ਪੰਜਾਬ

ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਸਬੰਧੀ ਹੁਣ ਜ਼ਿਲ੍ਹੇ ਦੇ ਸੇਵਾ ਕੇਂਦਰਾਂ ’ਚ ਵੀ ਬਣਨਗੇ ਕਾਰਡ : ਡਿਪਟੀ ਕਮਿਸ਼ਨਰ

ਸ਼ਹੀਦ ਭਗਤ ਸਿੰਘ ਨਗਰ, 26 ਫਰਵਰੀ ( ਹਰਪਾਲ ਲਾਡਾ ): ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ ਗੁਲਪ੍ਰੀਤ ਸਿੰਘ ਔਲਖ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਲਈ ਦਿੱਤੀ ਗਈ ਸਹੂਲਤ ਸਬੰਧੀ ਸੀ.ਐਚ.ਸੀ.ਸੈਂਟਰ ਵਿਖੇ ਸਿਹਤ ਬੀਮਾ ਕਾਰਡ ਬਣਾਏ ਜਾ ਰਹੇ ਹਨ।

ਉਨ੍ਹਾ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ’ਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਹੁਣ ਜ਼ਿਲ੍ਹਾ ਪ੍ਰਸ਼ਾਸਕੀ ਕੰਪਲੈਕਸ, ਨਵਾਂ ਸ਼ਹਿਰ ਦੇ ਸੇਵਾ ਕੇਂਦਰ ਤੋਂ ਇਲਾਵਾ ਉਪ ਮੰਡਲ ਮੈਜਿਸਟਰੇਟ ਬਲਾਚੌਰ ਦੇ ਦਫ਼ਤਰ ਵਿਖੇ ਸਥਿਤ ਸੇਵਾ ਕੇਂਦਰ ਅਤੇ ਉਪ ਮੰਡਲ ਮੈਜਿਸਟਰੇਟ ਬੰਗਾ ਦੇ ਦਫ਼ਤਰ ਵਿਖੇ ਸਥਿਤ ਸੇਵਾ ਕੇਂਦਰਾਂ ਵਿੱਚ ਵੀ ਇਹ ਸਿਹਤ ਬੀਮਾ ਕਾਰਡ ਬਣਾਏ ਜਾਣਗੇ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਲ ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਗਈ ਸਿਹਤ ਬੀਮਾ ਯੋਜਨਾ ਦਾ ਲਾਭ ਹਰੇਕ ਯੋਗ ਲਾਭਪਾਤਰੀ ਤੱਕ ਪਹੁੰਚਾਉਣ ਲਈ ਦ੍ਰਿੜ ਵਚਨਬੱਧ ਹੈ ਅਤੇ ਇਸ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ। ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹਨਾਂ ਦੀ ਸਹੂਲਤ ਲਈ ਪ੍ਰਸ਼ਾਸਨ ਦੁਆਰਾ ਸੇਵਾ ਕੇਂਦਰਾਂ ਵਿੱਚ ਸਿਹਤ ਬੀਮਾ ਕਾਰਡ ਬਣਾਉਣ ਲਈ ਸ਼ੁਰੂ ਕੀਤੀ ਗਈ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਇਆ ਜਾਵੇ।

Related Articles

Leave a Reply

Your email address will not be published. Required fields are marked *

Back to top button

You cannot copy content of this page