Life StyleHoshairpur

ਹਾਈ ਰਿਸਕ ਗਰਭਵਤੀ ਔਰਤਾਂ ਦੀ ਖਾਸ ਦੇਖਭਾਲ ਨਾਲ ਮਾਤਰੀ ਮੌਤ ਦਰ ਨੂੰ ਘੱਟ ਕੀਤਾ ਜਾ ਸਕਦਾ : ਡਾ ਅਨੀਤਾ ਕਟਾਰੀਆ

ਹੁਸ਼ਿਆਰਪੁਰ :  ਸਿਵਲ ਸਰਜਨ ਹੁਸ਼ਿਆਰਪੁਰ ਡਾ.ਬਲਵਿੰਦਰ ਕੁਮਾਰ ਡਮਾਣਾ ਦੇ ਨਿਰਦੇਸ਼ਾਂ ਅਨੁਸਾਰ ਜਿਲ੍ਹੇ ਦੀਆਂ ਸਮੂਹ ਸਿਹਤ ਸੰਸਥਾਵਾਂ ਵਿੱਚ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ ਦਿਵਸ ਆਯੋਜਿਤ ਕੀਤਾ ਗਿਆ। ਜ਼ਿਲਾ ਪਰਿਵਾਰ ਭਲਾਈ ਅਫ਼ਸਰ ਡਾ ਅਨੀਤਾ ਕਟਾਰੀਆ ਸਿਵਲ ਹਸਪਤਾਲ ਹੁਸ਼ਿਆਰਪੁਰ ਵਿਖੇ ਇਸ ਦਾ ਜਾਇਜ਼ਾ ਲੈਣ ਪਹੁੰਚੇ। ਇਸ ਮੌਕੇ ਉਹਨਾਂ ਦੇ ਨਾਲ ਮਾਸ ਮੀਡੀਆ ਵਿੰਗ ਤੋਂ ਡਿਪਟੀ ਮਾਸ ਮੀਡੀਆ ਅਫ਼ਸਰ ਸ਼੍ਰੀਮਤੀ ਰਮਨਦੀਪ ਕੌਰ, ਜ਼ਿਲਾ ਬੀਸੀਸੀ ਕੁਆਰਡੀਨੇਟਰ ਅਮਨਦੀਪ ਸਿੰਘ, ਆਸ਼ਾ ਬ੍ਰਹਮੀ ਹਾਜ਼ਰ ਸਨ। ਸਿਵਲ ਹਸਪਤਾਲ ਵਿੱਚ ਮਨਾਏ ਜਾ ਰਹੇ ਪੀ.ਐਮ.ਐਸ.ਐਮ.ਏ ਦੌਰਾਨ ਔਰਤ ਰੋਗਾਂ ਦੇ ਮਾਹਿਰ ਡਾ ਮੰਜਰੀ ਅਰੋੜਾ ਵੱਲੋਂ ਏ.ਐਨ.ਐਮ ਮਨਿੰਦਰ ਕੌਰ ਵੱਲੋਂ ਹਾਈ ਰਿਸਕ ਗਰਭਵਤੀ ਔਰਤਾਂ ਦੀ ਜਾਂਚ ਕੀਤੀ ਜਾ ਰਹੀ ਸੀ।

ਜਾਣਕਾਰੀ ਸਾਂਝੀ ਕਰਦਿਆਂ ਡਾ ਅਨੀਤਾ ਕਟਾਰੀਆ ਨੇ ਦੱਸਿਆ ਕਿ ਸਿਹਤ ਵਿਭਾਗ ਦੇ ਨਿਰਦੇਸ਼ਾਂ ਅਨੁਸਾਰ ਪੀਐਮਐਸਐਮਏ ਹਰ ਮਹੀਨੇ ਦੀ 9 ਅਤੇ 23 ਤਾਰੀਖ ਨੂੰ ਮਨਾਇਆ ਜਾਂਦਾ ਹੈ। ਇਸ ਦਿਨ ਸਿਹਤ ਸੰਸਥਾਵਾਂ ਤੇ ਜਣੇਪਾ ਪੂਰਵ ਦੇਖਭਾਲ ਸੇਵਾਵਾਂ, ਜਰੂਰੀ ਟੈਸਟ ਅਤੇ ਇਲਾਜ ਮੁਫਤ ਪ੍ਰਦਾਨ ਕੀਤੇ ਜਾਂਦੇ ਹਨ। ਉਹਨਾਂ ਕਿਹਾ ਕਿ ਇਸ ਅਭਿਆਨ ਦਾ ਮੁੱਖ ਉਦੇਸ਼ ਮਾਹਰ ਡਾਕਟਰਾਂ ਵੱਲੋਂ ਦੂਸਰੀ ਅਤੇ ਤੀਸਰੀ ਤਿਮਾਹੀ ਵਾਲੀਆਂ ਸਾਰੀਆਂ ਗਰਭਵਤੀ ਔਰਤਾਂ ਨੂੰ ਜਣੇਪਾ ਪੂਰਵ ਜਾਂਚ ਸੁਨਿਸ਼ਚਿਤ ਕਰਨਾ ਹੈ। ਖਾਸ ਕਰਕੇ ਹਾਈ ਰਿਸਕ ਗਰਭਵਤੀ ਔਰਤਾਂ ਤੱਕ ਪਹੁੰਚ ਕਰਨਾ ਹੈ।

ਉਹਨਾਂ ਦੱਸਿਆ ਕਿ ਹਾਈ ਰਿਸਕ ਗਰਭਵਤੀਆਂ ਨੂੰ ਸੁਚੱਜੀ ਦੇਖਭਾਲ ਪ੍ਰਦਾਨ ਕਰਕੇ ਮਾਤਰੀ ਮੌਤ ਦਰ ਨੂੰ ਘੱਟ ਕੀਤਾ ਜਾ ਸਕਦਾ ਹੈ। ਇਸ ਦਿਨ ਹਾਈ ਰਿਸਕ ਵਾਲੀਆਂ ਗਰਭਵਤੀ ਔਰਤਾਂ ਦੀ ਪਹਿਚਾਨ ਕਰਕੇ ਉਹਨਾਂ ਲਈ ਇਲਾਜ ਸੁਵਿਧਾਵਾਂ ਅਤੇ ਉਚਿਤ ਜਨਮ ਯੋਜਨਾ ਤਿਆਰ ਕੀਤੀ ਜਾਂਦੀ ਹੈ ਕਿਉਂਕਿ ਇਹਨਾਂ ਨੂੰ ਵਿਸ਼ੇਸ਼ ਦੇਖਭਾਲ ਦੀ ਜਰੂਰਤ ਹੁੰਦੀ ਹੈ।ਇਸ ਦਿਵਸ ਤੇ ਜਣੇਪਾ ਪੂਰਵ ਅਤੇ ਜਣੇਪੇ ਉਪਰੰਤ ਦਿੱਤੀਆਂ ਜਾਣ ਵਾਲੀਆਂ ਸਿਹਤ ਸਹੂਲਤਾਂ ਅਤੇ ਸੇਵਾਵਾਂ ਸੰਬੰਧੀ ਵੀ ਜਾਗਰੂਕ ਕੀਤਾ ਜਾਂਦਾ ਹੈ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page