ਆਰਮੀ ਅਗਨੀਵੀਰ ਭਰਤੀ ਲਈ ਮੁਫ਼ਤਲਿਖਤੀ ਤੇ ਫਿਜ਼ੀਕਲ ਟ੍ਰੇਨਿੰਗ ਸ਼ੁਰੂ
ਹੁਸ਼ਿਆਰਪੁਰ, 28 ਫਰਵਰੀ : ਸੀ-ਪਾਈਟ ਕੈਂਪ ਕਪੂਰਥਲਾ ਦੇ ਅਫ਼ਸਰ ਕੈਪਟਨ ਅਜੀਤ ਸਿੰਘ ਨੇ ਦੱਸਿਆ ਕਿ ਜ਼ਿਲ੍ਹਾ ਹੁਸ਼ਿਆਰਪੁਰ, ਕਪੂਰਥਲਾ, ਜਲੰਧਰ, ਤਰਨਤਾਰਨ, ਅੰਮ੍ਰਿਤਸਰ ਅਤੇ ਗੁਰਦਾਸਪੁਰ ਦੇ ਨੌਜਵਾਨ, ਜੋ ਕਿ ਆਰਮੀ ਵਿਚ ਅਗਨੀਵੀਰ ਲਈ ਲਿਖਤੀ ਪੇਪਰ ਦੀ ਤਿਆਰੀ ਕਰਨਾ ਚਹੁੰਦੇ ਹਨ, ਉਹ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਖੇ ਆ ਕੇ ਮੁਫ਼ਤ ਤਿਆਰੀ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਆਰਮੀ ਅਗਨੀਵੀਰ ਵਿਚ ਭਰਤੀ ਲਈ ਆਨਲਾਈਨ ਰਜਿਸਟ੍ਰੇਸ਼ਨ 21 ਮਾਰਚ 2024 ਤੱਕ ਹੋਵੇਗੀ।
ਉਨ੍ਹਾਂ ਦੱਸਿਆ ਕਿ ਲਿਖਤੀ ਪੇਪਰ ਦੀ ਤਿਆਰੀ ਸੀ-ਪਾਈਟ ਕੈਂਪ ਥੇਹ ਕਾਂਜਲਾ, ਕਪੂਰਥਲਾ ਵਿਚ ਚੱਲ ਰਹੀ ਹੈ। ਉਨ੍ਹਾਂ ਕਿਹਾ ਕਿ ਚਾਹਵਾਨ ਨੌਜਵਾਨ ਕੈਂਪ ਵਿਚ ਆ ਕੇ ਆਰਮੀ ਅਗਨੀਵੀਰ ਦੀ ਭਰਤੀ ਲਈ ਲਿਖਤੀ ਪੇਪਰ ਦੀਆਂ ਕਲਾਸਾਂ ਲਗਾ ਸਕਦੇ ਹਨ।ਉਨ੍ਹਾਂ ਦੱਸਿਆ ਕਿ ਸੀ-ਪਾਈਟ ਕੈਂਪ ਥੇਹ ਕਾਂਜਲਾ ਕਪੂਰਥਲਾ ਵਿਖੇ ਜੇ.ਸੀ.ਬੀ ਮਸ਼ੀਨ ਦਾ ਕੋਰਸ ਵੀ ਕਰਵਾਇਆ ਜਾਵੇਗਾ ਜੋ ਕਿ ਬਿਲਕੁਲ ਮੁਫ਼ਤ ਹੋਵੇਗਾ ਅਤੇ ਕੋਰਸ ਦਾ ਸਰਟੀਫਿਕੇਟ ਜਾਰੀ ਕੀਤਾ ਜਾਵੇਗਾ।ਉਨ੍ਹਾਂ ਦੱਸਿਆ ਕਿ ਜਿਹੜੇ ਨੌਜਵਾਨ ਦਸਵੀਂ ਪਾਸ ਅਤੇ ਆਈ.ਟੀ.ਆਈ ਦਾ ਕੋਰਸ ਜਾਂ ਬਾਰ੍ਹਵੀਂ ਪਾਸ ਹੋਵੇ ਉਹ ਜੇ.ਸੀ.ਬੀ ਮਸ਼ੀਨ ਦਾ ਕੋਰਸ ਕਰ ਸਕਦਾ ਹੈ।
ਉਨ੍ਹਾਂ ਦੱਸਿਆ ਕਿ ਨੌਜਵਾਨ ਲਿਖਤੀ ਟੈਸਟ ਦੀ ਸਿਖਲਾਈ ਅਤੇ ਜੇ.ਸੀ.ਬੀ ਮਸ਼ੀਨ ਦੇ ਕੋਰਸ ਲਈ ਲਈ ਜ਼ਰੂਰੀ ਦਸਤਾਵੇਜ਼ਾਂ ਦੀਆਂ ਫੋਟੋ ਕਾਪੀਆਂ ਜਿਵੇਂ ਕਿ ਆਧਾਰ ਕਾਰਡ, ਦਸਵੀਂ ਜਾਂ ਬਾਰ੍ਹਵੀਂ ਦਾ ਸਰਟੀਫਿਕੇਟ, ਜਾਤੀ ਸਰਟੀਫਿਕੇਟ ਅਤੇ ਦੋ ਪਾਸਪੋਰਟ ਸਾਈਜ਼ ਫੋਟੋਆਂ ਅਤੇ ਆਨਲਾਈਨ ਰਜਿਸਟ੍ਰੇਸ਼ਨ ਦੀ ਫੋਟੋ ਕਾਪੀ ਨਾਲ ਲੈ ਕੇ ਕੈਂਪ ਵਿਚ ਰਿਪੋਰਟ ਕਰ ਸਕਦੇ ਹਨ।
ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੌਰਾਨ ਨੌਜਵਾਨਾਂ ਨੂੰ ਰਿਹਾਇਸ਼ ਅਤੇ ਖਾਣਾ ਪੰਜਾਬ ਸਰਕਾਰ ਵੱਲੋਂ ਮੁਫ਼ਤ ਦਿੱਤਾ ਜਾਵੇਗਾ। ਵਧੇਰੇ ਜਾਣਕਾਰੀ ਲਈ ਮੋਬਾਇਲ ਨੰਬਰ 83601-63527, 69002-00733 ਅਤੇ 99143-69376 ’ਤੇ ਸੰਪਰਕ ਕੀਤਾ ਜਾ ਸਕਦਾ ਹੈ।