ਆਮ ਆਦਮੀ ਕਲੀਨਿਕ ਰਾਹੀਂ ਲੋਕਾਂ ਦੇ ਘਰਾਂ ਦੇ ਨੇੜੇ ਦਿੱਤੀਆਂ ਜਾ ਰਹੀਆਂ ਹਨ ਮੁਫ਼ਤ ਬੁਨਿਆਦੀ ਸਿਹਤ ਸੇਵਾਵਾਂ : ਕਰਮਜੀਤ ਕੌਰ
ਹੁਸ਼ਿਆਰਪੁਰ, 26 ਫਰਵਰੀ : ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ ਨੇ ਹਲਕਾ ਇੰਚਾਰਜ ਮੁਕੇਰੀਆਂ ਪ੍ਰੋ. ਜੀ.ਐਸ. ਮੁਲਤਾਨੀ ਨਾਲ ਮੁਕੇਰੀਆਂ ਦੇ ਪਿੰਡ ਬਾਗੋਵਾਲ ਵਿਚ ਆਮ ਆਦਮੀ ਕਲੀਨਿਕ ਲੋਕਾਂ ਨੂੰ ਸਮਰਪਿਤ ਕੀਤਾ। ਇਸ ਦੌਰਾਨ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਵਿਚ ਸਿਹਤ ਸੇਵਾਵਾਂ ਨੂੰ ਪਹਿਲ ਦੇ ਆਧਾਰ ’ਤੇ ਹੋਰ ਬਿਹਤਰ ਅਤੇ ਪੁਖਤਾ ਅਤੇ ਸੁਧਾਰ ਕਰਨ ਦੇ ਮੱਦੇਨਜ਼ਰ ਸ਼ੁਰੂ ਕੀਤੇ ਗਏ ‘ਆਮ ਆਦਮੀ ਕਲੀਨਿਕ’ ਸੂਬੇ ਦੀਆਂ ਸਿਹਤ ਸੇਵਾਵਾਂ ਵਿਚ ਮੀਲ ਦਾ ਪੱਥਰ ਸਾਬਤ ਹੋਏ ਹਨ।
ਚੇਅਰਪਰਸਨ ਜ਼ਿਲ੍ਹਾ ਯੋਜਨਾ ਕਮੇਟੀ ਨੇ ਕਿਹਾ ਕਿ ਆਮ ਆਦਮੀ ਕਲੀਨਿਕਾਂ ਰਾਹੀਂ ਲੋਕਾਂ ਨੂੰ ਘਰਾਂ ਦੇ ਨੇੜੇ ਬੁਨਿਆਦੀ ਸਿਹਤ ਸੇਵਾਵਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਨੂੰ ਵੱਡੀ ਰਾਹਤ ਮਿਲੀ ਹੈ। ਉਨ੍ਹਾਂ ਦੱਸਿਆ ਕਿ ਸੂਬੇ ਵਿਚ 650 ਤੋਂ ਵੱਧ ਆਮ ਆਦਮੀ ਕਲੀਨਿਕ ਖੋਲ੍ਹੇ ਜਾ ਚੁੱਕੇ ਹਨ, ਜਿਥੋਂ ਹੁਣ ਤੱਕ 1 ਕਰੋੜ ਤੋਂ ਵੱਧ ਲੋਕਾਂ ਨੇ ਮੁਫ਼ਤ ਇਲਾਜ ਦਾ ਲਾਭ ਲਿਆ ਹੈ। ਉਨ੍ਹਾਂ ਦੱਸਿਆ ਕਿ ਮੁਫ਼ਤ ਇਲਾਜ ਦੇ ਨਾਲ-ਨਾਲ ਇਥੇ 80 ਕਿਸਮਾਂ ਦੀਆਂ ਮੁਫ਼ਤ ਦਵਾਈਆਂ ਅਤੇ 38 ਕਿਸਮਾਂ ਦੇ ਮੁਫ਼ਤ ਡਾਇਗਨੌਸਟਿਕ ਟੈਸਟਾਂ ਦੀ ਸੁਵਿਧਾ ਵੀ ਦਿੱਤੀ ਜਾ ਰਹੀ ਹੈ।
ਇਸ ਮੌਕੇ ਮਾਰਕਿਟ ਕਮੇਟੀ ਦੇ ਚੇਅਰਮੈਨ ਹਰਮਿੰਦਰ ਸਿੰਘ ਸਹੋਤਾ, ਐਸ.ਐਮ.ਓ ਸ਼ੈਲੀ ਬਾਜਵਾ, ਡਾ. ਅਮਨਿੰਦਰ ਸਿੰਘ, ਰਾਮ ਕੁਮਾਰ, ਰਮਨ ਡੋਗਰਾ, ਰਾਜੀਵ ਰਾਣਾ, ਸੁਰਿੰਦਰ ਠਾਕੁਰ, ਸੁਭਾਸ਼ ਸਿੰਘ, ਮਨਜਿੰਦਰ ਸਿੰਘ ਸਵਰਨ ਸਿੰਘ, ਪ੍ਰੋ. ਸੁਮਿਤਰੀ ਦੇਵੀ, ਆਮ ਆਦਮੀ ਪਾਰਟੀ ਮਹਿਲਾ ਵਿੰਗ ਦੀ ਸੂਬਾ ਜੁਆਇੰਟ ਸਕੱਤਰ ਮਨਦੀਪ ਕੌਰ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।