Hoshairpur

‘ਆਪ ਦੀ ਸਰਕਾਰ, ਆਪ ਦੇ ਦੁਆਰ’ ਮੰਤਰੀ ਜਿੰਪਾ ਨੇ ਆਰੀਆ ਸਮਾਜ ਮੰਦਿਰ ਅਤੇ ਪਿੰਡ ਛਾਉਣੀ ਕਲਾਂ ’ਚ ਲੱਗੇ ਕੈਂਪਾਂ ਦਾ ਲਿਆ ਜਾਇਜ਼ਾ

ਹੁਸ਼ਿਆਰਪੁਰ, 27 ਫਰਵਰੀ: ਕੈਬਨਿਟ ਮੰਤਰੀ ਪੰਜਾਬ ਬ੍ਰਮ ਸ਼ੰਕਰ ਜਿੰਪਾ ਨੇ ‘ਆਪ ਦੀ ਸਰਕਾਰ, ਆਪ ਦੇ ਦੁਆਰ’ ਤਹਿਤ ਲਗਾਏ ਗਏ ਕੈਂਪਾਂ ਸਬੰਧੀ ਅੱਜ ਹੁਸ਼ਿਆਰਪੁਰ ਦੇ ਆਰਿਆ ਸਮਾਜ ਮੰਦਿਰ ਵਿਚ ਵਾਰਡ ਨੰਬਰ 5 ਅਤੇ ਵਾਰਡ ਨੰਬਰ 34 ਦੇ ਲੋਕਾਂ ਲਈ ਲਗਾਏ ਗਏ ਕੈਂਪਾਂ ਦਾ ਜਾਇਜ਼ਾ ਲਿਆ। ਇਸ ਤੋਂ ਬਾਅਦ ਉਨ੍ਹਾਂ ਪਿੰਡ ਛਾਉਣੀ ਕਲਾਂ ਵਿਚ ਲੱਗੇ ਕੈਂਪ ਦਾ ਵੀ ਨਿਰੀਖਣ ਕੀਤਾ। ਇਸ ਦੌਰਾਨ ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਕੈਂਪ ਵਿਚ ਆਉਣ ਵਾਲੇ ਲੋਕਾਂ ਨੂੰ ਤੁਰੰਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ ਅਤੇ ਉਨ੍ਹਾਂ ਦੀਆਂ ਸ਼ਿਕਾਇਤਾਂ ਨੂੰ ਵੀ ਧਿਆਨ ਨਾਲ ਸੁਣਦੇ ਹੋਏ ਉਨ੍ਹਾਂ ਦਾ ਹੱਲ ਕੀਤਾ ਜਾਵੇ। ਇਸ ਮੌਕੇ ਉਨ੍ਹਾਂ ਨਾਲ ਮੇਅਰ ਸੁਰਿੰਦਰ ਕੁਮਾਰ, ਚੇਅਰਮੈਨ ਨਗਰ ਸੁਧਾਰ ਟਰੱਸਟ ਹਰਮੀਤ ਸਿੰਘ ਔਲਖ, ਸੀਨੀਅਰ ਡਿਪਟੀ ਮੇਅਰ ਪ੍ਰਵੀਨ ਸੈਣੀ, ਡਿਪਟੀ ਮੇਅਰ ਰਣਜੀਤਾ ਚੌਧਰੀ ਵੀ ਮੌਜੂਦ ਸਨ।


ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਪੂਰੇ ਸੂਬੇ ਵਿਚ ਸਾਰੇ ਪਿੰਡਾਂ ਅਤੇ ਸ਼ਹਿਰਾਂ ਵਿਚ ਇਹ ਕੈਂਪ ਲਗਾਏ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਈ ਜਾ ਸਕਣ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਆਮ ਲੋਕਾਂ ਦੀ ਕੋਈ ਸਾਰ ਨਹੀਂ ਲਈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਆਮ ਆਦਮੀ ਨੂੰ ਧਿਆਲ ਵਿਚ ਰੱਖਦੇ ਹੋਏ ਹੀ ਯੋਜਵਾਨਾਂ ਤਿਆਰ ਕਰ ਰਹੀ ਹੈ, ਤਾਂ ਜੋ ਜ਼ਮੀਨੀ ਪੱਧਰ ’ਤੇ ਲੋਕਾਂ ਨੂੰ ਸਰਕਾਰੀ ਯੋਜਨਾਵਾਂ ਦਾ ਲਾਭ ਪਹੁੰਚ ਸਕੇ। ਉਨ੍ਹਾਂ ਕਿਹਾ ਕਿ ਸਾਰੇ ਕੈਂਪਾਂ ਵਿਚ ਵਿਭਾਗਾਂ ਦੇ ਅਧਿਕਾਰੀ ਅਤੇ ਕਰਮਚਾਰੀ ਤਾਇਨਾਤ ਹਨ ਅਤੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਬੜੇ ਹੀ ਧਿਆਨ ਨਾਲ ਸੁਣ ਕੇ ਯੋਗ ਹੱਲ ਕਰ ਰਹੇ ਹਨ।


ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਲੋਕਾਂ ਦੀਆਂ ਸਮੱਸਿਆਵਾਂ ਦਾ ਮੌਕੇ ’ਤੇ ਨਿਪਟਾਰਾ ਕਰਨ ਦੇ ਉਦੇਸ਼ ਨਾਲ 6 ਫਰਵਰੀ ਤੋਂ ਰੋਜ਼ਾਨਾ ਇਹ ਕੈਂਪ ਸ਼ੁਰੂ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਇਨ੍ਹਾਂ ਕੈਂਪਾਂ ਦਾ ਮੁੱਖ ਉਦੇਸ਼ ਲੋਕਾਂ ਨੂੰ ਉਨ੍ਹਾਂ ਦੇ ਘਰਾਂ ਦੇ ਨੇੜੇ ਅਤੇ ਇਕ ਛੱਤ ਦੇ ਥੱਲੇ ਪੰਜਾਬ ਸਰਕਾਰ ਵੱਲੋਂ ਜਾਰੀ ਲੋਕ ਭਲਾਈ ਸਕੀਮਾਂ ਦਾ ਲਾਭ ਪਹੁੰਚਾਉਣਾ ਅਤੇ ਨਾਗਰਿਕਾਂ ਦੀਆਂ ਸਮੱਸਿਆਵਾਂ ਨੂੰ ਸੁਣ ਕੇ ਜਲਦ ਨਿਪਟਾਰੇ ਨੂੰ ਯਕੀਨੀ ਬਣਾਉਣਾ ਹੈ। ਉਨ੍ਹਾਂ ਹੁਸ਼ਿਆਰਪੁਰ ਵਾਸੀਆਂ ਨੂੰ ਅਪੀਲ ਕਰਦਿਆਂ ਕਿਹਾ ਕਿ ਕੈਂਪ ਵੱਖ-ਵੱਖ ਸਥਾਨਾਂ ’ਤੇ ਰੋਜ਼ਾਨਾ ਲੱਗਣਗੇ ਅਤੇ ਲੋਕ ਵੱਧ ਤੋਂ ਵੱਧ ਇਨ੍ਹਾਂ ਕੈਂਪਾਂ ਦਾ ਲਾਭ ਉਠਾਉਣ।


ਇਸ ਮੌਕੇ ਕੌਂਸਲਰ ਵਿਜੇ ਅਗਰਵਾਲ, ਕੌਂਸਲਰ ਮੀਨਾ ਰਾਣੀ, ਕੌਂਸਲਰ ਪ੍ਰਦੀਪ ਬਿੱਟੂ, ਬਿੰਦੂ ਸ਼ਰਮਾ, ਅਰਜਨ ਸ਼ਰਮਾ, ਸੰਦੀਪ ਕਪੂਰ, ਰੋਹਿਤ ਅਗਰਵਾਲ, ਚੰਦਰ ਮੋਹਨ ਗੁਪਤਾ, ਹਰਜਿੰਦਰ ਸਿੰਘ ਗੋਪੀ, ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੀ ਜ਼ਿਲ੍ਹਾ ਪ੍ਰਧਾਨ ਮਨਜੋਤ ਕੌਰ, ਅਮਰਜੋਤ ਸੈਣੀ, ਸੰਤੋਸ਼ ਸੈਣੀ, ਕਮਲੇਸ਼ ਕੌਰ, ਪੰਕਜ ਸ਼ਰਮਾ, ਪ੍ਰਦੀਪ ਮਨਚੰਦਾ, ਗੀਤਾ ਰਾਣੀ, ਸ਼ਸ਼ੀ ਬਾਲਾ, ਵਿਕਾਸ ਸੈਣੀ, ਸਾਹਿਲ, ਪਵਨ ਛਾਬੜਾ, ਜਗਦੀਪ ਸਿੰਘ, ਪਰਮਜੀਤ ਸਿੰਘ, ਪਵਨ ਸ਼ਰਮਾ, ਜਸਵਿੰਦਰ ਸਿੰਘ, ਜਗਬੀਰ ਸਿੰਘ, ਹਰੀ ਦੇਵ, ਸਤੋਸ਼ ਸਿੰਘ, ਜਰਨੈਲ ਸਿੰਘ, ਦਿਆਲ ਸਿੰਘ, ਮਾਸਟਰ ਇੰਦਰ ਸਿੰਘ ਤੋਂ ਇਲਾਵਾ ਹੋਰ ਪਤਵੰਤੇ ਵੀ ਮੌਜੂਦ ਸਨ।

DNTV PUNJAB

Harpal Ladda Address :Sutehri Road, Hoshiarpur Punjab India Email : Dntvpunjab@gmail.com Mob. : 8968703818 For advertising; 8288842714

Related Articles

Leave a Reply

Your email address will not be published. Required fields are marked *

Back to top button

You cannot copy content of this page