3 ਤੋਂ 5 ਮਾਰਚ ਤੱਕ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਸੰਬੰਧੀ ਟ੍ਰੇਨਿੰਗ ਵਰਕਸ਼ਾਪ ਆਯੋਜਿਤ
ਹੁਸ਼ਿਆਰਪੁਰ 27 ਫਰਵਰੀ 2024: ਜ਼ਿਲ੍ਹੇ ਵਿਚ 3 ਤੋਂ 5 ਮਾਰਚ 2024 ਤੱਕ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਸੰਬੰਧੀ ਸਿਵਲ ਸਰਜਨ ਹੁਸ਼ਿਆਰਪੁਰ ਡਾ ਬਲਵਿੰਦਰ ਕੁਮਾਰ ਡਮਾਣਾ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲ੍ਹਾ ਟੀਕਾਕਰਨ ਅਫਸਰ ਡਾ ਸੀਮਾ ਗਰਗ ਵੱਲੋਂ ਅਰਬਨ ਹੁਸ਼ਿਆਰਪੁਰ ਵਿੱਚ ਤੈਨਾਤ ਸੁਪਰਵਾਈਜ਼ਰਾਂ ਅਤੇ ਵੈਕਸੀਨੇਟਰਾਂ ਲਈ ਦਫਤਰ ਸਿਵਲ ਸਰਜਨ ਵਿਖੇ ਟ੍ਰੇਨਿੰਗ ਵਰਕਸ਼ਾਪ ਆਯੋਜਿਤ ਕੀਤੀ ਗਈ। ਜਿਸ ਵਿੱਚ ਪਲਸ ਪੋਲੀਓ ਮੁਹਿੰਮ ਨੂੰ ਸਫਲ ਬਣਾਉਣ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ ਅਤੇ ਜਰੂਰੀ ਦਿਸ਼ਾ ਨਿਰਦੇਸ਼ਾਂ ਦਿੱਤੇ ਗਏ।
ਪੋਲੀਓ ਬਾਰੇ ਜਾਣਕਾਰੀ ਸਾਂਝੀ ਕਰਦੇ ਡਾ ਸੀਮਾ ਗਰਗ ਨੇ ਦੱਸਿਆ ਪੰਜਾਬ ਵਿੱਚ ਪੋਲੀਓ ਦਾ ਆਖਰੀ ਕੇਸ 2009 ਵਿੱਚ ਸਾਹਮਣੇ ਆਇਆ ਸੀ। ਭਾਵੇ ਭਾਰਤ ਪੋਲੀਓ ਮੁਕਤ ਹੈ ਪਰ ਫਿਰ ਵੀ ਇਹ ਰਾਊਂਡ ਇਹਤਿਆਤ ਵੱਜੋਂ ਕੀਤਾ ਜਾ ਰਿਹਾ ਹੈ। ਸਾਡੇ ਗੁਆਂਢੀ ਦੇਸ਼ ਅਫਗਾਨਿਸਤਾਨ ਅਤੇ ਪਾਕਿਸਤਾਨ ਵਿੱਚ ਵਾਈਲਡ ਪੋਲੀਓ ਵਾਇਰਸ ਦੇ ਕੇਸ ਮੌਜੂਦ ਹਨ ਅਤੇ ਕਿਉਂਕਿ ਸਰਹੱਦਾਂ ਦੇ ਪਾਰ ਲੋਕਾਂ ਦੀ ਬਹੁਤ ਆਵਾਜਾਈ ਹੈ, ਸਾਨੂੰ ਵੀ ਖਤਰਾ ਹੈ। ਇਸ ਲਈ ਆਪਣੇ ਆਪ ਨੂੰ ਸੁਰੱਖਿਅਤ ਰੱਖਣ ਲਈ ਸਾਨੂੰ ਸਮੇਂ-ਸਮੇਂ ‘ਤੇ ਪੂਰਕ ਟੀਕਾਕਰਨ ਦੀਆਂ ਗਤੀਵਿਧੀਆਂ ਕਰਨ ਦੀ ਲੋੜ ਹੁੰਦੀ ਹੈ ਤਾਂ ਜੋ ਵਾਈਲਡ ਪੋਲੀਓ ਵਾਇਰਸ ਦਾ ਕੋਈ ਕੇਸ ਸਾਡੇ ਦੇਸ਼ ਵਿੱਚ ਦੋਬਾਰਾ ਨਾ ਪਨਪੇ।
ਡਾ ਗਰਗ ਨੇ ਦੱਸਿਆ ਕਿ ਰਾਸ਼ਟਰੀ ਪਲਸ ਪੋਲੀਓ ਮੁਹਿੰਮ ਨਾਲ ਜੁੜੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। ਇਸ ਦੌਰਾਨ 0 ਤੋਂ 5 ਸਾਲ ਤੱਕ ਦੇ 133749 ਬੱਚਿਆਂ ਨੂੰ ਪੋਲੀਓ ਰੋਕੂ ਬੂੰਦਾਂ ਪਿਲਾਉਣ ਦਾ ਟੀਚਾ ਮਿਥਿਆ ਗਿਆ ਹੈ। ਇਹ ਟੀਚਾ ਹਾਸਲ ਕਰਨ ਲਈ 797 ਬੂਥ ਸਥਾਪਿਤ ਕਰਨ ਦੇ ਨਾਲ-ਨਾਲ ਟ੍ਰਾਂਜ਼ਿਟ ਟੀਮਾਂ ਤੇ ਮੋਬਾਈਲ ਟੀਮਾਂ ਵੀ ਲਗਾਈਆਂ ਗਈਆਂ ਹਨ।
ਡਾ ਸੀਮਾ ਗਰਗ ਨੇ ਸਮੂਹ ਸੁਪਰਵਾਈਜ਼ਰਾਂ ਅਤੇ ਵੈਕਸੀਨੇਟਰਾਂ ਨੂੰ ਇਸ ਮੁਹਿੰਮ ਦੌਰਾਨ ਉੱਚ ਜੋਖਮ (ਹਾਈ ਰਿਸਕ) ਵਾਲੇ ਖੇਤਰਾਂ ਜਿਵੇਂ ਝੁੱਗੀਆਂ-ਝੌਂਪੜੀਆਂ, ਛੋਟੇ-ਵੱਡੇ ਕਾਰਖਾਨਿਆਂ ਦੇ ਆਲੇ-ਦੁਆਲੇ ਰਹਿਣ ਵਾਲੇ ਬੱਚਿਆਂ, ਭੱਠਿਆਂ ਆਦਿ ਨੂੰ ਖਾਸ ਤੌਰ ਤੇ ਧਿਆਨ ਦੇ ਕੇ ਕਵਰ ਕਰਨ ਦੇ ਨਿਰਦੇਸ਼ ਦਿੱਤੇ