਘ ਵੀ ਹਾਜ਼ਰ ਸਨ।